ਪੰਜਾਬ ਵੇਅਰ ਹਾਊਸ ਮੁਲਾਜ਼ਮਾਂ ਨੇ ਹਸਪਤਾਲ ਅੱਗੇ ਲਾਇਆ ਧਰਨਾ, DM ਗਗਨਦੀਪ ਰੰਧਾਵਾ ਲਈ ਮੰਗਿਆ ਇਨਸਾਫ਼
Punjab Warehoue Corporation : ਧਰਨੇ ਦੌਰਾਨ ਕਰਮਚਾਰੀਆਂ ਨੇ ਕਿਹਾ ਕਿ ਭਾਵੇਂ ਦੇਰ ਰਾਤ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ, ਉਸਦੇ ਪਿਤਾ ਸੁਖਦੇਵ ਸਿੰਘ ਭੁੱਲਰ ਅਤੇ ਪੀਏ ਦਿਲਬਾਗ ਸਿੰਘ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ, ਪਰ ਇਹ ਕਦਮ ਕਾਫ਼ੀ ਨਹੀਂ ਹੈ।
Punjab Warehouse Corporation Amritsar : ਅੰਮ੍ਰਿਤਸਰ ਵਿੱਚ ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਦੇ ਡਿਸਟ੍ਰਿਕਟ ਮੈਨੇਜਰ ਗਗਨਦੀਪ ਸਿੰਘ ਰੰਧਾਵਾ (DM Gagandeep Singh Death Case) ਦੀ ਖੁਦਕੁਸ਼ੀ ਮਾਮਲੇ ਨੂੰ ਲੈ ਕੇ ਮੁਲਾਜ਼ਮਾਂ ਵਿੱਚ ਰੋਸ ਵੱਧਦਾ ਜਾ ਰਿਹਾ ਹੈ। ਇਸ ਮਾਮਲੇ ਵਿੱਚ ਵੇਅਰਹਾਊਸ ਦੇ ਮੁਲਾਜ਼ਮਾਂ ਵੱਲੋਂ ਅੰਮ੍ਰਿਤਸਰ ਦੇ EMC ਹਸਪਤਾਲ ਦੇ ਬਾਹਰ ਧਰਨਾ ਲਗਾ ਕੇ ਇਨਸਾਫ ਦੀ ਮੰਗ ਕੀਤੀ ਗਈ।
ਧਰਨੇ ਦੌਰਾਨ ਕਰਮਚਾਰੀਆਂ ਨੇ ਕਿਹਾ ਕਿ ਭਾਵੇਂ ਦੇਰ ਰਾਤ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ, ਉਸਦੇ ਪਿਤਾ ਸੁਖਦੇਵ ਸਿੰਘ ਭੁੱਲਰ ਅਤੇ ਪੀਏ ਦਿਲਬਾਗ ਸਿੰਘ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ, ਪਰ ਇਹ ਕਦਮ ਕਾਫ਼ੀ ਨਹੀਂ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਦ ਤੱਕ ਦੋਸ਼ੀਆਂ ਦੀ ਗਿਰਫਤਾਰੀ ਨਹੀਂ ਹੁੰਦੀ ਅਤੇ ਮ੍ਰਿਤਕ ਦੇ ਪਰਿਵਾਰ ਨੂੰ ਇਨਸਾਫ ਨਹੀਂ ਮਿਲਦਾ, ਤਦ ਤੱਕ ਉਹ ਆਪਣਾ ਪ੍ਰਦਰਸ਼ਨ ਜਾਰੀ ਰੱਖਣਗੇ।
ਮੁਲਾਜ਼ਮਾਂ ਨੇ ਦੋਸ਼ ਲਗਾਇਆ ਕਿ ਪਿਛਲੇ ਕਈ ਦਿਨਾਂ ਤੋਂ ਦਬਾਅ ਅਤੇ ਟਾਰਚਰ ਕਾਰਨ ਵੇਅਰਹਾਊਸ ਦੇ ਡਿਸਟ੍ਰਿਕਟ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਸਨ। ਉਨ੍ਹਾਂ ਦੇ ਅਨੁਸਾਰ ਇਸੇ ਤਣਾਅ ਤੋਂ ਤੰਗ ਆ ਕੇ ਰੰਧਾਵਾ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਆਪਣੀ ਜਾਨ ਦੇ ਦਿੱਤੀ।
ਧਰਨੇ ਦੌਰਾਨ ਕਰਮਚਾਰੀਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਦੋਸ਼ੀਆਂ ਖ਼ਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਮ੍ਰਿਤਕ ਦੇ ਪਰਿਵਾਰ ਨੂੰ ਇਨਸਾਫ ਮਿਲ ਸਕੇ। ਇਸ ਮਾਮਲੇ ਨੂੰ ਲੈ ਕੇ ਸ਼ਹਿਰ ਵਿੱਚ ਸਿਆਸੀ ਅਤੇ ਸਮਾਜਿਕ ਪੱਧਰ ‘ਤੇ ਵੀ ਗਰਮਾਹਟ ਬਣੀ ਹੋਈ ਹੈ।