Punjab Weather News : ਪੰਜਾਬ ਸਣੇ ਪੂਰੇ ਉੱਤਰ ਭਾਰਤ ’ਚ ਅੱਤ ਦੀ ਗਰਮੀ ਦਾ ਕਹਿਰ, 44 ਡਿਗਰੀ ਪਹੁੰਚਿਆ ਤਾਪਮਾਨ, ਜਾਣੋ ਤਾਜਾ ਅਪਡੇਟ
ਮੌਸਮ ਵਿਭਾਗ ਨੇ 24 ਤੇ 25 ਅਪ੍ਰੈਲ ਨੂੰ ਤਿੱਖੀ ਗਰਮੀ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ ਇਸ ਤੋਂ ਬਾਅਦ 26 ਤੋਂ 28 ਅਪ੍ਰੈਲ ਦਰਮਿਆਨ ਪੰਜਾਬ ਦੇ ਕਈ ਹਿੱਸਿਆ ਵਿੱਚ ਮੌਸਮ ਦਾ ਮਿਜ਼ਾਜ ਬਦਲ ਸਕਦਾ ਹੈ।
Punjab Weather News : ਪੰਜਾਬ ’ਚ ਲਗਾਤਾਰ ਗਰਮੀ ਵਧਦੀ ਜਾ ਰਹੀ ਹੈ। ਜਿਸ ਕਾਰਨ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਔਖਾ ਹੋਇਆ ਪਿਆ ਹੈ। ਪੰਜਾਬ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ ਹੈ, ਜੋ ਆਮ ਨਾਲੋਂ 3 ਤੋਂ 4 ਡਿਗਰੀ ਸੈਲਸੀਅਸ ਵੱਧ ਹੈ। ਗਰਮੀ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋਇਆ ਹੈ। ਤਪਸ਼ ਵਧਣ ਕਾਰਨ ਲੋਕਾਂ ਦਾ ਘਰ ਤੋਂ ਬਾਹਰ ਨਿਕਲਣਾ ਮੁਸ਼ਕਲ ਹੋ ਗਿਆ ਹੈ। ਹਾਲਾਂਕਿ ਕਣਕਾਂ ਦੀ ਵਾਢੀ ਆਖਰੀ ਪੜਾਅ ਵਿੱਚ ਦਾਖਲ ਹੋ ਗਈ ਹੈ।
ਮੌਸਮ ਵਿਭਾਗ ਨੇ 24 ਤੇ 25 ਅਪ੍ਰੈਲ ਨੂੰ ਤਿੱਖੀ ਗਰਮੀ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ ਇਸ ਤੋਂ ਬਾਅਦ 26 ਤੋਂ 28 ਅਪ੍ਰੈਲ ਦਰਮਿਆਨ ਪੰਜਾਬ ਦੇ ਕਈ ਹਿੱਸਿਆ ਵਿੱਚ ਮੌਸਮ ਦਾ ਮਿਜ਼ਾਜ ਬਦਲ ਸਕਦਾ ਹੈ। ਇਸ ਦੌਰਾਨ ਕਈ ਥਾਵਾਂ ’ਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ ਤੇ ਬਿਜਲੀ ਲਿਸ਼ਕਣ ਦੇ ਨਾਲ ਕਿਣ-ਮਿਣ ਵੀ ਹੋ ਸਕਦੀ ਹੈ।
ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਅੱਜ ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ, ਜਦਕਿ ਚੰਡੀਗੜ੍ਹ ਦਾ ਤਾਪਮਾਨ 40 ਡਿਗਰੀ, ਅੰਮ੍ਰਿਤਸਰ ਦਾ 40.1 ਡਿਗਰੀ, ਲੁਧਿਆਣਾ ਦਾ 40.6 ਡਿਗਰੀ, ਪਟਿਆਲਾ ਦਾ 41.6 ਡਿਗਰੀ, ਫਰੀਦਕੋਟ ਦਾ 42 ਡਿਗਰੀ, ਗੁਰਦਾਸਪੁਰ 40.5 ਡਿਗਰੀ, ਫਾਜ਼ਿਲਕਾ ਤੇ ਫਿਰੋਜ਼ਪੁਰ ਦਾ 40.2 ਡਿਗਰੀ, ਰੂਪਨਗਰ ਦਾ 41.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ : Samana ਚ ਖ਼ਤਮ ਹੋਇਆ 'ਧਰਮ ਯੁੱਧ ਮੋਰਚਾ', 400 ਫੁੱਟ ਉੱਚੇ ਮੋਬਾਈਲ ਟਾਵਰ ’ਤੋਂ ਹੇਠਾਂ ਉਤਰੇ ਗੁਰਜੀਤ ਸਿੰਘ ਖਾਲਸਾ