BJP ਚ ਸ਼ਾਮਲ ਹੋਣ ਪਿੱਛੋਂ ਰਣਜੀਤ ਸਿੰਘ ਗਿੱਲ ਦੇ ਘਰ ਵਿਜੀਲੈਂਸ ਦੀ ਰੇਡ! ਪਹਿਲਾਂ AAP ਚ ਸ਼ਾਮਲ ਹੋਣ ਦੀਆਂ ਸਨ ਕਿਆਸਰਾਈਆਂ

Ranjit Singh Gill Joins BJP : ਰਣਜੀਤ ਸਿੰਘ ਗਿੱਲ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੇ 12 ਘੰਟਿਆਂ ਦੇ ਅੰਦਰ ਹੀ ਇਹ ਕਾਰਵਾਈ ਦੇਖੀ ਗਈ ਹੈ। ਰਣਜੀਤ ਸਿੰਘ ਗਿੱਲ ਸ਼ੁੱਕਰਵਾਰ ਸ਼ਾਮ ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਦੇ ਸਰਕਾਰੀ ਘਰ 'ਤੇ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ।

By  KRISHAN KUMAR SHARMA August 2nd 2025 10:53 AM -- Updated: August 2nd 2025 01:21 PM

Ranjit Singh Gill Joins BJP : ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ਨੀਵਾਰ ਨੂੰ ਪੰਜਾਬ ਦੇ ਮਸ਼ਹੂਰ ਰੀਅਲ ਅਸਟੇਟ ਕਾਰੋਬਾਰੀ ਰਣਜੀਤ ਸਿੰਘ ਗਿੱਲ ਦੇ ਚੰਡੀਗੜ੍ਹ ਸਥਿਤ ਘਰ 'ਤੇ ਛਾਪਾ ਮਾਰਿਆ। ਇਹ ਕਾਰਵਾਈ ਉਸ ਸਮੇਂ ਸੁਰਖੀਆਂ ਵਿੱਚ ਆਈ, ਜਦੋਂ ਇਹ ਖੁਲਾਸਾ ਹੋਇਆ ਕਿ ਉਹ ਬੀਤੀ ਰਾਤ ਭਾਰਤੀ ਜਨਤਾ ਪਾਰਟੀ (BJP) ਵਿੱਚ ਸ਼ਾਮਲ ਹੋ ਗਏ ਹਨ।

ਰਣਜੀਤ ਸਿੰਘ ਗਿੱਲ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੇ 12 ਘੰਟਿਆਂ ਦੇ ਅੰਦਰ ਹੀ ਇਹ ਕਾਰਵਾਈ ਦੇਖੀ ਗਈ ਹੈ। ਰਣਜੀਤ ਸਿੰਘ ਗਿੱਲ ਸ਼ੁੱਕਰਵਾਰ ਸ਼ਾਮ ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਦੇ ਸਰਕਾਰੀ ਘਰ 'ਤੇ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ। ਇਸ ਦੌਰਾਨ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਅਤੇ ਪਾਰਟੀ ਦੀਆਂ ਨੀਤੀਆਂ 'ਤੇ ਪੂਰਾ ਵਿਸ਼ਵਾਸ ਪ੍ਰਗਟ ਕੀਤਾ। ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਗਿੱਲ ਨੇ ਕਿਹਾ ਕਿ ਉਹ ਪੰਜਾਬ ਵਿੱਚ ਭਾਜਪਾ ਨੂੰ ਮਜ਼ਬੂਤ ਕਰਨ ਲਈ ਕੰਮ ਕਰਨਗੇ।

ਜਾਣਕਾਰੀ ਅਨੁਸਾਰ ਪਹਿਲਾਂ ਇਹ ਕਿਆਸਰਾਈਆਂ ਸਨ ਕਿ ਰਣਜੀਤ ਸਿੰਘ ਗਿੱਲ, ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣਗੇ। ਪਰ ਬੀਤੇ ਦਿਨ ਦੇਰ ਰਾਤ ਉਨ੍ਹਾਂ ਨੇ ਭਾਜਪਾ ਵਿੱਚ ਸ਼ਮੂਲੀਅਤ ਕਰ ਲਈ, ਜਿਸ ਤੋਂ ਬਾਅਦ ਅੱਜ ਸਵੇਰੇ ਇਹ ਰੇਡ ਵੇਖਣ ਨੂੰ ਮਿਲੀ ਹੈ।

ਵਿਜੀਲੈਂਸ ਛਾਪੇਮਾਰੀ ਕਾਰਨ ਸਿਆਸੀ ਹਲਚਲ

ਭਾਜਪਾ ਵਿੱਚ ਸ਼ਾਮਲ ਹੋਣ ਦੇ 12 ਘੰਟਿਆਂ ਦੇ ਅੰਦਰ, ਗਿੱਲ ਦੇ ਚੰਡੀਗੜ੍ਹ ਸੈਕਟਰ-2 ਸਥਿਤ ਘਰ 'ਤੇ ਵਿਜੀਲੈਂਸ ਟੀਮ ਵੱਲੋਂ ਕੀਤੀ ਗਈ ਛਾਪੇਮਾਰੀ ਨੇ ਸਿਆਸੀ ਗਲਿਆਰਿਆਂ ਵਿੱਚ ਹਲਚਲ ਮਚਾ ਦਿੱਤੀ ਹੈ। ਹਾਲਾਂਕਿ, ਹੁਣ ਤੱਕ ਵਿਜੀਲੈਂਸ ਨੇ ਛਾਪੇਮਾਰੀ ਨਾਲ ਸਬੰਧਤ ਕੋਈ ਅਧਿਕਾਰਤ ਜਾਣਕਾਰੀ ਜਨਤਕ ਨਹੀਂ ਕੀਤੀ ਹੈ, ਪਰ ਇਸ ਘਟਨਾ ਨੂੰ ਗਿੱਲ ਦੇ ਰਾਜਨੀਤਿਕ ਕਦਮ ਨਾਲ ਜੋੜਿਆ ਜਾ ਰਿਹਾ ਹੈ।

ਖਬਰ ਅਪਡੇਟ ਜਾਰੀ...

Related Post