Weather: ਸੰਘਣੀ ਧੁੰਦ ਤੋਂ ਅਜੇ ਨਹੀਂ ਮਿਲੇਗੀ ਰਾਹਤ, ਜਾਣੋ ਅੱਜ ਦੇ ਮੌਸਮ ਦਾ ਹਾਲ

By  Aarti December 28th 2023 09:19 AM

Weather Update: ਪਹਾੜਾਂ ਤੋਂ ਆ ਰਹੀਆਂ ਠੰਢੀਆਂ ਹਵਾਵਾਂ ਕਾਰਨ ਮੈਦਾਨੀ ਇਲਾਕਿਆਂ 'ਚ ਠੰਢ ਵਧ ਗਈ ਹੈ। ਵੀਰਵਾਰ ਸਵੇਰੇ ਦਿੱਲੀ ਐਨਸੀਆਰ ਵਿੱਚ ਧੁੰਦ ਛਾਈ ਹੋਈ ਸੀ ਪਰ ਕੱਲ੍ਹ ਜਿੰਨੀ ਧੁੰਦ ਨਹੀਂ ਸੀ। ਵਧਦੀ ਠੰਡ ਅਤੇ ਧੁੰਦ ਕਾਰਨ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੜਕੀ ਆਵਾਜਾਈ ਦੇ ਨਾਲ-ਨਾਲ ਰੇਲ ਅਤੇ ਹਵਾਈ ਸੇਵਾਵਾਂ ਵੀ ਪ੍ਰਭਾਵਿਤ ਹੋਈਆਂ ਹਨ।

ਅੰਤਰਰਾਸ਼ਟਰੀ ਅਤੇ ਘਰੇਲੂ ਉਡਾਣਾਂ ਪ੍ਰਭਾਵਿਤ

ਦੱਸ ਦਈਏ ਕਿ ਧੁੰਦ ਕਾਰਨ ਮੰਗਲਵਾਰ ਰਾਤ ਤੋਂ ਬੁੱਧਵਾਰ ਸਵੇਰ ਤੱਕ ਲਗਭਗ 30 ਅੰਤਰਰਾਸ਼ਟਰੀ ਅਤੇ ਘਰੇਲੂ ਉਡਾਣਾਂ ਪ੍ਰਭਾਵਿਤ ਹੋਈਆਂ। ਇਸ ਦੇ ਨਾਲ ਹੀ ਹਰਿਆਣਾ ਅਤੇ ਪੰਜਾਬ ਧੁੰਦ ਦੀ ਮਾਰ ਝੱਲ ਰਹੇ ਹਨ।

ਇਹ ਵੀ ਪੜ੍ਹੋ: ਮੋਹਾਲੀ: ਟੈਂਕਰ ਨੇ ਗਸ਼ਤ ਕਰ ਰਹੇ ਪੁਲਿਸ ਹੋਮਗਾਰਡਾਂ ਨੂੰ ਕੁਚਲਿਆ, ਹੋਈ ਮੌਤ

ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਬਹੁਤ ਘੱਟ ਸੀ। ਇਹ ਧੁੰਦ ਨਾ ਸਿਰਫ਼ ਹਾਦਸਿਆਂ ਦਾ ਕਾਰਨ ਬਣ ਰਹੀ ਹੈ ਸਗੋਂ ਆਵਾਜਾਈ ਨੂੰ ਵੀ ਪ੍ਰਭਾਵਿਤ ਕਰ ਰਹੀ ਹੈ। ਧੁੰਦ ਕਾਰਨ ਕਈ ਟਰੇਨਾਂ ਦੇਰੀ ਨਾਲ ਚੱਲ ਰਹੀਆਂ ਹਨ। ਬੁੱਧਵਾਰ ਸਵੇਰ ਤੋਂ ਹੀ ਠੰਢ ਦੇ ਵਿਚਕਾਰ ਸੰਘਣੀ ਧੁੰਦ ਛਾਈ ਹੋਈ ਸੀ।

ਇਹ ਵੀ ਪੜ੍ਹੋ: ਸਫ਼ਰ-ਏ-ਸ਼ਹਾਦਤ ਭਾਗ ਚੌਥਾ: ਇੰਨੇ ਤਸੀਹੇ ਦੇ ਕੀਤਾ ਸੀ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਹੀਦ

ਜਾਣੋ ਮੌਸਮ ਵਿਭਾਗ ਦੀ ਭਵਿੱਖਬਾਣੀ 

ਦੂਜੇ ਪਾਸੇ ਜੇਕਰ ਮੌਸਮ ਵਿਭਾਗ ਦੀ ਭਵਿੱਖਬਾਣੀ ਦੀ ਮੰਨੀਏ ਤਾਂ ਵੀਰਵਾਰ ਨੂੰ ਸ਼ਹਿਰ 'ਚ ਧੂੰਆਂ ਛਾਇਆ ਰਹੇਗਾ। ਵਿਭਾਗ ਨੇ ਇਸ ਸਬੰਧੀ ਰੈੱਡ ਅਲਰਟ ਜਾਰੀ ਕਰ ਦਿੱਤਾ ਹੈ। ਹਾਲਾਂਕਿ 30 ਦਸੰਬਰ ਤੋਂ ਧੁੰਦ ਘੱਟ ਜਾਵੇਗੀ। ਪਰ ਠੰਡ ਵਧਣ ਦੀ ਸੰਭਾਵਨਾ ਹੈ। ਘੱਟੋ-ਘੱਟ ਤਾਪਮਾਨ ਦੋ ਤੋਂ ਤਿੰਨ ਡਿਗਰੀ ਸੈਲਸੀਅਸ ਹੇਠਾਂ ਆ ਸਕਦਾ ਹੈ।

ਇਹ ਵੀ ਪੜ੍ਹੋ: Accident in MP: ਮੱਧ ਪ੍ਰਦੇਸ਼ ’ਚ ਵਾਪਰਿਆ ਭਿਆਨਕ ਬੱਸ ਹਾਦਸਾ, 13 ਲੋਕ ਜਿੰਦਾ ਸੜੇ

ਇਹ ਵੀ ਪੜ੍ਹੋ: 28 ਦਸੰਬਰ ਨੂੰ ਸੰਗਤ ਦਸ ਮਿੰਟ ਮੂਲ-ਮੰਤਰ ਤੇ ਗੁਰ-ਮੰਤਰ ਦਾ ਜਾਪ ਕਰੇ- ਸਿੰਘ ਸਾਹਿਬ

Related Post