Punjab Weather Update : ਪੰਜਾਬ ‘ਚ ਮੌਸਮ ਨੂੰ ਲੈ ਕੇ 31 ਦਸੰਬਰ ਤੱਕ ਅਲਰਟ, ਮੌਸਮ ਵਿਭਾਗ ਨੇ 5 ਦਿਨਾਂ ਲਈ ਦਿੱਤੀ ਵੱਡੀ ਚੇਤਾਵਨੀ !
Punjab Weather Update : ਪੰਜਾਬ ਅਤੇ ਚੰਡੀਗੜ੍ਹ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ (ਸ਼ਨੀਵਾਰ) ਨੂੰ ਸੰਘਣੀ ਧੁੰਦ ਛਾਈ ਰਹੀ। ਇਹ ਸਥਿਤੀ 1 ਜਨਵਰੀ ਤੱਕ ਬਣੀ ਰਹੇਗੀ। ਹਾਲਾਂਕਿ, ਇਸ ਸਮੇਂ ਦੌਰਾਨ ਮੀਂਹ ਪੈਣ ਦੀ ਉਮੀਦ ਨਹੀਂ ਹੈ। ਪਿਛਲੇ 24 ਘੰਟਿਆਂ ਵਿੱਚ ਸੂਬੇ ਵਿੱਚ ਘੱਟੋ-ਘੱਟ ਤਾਪਮਾਨ 2 ਡਿਗਰੀ ਵਧਿਆ ਹੈ, ਜੋ ਕਿ ਆਮ ਨਾਲੋਂ 3 ਡਿਗਰੀ ਵੱਧ ਹੈ। ਪੰਜਾਬ ਵਿਚ ਸੀਤ ਲਹਿਰ ਅਤੇ ਸੰਘਣੀ ਧੁੰਦ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ
Punjab Weather Update : ਪੰਜਾਬ ਅਤੇ ਚੰਡੀਗੜ੍ਹ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ (ਸ਼ਨੀਵਾਰ) ਨੂੰ ਸੰਘਣੀ ਧੁੰਦ ਛਾਈ ਰਹੀ। ਇਹ ਸਥਿਤੀ 1 ਜਨਵਰੀ ਤੱਕ ਬਣੀ ਰਹੇਗੀ। ਹਾਲਾਂਕਿ, ਇਸ ਸਮੇਂ ਦੌਰਾਨ ਮੀਂਹ ਪੈਣ ਦੀ ਉਮੀਦ ਨਹੀਂ ਹੈ। ਪਿਛਲੇ 24 ਘੰਟਿਆਂ ਵਿੱਚ ਸੂਬੇ ਵਿੱਚ ਘੱਟੋ-ਘੱਟ ਤਾਪਮਾਨ 2 ਡਿਗਰੀ ਵਧਿਆ ਹੈ, ਜੋ ਕਿ ਆਮ ਨਾਲੋਂ 3 ਡਿਗਰੀ ਵੱਧ ਹੈ। ਪੰਜਾਬ ਵਿਚ ਸੀਤ ਲਹਿਰ ਅਤੇ ਸੰਘਣੀ ਧੁੰਦ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ।
ਪੰਜਾਬ ਵਿਚ ਪੈ ਰਹੀ ਸੰਘਣੀ ਧੁੰਦ ਦੇ ਦਰਮਿਆਨ ਮੌਸਮ ਵਿਭਾਗ ਨੇ ਵੱਡੀ ਅਪਡੇਟ ਸਾਂਝੀ ਕੀਤੀ ਹੈ। ਮੌਸਮ ਵਿਭਾਗ ਵੱਲੋਂ ਪੰਜਾਬ ਦੇ ਮੌਸਮ ਨੂੰ ਲੈ ਕੇ ਅੱਜ ਤੋਂ ਲੈ ਕੇ 31 ਦਸੰਬਰ ਤੱਕ ਦੀ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਤਾਜ਼ਾ ਜਾਣਕਾਰੀ ਮੁਤਾਬਕ ਵਿਭਾਗ ਨੇ 5 ਦਿਨਾਂ ਲਈ ਸੂਬੇ ਵਿਚ ਸੀਤ ਲਹਿਰ ਦਾ ਓਰੇਂਜ ਅਤੇ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦੇ ਅਨੁਸਾਰ 27 ਦਸੰਬਰ ਤੋਂ ਹਿਮਾਲੀਅਨ ਖੇਤਰ 'ਚ ਇਕ ਨਵੀਂ ਕਮਜ਼ੋਰ ਵੈਸਟਰਨ ਡਿਸਟਰਬੈਂਸ ਐਕਟਿਵ ਹੋਣ ਦੀ ਉਮੀਦ ਹੈ। ਇਸ ਨਾਲ ਕੁਝ ਸਮੇਂ ਲਈ ਤਾਪਮਾਨ ਵਧੇਗਾ, ਜਦਕਿ 30 ਦਸੰਬਰ ਨੂੰ ਇਕ ਹੋਰ ਵੈਸਟਰਨ ਡਿਸਟਰਬੈਂਸ ਆਵੇਗਾ। ਇਸ ਕਾਰਨ ਪਹਾੜੀ ਖੇਤਰਾਂ 'ਚ ਬਰਫ਼ ਪੈ ਸਕਦੀ ਹੈ।
