Punjab Weather: ਪੰਜਾਬ ’ਚ ਠੰਢ ਨੇ ਫੜਿਆ ਜ਼ੋਰ; ਸੰਘਣੀ ਧੁੰਦ ਦਾ ਆਰੇਂਜ ਅਲਰਟ ਜਾਰੀ

By  Aarti January 4th 2024 08:54 AM

Punjab Weather Today: ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਧੁੱਪ ਨਹੀਂ ਨਿਕਲੀ ਹੈ। ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਅੰਤਰ ਸਿਰਫ 5 ਡਿਗਰੀ ਹੈ। ਪੂਰਾ ਪੰਜਾਬ ਠੰਢ ਅਤੇ ਧੁੰਦ ਦੀ ਲਪੇਟ 'ਚ ਹੈ।

ਸੰਘਣੀ ਧੁੰਦ ਦਾ ਆਰੇਂਜ ਅਲਰਟ ਜਾਰੀ

ਮੌਸਮ ਵਿਭਾਗ ਨੇ ਪੰਜਾਬ ਵਿੱਚ 8 ਜਨਵਰੀ ਤੱਕ ਯੈਲੋ ਅਲਰਟ ਜਾਰੀ ਕੀਤਾ ਹੈ ਜਦਕਿ ਸੂਬੇ ਦੇ 8 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦਾ ਆਰੇਂਜ ਅਲਰਟ ਜਾਰੀ ਕੀਤਾ ਹੈ। ਸੰਘਣੀ ਧੁੰਦ ਰੇਲ ਆਵਾਜਾਈ 'ਤੇ ਵੀ ਸਿੱਧਾ ਅਸਰ ਪਾ ਰਿਹਾ ਹੈ। ਸਵੇਰੇ ਰਵਾਨਾ ਹੋਣ ਵਾਲੀਆਂ ਜ਼ਿਆਦਾਤਰ ਟਰੇਨਾਂ ਸਮੇਂ ਤੋਂ ਦੇਰੀ ਨਾਲ ਚੱਲ ਰਹੀਆਂ ਹਨ। 

ਇਹ ਵੀ ਪੜ੍ਹੋ: ਈਰਾਨ 'ਚ ਜਨਰਲ ਸੁਲੇਮਾਨੀ ਦੀ ਬਰਸੀ ਮੌਕੇ ਜ਼ਬਰਦਸਤ ਧਮਾਕਾ, 101 ਲੋਕਾਂ ਦੀ ਮੌਤ

ਮੌਸਮ ਵਿਭਾਗ ਨੇ ਜਾਰੀ ਕੀਤੀ ਚਿਤਾਵਨੀ 

ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਚੇਤਾਵਨੀ ਅਨੁਸਾਰ ਪੰਜਾਬ ਦੇ ਸੰਗਰੂਰ, ਮਾਨਸਾ, ਪਟਿਆਲਾ, ਸ੍ਰੀ ਫਤਿਹਗੜ੍ਹ ਸਾਹਿਬ, ਮੁਹਾਲੀ, ਲੁਧਿਆਣਾ, ਰੂਪਨਗਰ, ਮੋਗਾ ਵਿੱਚ ਧੁੰਦ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਵਿਜ਼ੀਬਿਲਟੀ 50 ਮੀਟਰ ਤੋਂ ਘੱਟ ਰਹਿਣ ਦੀ ਉਮੀਦ ਹੈ। ਇਸ ਦੇ ਨਾਲ ਹੀ ਦੂਜੇ ਰਾਜਾਂ ਵਿੱਚ ਯੈਲੋ ਧੁੰਦ ਦਾ ਅਲਰਟ ਜਾਰੀ ਕੀਤਾ ਹੈ ਅਤੇ ਸਾਰਿਆਂ ਨੂੰ ਸੜਕ ਦੀ ਵਰਤੋਂ ਕਰਦੇ ਸਮੇਂ ਸਾਵਧਾਨ ਰਹਿਣ ਲਈ ਕਿਹਾ ਗਿਆ ਹੈ।

ਆਉਣ ਵਾਲੇ ਦਿਨਾਂ ਵਿੱਚ ਧੁੰਦ ਹੋਰ ਸੰਘਣੀ ਹੁੰਦੀ ਜਾਵੇਗੀ। ਪਰ ਲੋਕਾਂ ਨੂੰ ਸੁੱਕੀ ਠੰਢ ਤੋਂ ਰਾਹਤ ਮਿਲਣ ਵਾਲੀ ਹੈ। ਹੁਣ ਤੱਕ ਮੀਂਹ ਨਾ ਪੈਣ ਕਾਰਨ ਦਮੇ ਅਤੇ ਸਾਹ ਦੇ ਮਰੀਜ਼ਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਦਿੱਲੀ ਜਾਣ ਵਾਲੀਆਂ 26 ਟਰੇਨਾਂ ਉੱਤਰੀ ਖੇਤਰ 'ਚ ਧੁੰਦ ਦੀ ਸਥਿਤੀ ਸਮੇਤ ਕਈ ਕਾਰਨਾਂ ਕਰਕੇ ਦੇਰੀ ਨਾਲ ਚੱਲ ਰਹੀਆਂ ਹਨ।

ਇਹ ਵੀ ਪੜ੍ਹੋ: Delhi CM ਕੇਜਰੀਵਾਲ ਦੀ ਗ੍ਰਿਫਤਾਰੀ ਦਾ ਖਦਸ਼ਾ, ਘਰ 'ਚ ਵਧਾਈ ਗਈ ਸੁਰੱਖਿਆ

Related Post