Punjab Weather: ਪੰਜਾਬ ਚ ਕਹਿਰ ਦੀ ਗਰਮੀ, 41 ਡਿਗਰੀ ਤੱਕ ਪਹੁੰਚਿਆ ਪਾਰਾ

ਪੰਜਾਬ 'ਚ ਸ਼ੁੱਕਰਵਾਰ ਨੂੰ ਪਾਰਾ 41 ਡਿਗਰੀ ਤੱਕ ਪਹੁੰਚ ਗਿਆ। ਇਸ ਨਾਲ ਝੁਲਸਾ ਦੇਣ ਵਾਲੀ ਗਰਮੀ ਨਾਲ ਲੋਕਾਂ ਦਾ ਹਾਲ ਬੇਹਾਲ ਹੋ ਰਿਹਾ ਹੈ। ਸੂਬੇ 'ਚ ਫਰੀਦਕੋਟ 'ਚ ਸਭ ਤੋਂ ਵੱਧ ਤਾਪਮਾਨ 40.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਪਰ ਜਲਦ ਹੀ ਲੋਕਾਂ ਨੂੰ ਇਸ ਭਿਆਨਕ ਗਰਮੀ ਤੋਂ ਰਾਹਤ ਮਿਲੇਗੀ।

By  Ramandeep Kaur April 15th 2023 09:00 AM

Punjab Weather: ਪੰਜਾਬ 'ਚ ਸ਼ੁੱਕਰਵਾਰ ਨੂੰ ਪਾਰਾ 41 ਡਿਗਰੀ ਤੱਕ ਪਹੁੰਚ ਗਿਆ। ਇਸ ਨਾਲ ਝੁਲਸਾ ਦੇਣ ਵਾਲੀ ਗਰਮੀ ਨਾਲ ਲੋਕਾਂ ਦਾ ਹਾਲ ਬੇਹਾਲ ਹੋ ਰਿਹਾ ਹੈ। ਸੂਬੇ 'ਚ ਫਰੀਦਕੋਟ 'ਚ ਸਭ ਤੋਂ ਵੱਧ ਤਾਪਮਾਨ 40.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਪਰ ਜਲਦ ਹੀ ਲੋਕਾਂ ਨੂੰ ਇਸ ਭਿਆਨਕ ਗਰਮੀ ਤੋਂ ਰਾਹਤ ਮਿਲੇਗੀ।

ਮੌਸਮ ਵਿਭਾਗ ਮੁਤਾਬਕ 17 ਅਪ੍ਰੈਲ ਤੱਕ ਹਰਿਆਣਾ 'ਚ ਤਾਪਮਾਨ 'ਚ ਵਾਧਾ ਹੋਵੇਗਾ ਅਤੇ 18 ਤੋਂ 20 ਅਪ੍ਰੈਲ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ, ਉਥੇ ਹੀ ਪੰਜਾਬ ਦੀ ਗੱਲ ਕਰੀਏ ਤਾਂ ਮੌਸਮ ਵਿਭਾਗ ਨੇ ਨਵੀਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਦੀ ਭਵਿੱਖਬਾਣੀ ਕੀਤੀ ਹੈ, 3-3 ਬਾਰਿਸ਼ ਦੇ ਨਾਲ ਕਈ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਹਰਿਆਣਾ ਦੇ ਨੂਹ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਨੂੰ ਤਾਪਮਾਨ 41.6 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ, ਜਦੋਂ ਕਿ ਫਰੀਦਾਬਾਦ ਵਿੱਚ 41.3, ਜੀਂਦ ਵਿੱਚ 41.0 ਅਤੇ ਹਿਸਾਰ ਵਿੱਚ 40 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪੱਛਮੀ ਰੇਗਿਸਤਾਨ ਦੀਆਂ ਗਰਮ ਹਵਾਵਾਂ ਹੁਣ ਮੈਦਾਨੀ ਇਲਾਕਿਆਂ ਵੱਲ ਵਗਣ ਲੱਗੀਆਂ ਹਨ। ਇਸ ਦੇ ਨਾਲ ਹੀ ਇਹ ਚੱਕਰਵਾਤ ਰਾਜਸਥਾਨ ਅਤੇ ਗੁਜਰਾਤ ਤੱਕ ਵੀ ਪਹੁੰਚ ਗਿਆ ਹੈ। ਜਿਸ ਕਾਰਨ ਮੌਸਮ ਵਿੱਚ ਨਮੀ ਆਉਣੀ ਸ਼ੁਰੂ ਹੋ ਗਈ ਹੈ।

16 ਅਪ੍ਰੈਲ ਨੂੰ ਇੱਕ ਕਮਜ਼ੋਰ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਰਾਜ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਨਾਲ ਤਾਪਮਾਨ 'ਚ ਕਮੀ ਨਹੀਂ ਆਵੇਗੀ ਪਰ ਨਮੀ ਵਾਲੀ ਗਰਮੀ ਲੋਕਾਂ ਨੂੰ ਪਰੇਸ਼ਾਨ ਕਰ ਸਕਦੀ ਹੈ। 18 ਅਪ੍ਰੈਲ ਤੋਂ ਇਕ ਹੋਰ ਵੈਸਟਰਨ ਡਿਸਟਰਬੈਂਸ ਸਰਗਰਮ ਹੋਵੇਗਾ, ਜਿਸ ਕਾਰਨ 18 ਤੋਂ 20 ਅਪ੍ਰੈਲ ਤੱਕ ਸੂਬੇ ਦੇ 50 ਤੋਂ 70 ਫੀਸਦੀ ਇਲਾਕਿਆਂ 'ਚ 25 ਤੋਂ 30 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਦੇ ਨਾਲ ਹਲਕੀ ਬਾਰਿਸ਼ ਹੋਵੇਗੀ।

ਪੰਜਾਬ 'ਚ 3 ਦਿਨ ਦਾ ਯੈਲੋ ਅਲਰਟ

ਪੰਜਾਬ ਵਿੱਚ 16 ਅਪ੍ਰੈਲ ਤੋਂ 3 ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਸ਼ੁੱਕਰਵਾਰ ਨੂੰ ਪੰਜਾਬ ਦੇ ਤਾਪਮਾਨ 'ਚ 1.1 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਸ਼ੁੱਕਰਵਾਰ ਨੂੰ ਫਰੀਦਕੋਟ ਦਾ ਤਾਪਮਾਨ 40.9 ਡਿਗਰੀ ਸੈਲਸੀਅਸ, ਲੁਧਿਆਣਾ ਦਾ ਤਾਪਮਾਨ 40.7, ਪਟਿਆਲਾ ਦਾ 39.1, ਬਠਿੰਡਾ ਦਾ 39.8 ਡਿਗਰੀ ਸੈਲਸੀਅਸ ਰਿਹਾ।

Related Post