Punjab Weather Alert: ਪੰਜਾਬ ’ਚ ਮੌਸਮ ਨੂੰ ਲੈ ਕੇ ਜਾਰੀ ਹੋਇਆ ਅਲਰਟ, ਇੱਥੇ ਜਾਣੋ ਕਿਵੇਂ ਦਾ ਰਹੇਗਾ Weather

ਪੰਜਾਬ ਦੇ ਵੱਖ-ਵੱਖ ਜ਼ਿਲਿਆਂ 'ਚ ਐਤਵਾਰ ਤੋਂ ਸ਼ੁਰੂ ਹੋਈ ਬਾਰਿਸ਼ ਦਾ ਸਿਲਸਿਲਾ ਸੋਮਵਾਰ ਨੂੰ ਵੀ ਕਈ ਇਲਾਕਿਆਂ ’ਚ ਜਾਰੀ ਹੈ। ਦੱਸ ਦਈਏ ਕਿ ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਮੌਸਮ ਵਿਭਾਗ ਵੱਲੋਂ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।

By  Aarti September 18th 2023 09:50 AM

Punjab Weather Alert: ਪੰਜਾਬ ਦੇ ਵੱਖ-ਵੱਖ ਜ਼ਿਲਿਆਂ 'ਚ ਐਤਵਾਰ ਤੋਂ ਸ਼ੁਰੂ ਹੋਈ ਬਾਰਿਸ਼ ਦਾ ਸਿਲਸਿਲਾ ਸੋਮਵਾਰ ਨੂੰ ਵੀ ਕਈ ਇਲਾਕਿਆਂ ’ਚ ਜਾਰੀ ਹੈ। ਦੱਸ ਦਈਏ ਕਿ ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਮੌਸਮ ਵਿਭਾਗ ਵੱਲੋਂ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਅਗਲੇ ਕੁਝ ਘੰਟਿਆਂ ਤੱਕ ਇੱਥੇ ਮੀਂਹ ਪੈਂਦਾ ਰਹੇਗਾ

ਦੱਸ ਦਈਏ ਕਿ ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਪੰਜਾਬ ਦੇ ਹੁਸ਼ਿਆਰਪੁਰ, ਕਪੂਰਥਲਾ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਪਠਾਨਕੋਟ ਵਿੱਚ ਮੌਸਮ ਵਿਭਾਗ ਵੱਲੋਂ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਰਾਤ ਤੋਂ ਹੀ ਹਲਕੀ ਤੋਂ ਦਰਮਿਆਨੀ ਬਾਰਿਸ਼ ਰੁਕ-ਰੁਕ ਕੇ ਹੋ ਰਹੀ ਹੈ। ਮੀਂਹ ਤੋਂ ਬਾਅਦ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਜੇਕਰ ਦਿਨ ਭਰ ਮੀਂਹ ਪੈਂਦਾ ਰਿਹਾ ਤਾਂ ਵੱਧ ਤੋਂ ਵੱਧ ਤਾਪਮਾਨ 1 ਤੋਂ 2 ਡਿਗਰੀ ਤੱਕ ਡਿੱਗਣ ਦੀ ਸੰਭਾਵਨਾ ਹੈ।

ਪੰਜਾਬ ਦੇ ਲੋਕ ਪਿਛਲੇ ਕੁਝ ਦਿਨਾਂ ਤੋਂ ਹੁੰਮਸ ਭਰੀ ਗਰਮੀ ਤੋਂ ਪਰੇਸ਼ਾਨ ਸੀ। ਪਰ ਮੀਂਹ ਕਾਰਨ ਲੋਕਾਂ ਨੂੰ ਕਾਫੀ ਰਾਹਤ ਮਿਲੀ ਹੈ।ਐਤਵਾਰ ਨੂੰ ਪਏ ਮੀਂਹ ਕਾਰਨ ਦਿਨ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਜਿੱਥੇ ਪਹਿਲਾਂ ਦਿਨ ਦਾ ਤਾਪਮਾਨ 36-37 ਡਿਗਰੀ ਦੇ ਆਸ-ਪਾਸ ਦਰਜ ਕੀਤਾ ਜਾ ਰਿਹਾ ਸੀ, ਉੱਥੇ ਹੁਣ ਸ਼ਹਿਰਾਂ ਦਾ ਤਾਪਮਾਨ 33 ਡਿਗਰੀ ਦੇ ਨੇੜੇ ਪਹੁੰਚ ਗਿਆ ਹੈ।

ਇਹ ਵੀ ਪੜ੍ਹੋ: Parliament Special Session: ਅੱਜ ਤੋਂ ਸ਼ੁਰੂ ਹੋਵੇਗਾ ਸੰਸਦ ਦਾ ਵਿਸ਼ੇਸ਼ ਸੈਸ਼ਨ, ਇਹ ਚਾਰ ਬਿੱਲ ਕੀਤੇ ਜਾਣਗੇ ਪੇਸ਼

Related Post