Punjab Weather:ਪੰਜਾਬ ’ਚ ਮੁੜ ਵਧੇਗੀ ਠੰਢ ! ਸੂਬੇ ’ਚ ਇਸ ਦਿਨ ਮੀਂਹ ਪੈਣ ਦੀ ਭਵਿੱਖਬਾਣੀ

By  Aarti February 17th 2024 09:25 AM

Punjab Weather Update: ਪੰਜਾਬ ਵਿੱਚ ਇੱਕ ਵਾਰ ਫਿਰ ਠੰਢ ਵਧਣ ਦੀ ਸੰਭਾਵਨਾ ਹੈ। ਪੱਛਮੀ ਗੜਬੜੀ ਕਾਰਨ ਸੂਬੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਵਧ ਗਈ ਹੈ। ਮੌਸਮ ਵਿਭਾਗ ਚੰਡੀਗੜ੍ਹ ਅਨੁਸਾਰ 18 ਤੋਂ 21 ਫਰਵਰੀ ਤੱਕ ਸੂਬੇ ਦੇ ਜ਼ਿਆਦਾਤਰ ਹਿੱਸਿਆਂ 'ਚ ਬਾਰਿਸ਼ ਅਤੇ ਗਰਜ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਮੀਂਹ ਨਾਲ ਪਹਿਲਾਂ ਵਾਂਗ ਠੰਢ ਵਧ ਸਕਦੀ ਹੈ। 

ਪੰਜਾਬ ਮੁੜ ਵਧੇਗੀ ਠੰਢ

17 ਫਰਵਰੀ ਤੋਂ ਨਵੇਂ ਵੈਸਟਰਨ ਡਿਸਟਰਬੈਂਸ ਦੇ ਆਉਣ ਨਾਲ ਸੂਬੇ 'ਚ ਮੌਸਮ (Punjab rain alert) ਦਾ ਪੈਟਰਨ ਫਿਰ ਤੋਂ ਬਦਲ ਜਾਵੇਗਾ। ਮੌਸਮ ਵਿਭਾਗ ਚੰਡੀਗੜ੍ਹ ਅਨੁਸਾਰ 18 ਤੋਂ 21 ਫਰਵਰੀ ਤੱਕ ਸੂਬੇ ਦੇ ਜ਼ਿਆਦਾਤਰ ਹਿੱਸਿਆਂ 'ਚ ਬਾਰਿਸ਼ ਅਤੇ ਗਰਜ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ।

ਪੰਜਾਬ ’ਚ ਇਨ੍ਹਾਂ ਦਿਨਾਂ ’ਚ ਪਵੇਗਾ ਮੀਂਹ

ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ 19 ਤੋਂ 21 ਫਰਵਰੀ ਤੱਕ ਮੀਂਹ ਪੈ ਸਕਦਾ ਹੈ। ਇਸ ਦੇ ਲਈ ਵਿਭਾਗ ਵੱਲੋਂ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ ਪੰਜਾਬ 'ਚ 18 ਫਰਵਰੀ ਤੋਂ ਮੌਸਮ 'ਚ ਬਦਲਾਅ ਨਜ਼ਰ ਆਉਣਾ ਸ਼ੁਰੂ ਹੋ ਜਾਵੇਗਾ। ਇੱਥੇ ਬੱਦਲ ਛਾਏ ਰਹਿਣ ਕਾਰਨ ਦਿਨ ਦੇ ਤਾਪਮਾਨ ਵਿੱਚ ਗਿਰਾਵਟ ਆਵੇਗੀ ਅਤੇ ਰਾਤ ਦੇ ਤਾਪਮਾਨ ਵਿੱਚ ਮਾਮੂਲੀ ਵਾਧਾ ਹੋਣ ਦੀ ਸੰਭਾਵਨਾ ਹੈ।

ਹਿਮਾਚਲ ਪ੍ਰਦੇਸ਼ ਵਿੱਚ ਠੰਢ (cold ) ਵਧੇਗੀ

ਅਗਲੇ ਦੋ ਦਿਨਾਂ 'ਚ ਹਿਮਾਚਲ ਦੇ ਜ਼ਿਆਦਾਤਰ ਜ਼ਿਲਿਆਂ 'ਚ ਗਰਜ ਨਾਲ ਮੀਂਹ ਪੈ ਸਕਦਾ ਹੈ। ਸੋਮਵਾਰ ਯਾਨੀ 19 ਫਰਵਰੀ ਨੂੰ ਬਾਰਿਸ਼ ਦੇ ਨਾਲ ਬਰਫਬਾਰੀ ਵੀ ਹੋ ਸਕਦੀ ਹੈ। ਮੀਂਹ ਦਾ ਇਹ ਸਿਲਸਿਲਾ ਅਗਲੇ 6-7 ਦਿਨਾਂ ਤੱਕ ਜਾਰੀ ਰਹਿਣ ਦੀ ਸੰਭਾਵਨਾ ਹੈ। ਸ਼ਿਮਲਾ ਆਉਣ ਵਾਲੇ ਸੈਲਾਨੀਆਂ ਲਈ ਬਾਰਿਸ਼ ਸਮੱਸਿਆ ਬਣ ਸਕਦੀ ਹੈ। ਇਸ ਨਾਲ ਸ਼ਿਮਲਾ ਦੇ ਤਾਪਮਾਨ 'ਚ ਗਿਰਾਵਟ ਆਵੇਗੀ।

19 ਫਰਵਰੀ ਤੋਂ ਮੀਂਹ

ਹਰਿਆਣਾ ਵਿੱਚ 19 ਫਰਵਰੀ ਤੋਂ ਮੀਂਹ ਪੈਣ (rain alert) ਦੀ ਸੰਭਾਵਨਾ ਹੈ। ਚੰਡੀਗੜ੍ਹ ਸਮੇਤ 9 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੇ ਨਾਲ-ਨਾਲ ਗੜੇਮਾਰੀ ਦੀ ਸੰਭਾਵਨਾ (rain alert Issued ) ਹੈ। ਇਸ ਦੇ ਲਈ ਵਿਭਾਗ ਵੱਲੋਂ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। 16 ਫਰਵਰੀ ਤੋਂ ਪੱਛਮੀ ਗੜਬੜੀ ਦੀ ਸਰਗਰਮੀ ਕਾਰਨ ਮੌਸਮ ਬਦਲ ਰਿਹਾ ਹੈ।

ਇਹ ਵੀ ਪੜ੍ਹੋ: Farmers' Protest 2.0 Day 5 Live Update: ਸ਼ੰਭੂ ਤੇ ਖਨੌਰੀ ਬਾਰਡਰ ’ਤੇ ਮੋਰਚਿਆਂ ’ਤੇ ਡਟੇ ਕਿਸਾਨ; ਇੱਕ ਸਬ ਇੰਸਪੈਕਟਰ ਦੀ ਮੌਤ, ਜਾਣੋ ਤਾਜ਼ਾ ਅਪਡੇਟ

 

Related Post