ਮੌਸਮ ਵਿਭਾਗ ਵੱਲੋਂ 28 ਅਤੇ 29 ਦਸੰਬਰ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਵਿੱਚ ਕੁਝ ਥਾਵਾਂ 'ਤੇ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿਚ ਓਰੇਂਜ ਅਲਰਟ ਜਾਰੀ ਰਹੇਗਾ। ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਮਾਨਸਾ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਉਥੇ ਬਾਰਿਸ਼ ਸਬੰਧੀ ਕੋਈ ਸੰਕੇਤ ਨਹੀਂ ਦਿੱਤੇ ਗਏ ਹਨ ਅਤੇ ਨਾ ਹੀ ਕੋਈ ਅਲਰਟ ਦਿੱਤਾ ਗਿਆ ਹੈ।
ਇਸੇ ਤਰ੍ਹਾਂ 29 ਦਸੰਬਰ ਨੂੰ ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ, ਨਵਾਂਸ਼ਹਿਰ, ਅੰਮ੍ਰਿਤਸਰ, ਤਰਨਤਾਰਨ, ਮੋਗਾ, ਫਿਰੋਜ਼ਪੁਰ, ਫਰੀਦਕੋਟ, ਬਰਨਾਲਾ, ਸੰਗਰੂਰ, ਮੁਕਤਸਰ ਸਾਹਿਬ, ਫਾਜ਼ਿਲਕਾ, ਬਠਿੰਡਾ, ਮਾਨਸਾ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ ਵਿਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ। 30 ਅਤੇ 31 ਦਸੰਬਰ ਨੂੰ ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਕੁਝ ਥਾਵਾਂ 'ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ। ਇਨ੍ਹਾਂ ਜ਼ਿਲ੍ਹਿਆਂ ਵਿਚ ਯੈਲੋ ਅਲਰਟ ਜਾਰੀ ਰਹੇਗਾ।
ਗੁਰਦਾਸਪੁਰ 'ਚ ਸੰਘਣੀ ਧੁੰਦ ਨੇ ਤੋੜੇ ਰਿਕਾਰਡ, 8 ਮੀਟਰ ਤੱਕ ਰਹੀ ਵਿਜ਼ੀਬਿਲਟੀ
ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਪੈ ਰਹੀ ਧੁੰਦ ਦੌਰਾਨ ਅੱਜ ਗੁਰਦਾਸਪੁਰ ਵਿਚ ਪਈ ਸੰਘਣੀ ਧੁੰਦ ਨੇ ਪਿਛਲੇ ਕਈ ਦਿਨਾਂ ਦੇ ਰਿਕਾਰਡ ਤੋੜ ਦਿੱਤੇ। ਧੁੰਦ ਇੰਨੀ ਜ਼ਿਆਦਾ ਸੀ ਕਿ ਨੈਸ਼ਨਲ ਹਾਈਵੇ ਸਮੇਤ ਹੋਰ ਲਿੰਕ ਸੜਕਾਂ ’ਤੇ ਵਿਜ਼ੀਬਿਲਟੀ ਸਿਰਫ਼ 8 ਤੋਂ 12 ਮੀਟਰ ਦੇ ਆਸ-ਪਾਸ ਰਹੀ। ਧੁੰਦ ਦੇ ਇਸ ਕਹਿਰ ਕਾਰਨ ਨਾ ਸਿਰਫ਼ ਸੜਕੀ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ, ਸਗੋਂ ਕਈ ਰੇਲ ਗੱਡੀਆਂ ਵੀ ਆਪਣੇ ਨਿਰਧਾਰਿਤ ਸਮੇਂ ਤੋਂ ਦੇਰ ਨਾਲ ਚੱਲੀਆਂ।