Punjab Weather Update: ਪੰਜਾਬ ’ਚ ਬਦਲਿਆ ਮੌਸਮ ਦਾ ਮਿਜ਼ਾਜ; ਠੰਢ ਨੇ ਦਿੱਤੀ ਦਸਤਕ, ਇੱਥੇ ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ

ਮੌਸਮ ਵਿਭਾਗ ਮੁਤਾਬਕ ਉੱਤਰ-ਪੱਛਮੀ ਭਾਰਤ 'ਚ ਅੱਜ ਯਾਨੀ 17 ਅਕਤੂਬਰ ਤੱਕ ਮੀਂਹ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲਣਗੀਆਂ।

By  Aarti October 17th 2023 10:19 AM

Punjab Weather Update: ਪੰਜਾਬ ਸਣੇ ਉੱਤਰ ਭਾਰਤ ’ਚ ਸੋਮਵਾਰ ਸਵੇਰੇ ਬੱਦਲਵਾਈ, ਤੇਜ਼ ਹਨੇਰੀ ਅਤੇ ਤੇਜ਼ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ ਹੋ ਗਿਆ। ਇਸ ਕਾਰਨ ਸ਼ਹਿਰ ਦੇ ਕਈ ਇਲਾਕਿਆਂ ਵਿੱਚ ਪਾਣੀ ਭਰ ਗਿਆ ਅਤੇ ਕਈ ਇਲਾਕਿਆਂ ਵਿੱਚ ਪੰਜ ਤੋਂ ਸੱਤ ਘੰਟੇ ਬਿਜਲੀ ਸਪਲਾਈ ਬੰਦ ਰਹੀ। ਮੌਸਮ ਵਿਭਾਗ ਮੁਤਾਬਕ ਉੱਤਰ-ਪੱਛਮੀ ਭਾਰਤ 'ਚ ਅੱਜ ਯਾਨੀ 17 ਅਕਤੂਬਰ ਤੱਕ ਮੀਂਹ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲਣਗੀਆਂ।

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸ਼ਨੀਵਾਰ ਤੋਂ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਕਾਰਨ ਤਾਪਮਾਨ 'ਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ।

ਮੀਡੀਆ ਰਿਪੋਰਟਾਂ ਦਾ ਕਹਿਣਾ ਹੈ ਕਿ ਮੌਸਮ ਵਿਭਾਗ ਨੇ ਸੰਗਰੂਰ, ਬਰਨਾਲਾ, ਪਟਿਆਲਾ, ਫਤਿਹਗੜ੍ਹ ਸਾਹਿਬ, ਬਠਿੰਡਾ, ਲੁਧਿਆਣਾ, ਮੋਗਾ, ਜਲੰਧਰ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਜਿਸ ਕਾਰਨ ਇੱਥੇ ਭਾਰੀ ਮੀਂਹ ਪਵੇਗਾ, ਜਿਸ ਦੇ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ। ਜਦਕਿ ਪੰਜਾਬ ਦੇ ਬਾਕੀ ਹਿੱਸਿਆਂ ਵਿੱਚ ਅੱਜ ਵੀ ਹਲਕਾ ਮੀਂਹ ਪੈ ਸਕਦਾ ਹੈ। ਅੱਜ ਸਵੇਰੇ ਵੀ ਮਾਝੇ ਸਮੇਤ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਲਕਾ ਮੀਂਹ ਪਿਆ। ਜਿਸ ਕਾਰਨ ਤਾਪਮਾਨ 'ਚ ਭਾਰੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ।

ਉੱਥੇ ਹੀ ਦੂਜੇ ਪਾਸੇ ਮੋਗਾ ’ਚ ਦੂਜੇ ਦਿਨ ਵੀ ਮੀਂਹ ਪੈ ਰਿਹਾ ਹੈ। ਜਿਸ ਕਾਕਨ ਖੇਤਾਂ ’ਚ ਪੱਕੀ ਝੋਨੇ ਦੀ ਫਸਲ ਅਤੇ ਮੰਡੀਆਂ ’ਚ ਵੱਢ ਕੇ  ਗਈ ਫਸਲ ਖਰਾਬ ਹੋ ਰਹੀ ਹੈ। ਲਿਫਟਿੰਗ ਨਾ ਹੋਣ ਕਾਰਨ ਕਿਸਾਨਾਂ ਦਾ ਵੱਢਿਆ ਝੋਨਾ ਰੁਲ ਵੀ ਹੋ ਰਿਹਾ ਹੈ। ਕਿਸਾਨਾਂ ਨੇ ਕਿਹਾ ਕਿ ਜੇਕਰ ਲਿਫਟਿੰਗ ਹੋਈ ਹੁੰਦੀ ਤਾਂ ਉਨ੍ਹਾਂ ਦਾ ਵੱਡਿਆ ਝੋਨਾ ਖਰਾਬ ਨਾ ਹੁੰਦਾ। ਮੰਡੀ ਵਿੱਚ ਬਣੇ ਸ਼ੈਡ ਵੀ ਵਪਾਰੀਆਂ ਤੇ ਸਰਕਾਰ ਦੀ ਫਸਲ ਸੰਭਾਲਣ ਲਈ ਵਰਤੇ ਜਾ ਰਹੇ ਹਨ। ਪਰ ਕਿਸਾਨਾਂ ਦਾ ਝੋਨਾ ਖਰਾਬ ਹੋ ਰਿਹਾ ਹੈ। 

ਇਹ ਵੀ ਪੜ੍ਹੋ: SYL ‘ਤੇ ਪੰਜਾਬ ਨਾਲ ਗੱਲਬਾਤ ਲਈ ਤਿਆਰ ਹਰਿਆਣਾ; CM ਮਨੋਹਰ ਨੇ ਮਾਨ ਨੂੰ ਲਿਖਿਆ ਪੱਤਰ

Related Post