Sub Inspector Arrest: 20,000 ਰੁਪਏ ਦੀ ਰਿਸ਼ਵਤ ਲੈਂਦਾ ਸਬ-ਇੰਸਪੈਕਟਰ ਗ੍ਰਿਫ਼ਤਾਰ , ਵਿਜੀਲੈਂਸ ਨੇ ਇੰਝ ਕੀਤਾ ਸੀ ਕਾਬੂ

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਦੇ ਐਸਐਸਪੀ ਰਵਿੰਦਰ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਹਰਦੀਪ ਸਿੰਘ ਵਾਸੀ ਪਿੰਡ ਸ਼ੇਖਾਂ, ਤਹਿਸੀਲ ਪਾਇਲ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

By  Aarti October 5th 2023 09:09 AM -- Updated: October 5th 2023 09:51 AM

Sub Inspector Arrest: ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਥਾਣਾ ਮਲੌਦ, ਜ਼ਿਲ੍ਹਾ ਖੰਨਾ ਵਿਖੇ ਤੈਨਾਤ ਪੁਲਿਸ ਸਬ-ਇੰਸਪੈਕਟਰ ਜਗਜੀਤ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਦੇ ਐਸਐਸਪੀ ਰਵਿੰਦਰ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਹਰਦੀਪ ਸਿੰਘ ਵਾਸੀ ਪਿੰਡ ਸ਼ੇਖਾਂ, ਤਹਿਸੀਲ ਪਾਇਲ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਨੇ ਦੱਸਿਆ ਕਿ ਸ਼ਿਕਾਇਤ ਨੇ ਵਿਜੀਲੈਂਸ ਬਿਊਰੋ ਦਫ਼ਤਰ ਲੁਧਿਆਣਾ ਵਿਖੇ ਸ਼ਿਕਾਇਤ ਦਰਜ ਕਰਵਾਈ ਸੀ ਕਿ 28 ਸਤੰਬਰ, 2023 ਨੂੰ ਉਸਦਾ ਭਰਾ ਜਗਤਾਰ ਸਿੰਘ ਆਪਣੇ ਮੋਟਰਸਾਈਕਲ ’ਤੇ ਸਿਵਲ ਹਸਪਤਾਲ ਮਲੌਦ ਵਿਖੇ ਨਸ਼ਾ ਛੁਡਾਊ ਕੇਂਦਰ ਤੋਂ ਦਵਾਈ ਲੈਣ ਗਿਆ ਸੀ। ਦੁਪਹਿਰ ਬਾਅਦ ਉਨ੍ਹਾਂ ਨੂੰ ਪਤਾ ਲੱਗਾ ਕਿ ਉਸ ਦੇ ਭਰਾ ਜਗਤਾਰ ਸਿੰਘ ਖਿਲਾਫ਼ ਥਾਣਾ ਮਲੌਦ ਵਿਖੇ ਨਾਰਕੋਟਿਕ ਡਰੱਗਸ ਐਂਡ ਸਾਇਕੋਟ੍ਰੋਪਿਕ ਸਬਟਾਂਸਿਸ (ਐਨ.ਡੀ.ਪੀ.ਐਸ.) ਦਾ ਮਾਮਲਾ ਦਰਜ ਕੀਤਾ ਗਿਆ। 

ਇਸ ਤੋਂ ਬਾਅਦ ਸ਼ਿਕਾਇਤਕਰਤਾ ਆਪਣੇ ਪਿੰਡ ਵਾਸੀ ਪਰਮਜੀਤ ਸਿੰਘ ਨਾਲ ਥਾਣੇ ਗਿਆ ਅਤੇ ਉਕਤ ਐਸ.ਆਈ. ਨੂੰ ਮਿਲਿਆ, ਜਿਸ ਨੇ ਉਨ੍ਹਾਂ ਨੂੰ ਦੱਸਿਆ ਕਿ ਜਗਤਾਰ ਸਿੰਘ ਵਿਰੁੱਧ ਐਨ.ਡੀ.ਪੀ.ਐਸ. ਐਕਟ ਦੀ ਧਾਰਾ 22 ਤਹਿਤ 28 ਸਤੰਬਰ 2023 ਨੂੰ ਐਫ.ਆਈ.ਆਰ. 101 ਦਰਜ ਕੀਤੀ ਗਈ ਹੈ।

ਸ਼ਿਕਾਇਤਕਰਤਾ ਨੇ ਇਲਜ਼ਾਮ ਲਗਾਇਆ ਕਿ ਐਸ.ਆਈ. ਜਗਜੀਤ ਸਿੰਘ ਨੇ ਉਸ ਨੂੰ ਵੀ ਇਸ ਕੇਸ ਵਿੱਚ ਫਸਾਉਣ ਦੀ ਧਮਕੀ ਦਿੱਤੀ ਅਤੇ ਉਸ ਕੋਲੋਂ ਰਿਸ਼ਵਤ ਵਜੋਂ ਪਹਿਲਾਂ ਹੀ 15,000 ਰੁਪਏ ਲੈ ਚੁੱਕਿਆ ਹੈ। ਐਸ.ਆਈ. ਜਗਜੀਤ ਸਿੰਘ ਨੇ ਉਨ੍ਹਾਂ ਨੂੰ ਦੱਸਿਆ ਕਿ ਮੋਟਰਸਾਈਕਲ ਬਾਰੇ ਅਜੇ ਤੱਕ ਕੇਸ ਵਿੱਚ ਜ਼ਿਕਰ ਨਹੀਂ ਕੀਤਾ ਗਿਆ ਅਤੇ ਇਸ ਮੋਟਰਸਾਈਕਲ ਨੂੰ ਕੇਸ ਵਿੱਚ ਸ਼ਾਮਲ ਨਾ ਕਰਨ ਲਈ ਰਿਸ਼ਵਤ ਵਜੋਂ 20,000 ਰੁਪਏ ਦੀ ਮੰਗ ਕੀਤੀ। 

ਸ਼ਿਕਾਇਤਕਰਤਾ ਹਰਦੀਪ ਸਿੰਘ ਨੇ ਰਿਸ਼ਵਤ ਨਾ ਦੇਣ ਬਾਰੇ ਸੋਚ ਕੇ ਵਿਜੀਲੈਂਸ ਬਿਊਰੋ ਰੇਂਜ ਦਫ਼ਤਰ ਲੁਧਿਆਣਾ ਵਿਖੇ ਪਹੁੰਚ ਕਰਨ ਦਾ ਫ਼ੈਸਲਾ ਕੀਤਾ ਅਤੇ ਟੀਮ ਨੇ ਜਾਲ ਵਿਛਾਇਆ ਅਤੇ ਐਸ.ਆਈ. ਜਗਜੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਐਸਐਸਪੀ ਵਿਜੀਲੈਂਸ ਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਵੀਰਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਕੁੜੀਆਂ ਦੀ ਅਸ਼ਲੀਲ ਵੀਡੀਓ ਬਣਾਉਣ ਵਾਲੇ ਅਖੌਤੀ ਬਾਬੇ ਨੂੰ ਪੰਜਾਬ ਪੁਲਿਸ ਨੇ ਰਾਜਸਥਾਨ ਤੋਂ ਦਬੋਚਿਆ

Related Post