Punjab Weather : ਪੰਜਾਬ ਚ ਅਚਾਨਕ ਬਦਲਿਆ ਮੌਸਮ, 6 ਜ਼ਿਲ੍ਹਿਆਂ ਚ ਪਿਆ ਮੀਂਹ, ਅਲਰਟ ਜਾਰੀ, ਜਾਣੋ ਅਗਲੇ ਦਿਨਾਂ ਦਾ ਮੌਸਮ

Punjab Weather News : ਮੌਸਮ ਵਿਭਾਗ ਨੇ ਅੱਜ (15 ਮਾਰਚ) ਨੂੰ ਨੌਂ ਜ਼ਿਲ੍ਹਿਆਂ ਵਿੱਚ ਗਰਜ, ਤੂਫ਼ਾਨ, ਤੇਜ਼ ਹਵਾਵਾਂ ਅਤੇ ਗੜੇਮਾਰੀ ਲਈ ਸੰਤਰੀ ਚੇਤਾਵਨੀ ਜਾਰੀ ਕੀਤੀ ਹੈ। ਇਸ ਸਮੇਂ ਦੌਰਾਨ ਹਵਾ ਦੀ ਗਤੀ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ।

By  KRISHAN KUMAR SHARMA March 15th 2026 12:11 PM -- Updated: March 15th 2026 12:16 PM

Punjab Weather News : ਪੰਜਾਬ ਅਤੇ ਚੰਡੀਗੜ੍ਹ ਵਿੱਚ ਅਚਾਨਕ ਮੌਸਮ ਬਦਲ ਗਿਆ ਹੈ। ਬੀਤੀ ਰਾਤ ਤੋਂ ਕਈ ਇਲਾਕਿਆਂ ਵਿੱਚ ਤੇਜ਼ ਹਵਾਵਾਂ ਚੱਲ ਰਹੀਆਂ ਹਨ। ਲੁਧਿਆਣਾ, ਫਰੀਦਕੋਟ, ਅੰਮ੍ਰਿਤਸਰ, ਬਠਿੰਡਾ, ਜਲੰਧਰ ਅਤੇ ਪਟਿਆਲਾ ਵਿੱਚ ਅੱਧੀ ਰਾਤ ਤੋਂ ਬਾਅਦ ਬੂੰਦਾਬਾਂਦੀ ਹੋਈ। ਪਠਾਨਕੋਟ ਅਤੇ ਚੰਡੀਗੜ੍ਹ ਸਮੇਤ ਕਈ ਜ਼ਿਲ੍ਹਿਆਂ ਵਿੱਚ ਬੱਦਲਵਾਈ ਹੈ।

ਮੌਸਮ ਵਿਭਾਗ ਨੇ ਅੱਜ (15 ਮਾਰਚ) ਨੂੰ ਨੌਂ ਜ਼ਿਲ੍ਹਿਆਂ ਵਿੱਚ ਗਰਜ, ਤੂਫ਼ਾਨ, ਤੇਜ਼ ਹਵਾਵਾਂ ਅਤੇ ਗੜੇਮਾਰੀ ਲਈ ਸੰਤਰੀ ਚੇਤਾਵਨੀ ਜਾਰੀ ਕੀਤੀ ਹੈ। ਇਸ ਸਮੇਂ ਦੌਰਾਨ ਹਵਾ ਦੀ ਗਤੀ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ।

ਇਨ੍ਹਾਂ ਇਲਾਕਿਆਂ 'ਚ ਜਾਰੀ ਕੀਤਾ ਗਿਆ ਆਰੇਂਜ ਅਲਰਟ

ਮੌਸਮ ਵਿਭਾਗ ਵੱਲੋਂ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਐਸਬੀਐਸ ਨਗਰ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ, ਤਰਨਤਾਰਨ, ਬਰਨਾਲਾ, ਫਿਰੋਜ਼ਪੁਰ, ਮੋਗਾ, ਸੰਗਰੂਰ, ਪਟਿਆਲਾ ਅਤੇ ਲੁਧਿਆਣਾ ਜ਼ਿਲ੍ਹਿਆਂ 'ਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਕਾਰਨ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਿੱਚ ਤਾਪਮਾਨ 3 ਤੋਂ 5 ਡਿਗਰੀ ਤੱਕ ਡਿੱਗ ਸਕਦਾ ਹੈ।

ਪੰਜਾਬ 'ਚ ਆਗਾਮੀ ਦਿਨਾਂ 'ਚ ਗਰਮੀ ਤੋਂ ਰਾਹਤ ਦੇ ਆਸਾਰ

ਵਿਭਾਗ ਅਨੁਸਾਰ 17 ਮਾਰਚ ਨੂੰ ਪੰਜਾਬ ਵਿੱਚ ਇੱਕ ਨਵੀਂ ਪੱਛਮੀ ਮੌਸਮ ਗੜਬੜੀ ਸਰਗਰਮ ਹੋ ਜਾਵੇਗੀ। ਇਸ ਕਾਰਨ 18 ਮਾਰਚ ਤੋਂ ਤਿੰਨ ਦਿਨਾਂ ਲਈ ਪੰਜਾਬ ਵਿੱਚ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ ਅਤੇ ਮੀਂਹ ਪਵੇਗਾ। ਵਿਭਾਗ ਨੇ ਇਨ੍ਹਾਂ ਤਿੰਨ ਦਿਨਾਂ ਲਈ ਪੰਜਾਬ ਵਿੱਚ ਪੀਲਾ ਅਲਰਟ ਜਾਰੀ ਕੀਤਾ ਹੈ। ਇਸ ਤੋਂ ਸਪੱਸ਼ਟ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਿੱਚ ਗਰਮੀ ਤੋਂ ਰਾਹਤ ਮਿਲੇਗੀ।

Related Post