PTC News
Search
🔍 Search

Punjab weather : ਪੰਜਾਬ ਚ ਆਉਣ ਵਾਲੇ 2-3 ਦਿਨ ਪਵੇਗਾ ਮੀਂਹ ਤੇ ਚੱਲਣਗੀਆਂ ਤੇਜ਼ ਹਵਾਵਾਂ

ਕੁਝ ਇਲਾਕਿਆਂ ਵਿਚ ਗੜੇਮਾਰੀ ਦੀ ਵੀ ਸੰਭਾਵਨਾ

By  Jaswinder Kaur October 28th 2026 09:02 AM -- Updated: October 28th 2026 09:04 AM

Punjab weather: ਪੰਜਾਬ ਅਤੇ ਚੰਡੀਗੜ੍ਹ ਵਿਚ ਇਕ ਵਾਰ ਮੁੜ ਮੌਸਮ ਬਦਲਣ ਵਾਲਾ ਹੈ। ਅੱਜ (28 ਅਕਤੂਬਰ) ਪੰਜਾਬ ਵਿਚ ਦਿਨ ਭਰ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ। ਚੰਡੀਗੜ੍ਹ ਸਮੇਤ ਕਈ ਜ਼ਿਲ੍ਹਿਆਂ ਵਿਚ ਸ਼ਾਮ ਨੂੰ ਅੰਸ਼ਕ ਤੌਰ 'ਤੇ ਬੱਦਲਵਾਈ ਰਹਿਣ ਦੀ ਉਮੀਦ ਹੈ। 29 ਅਕਤੂਬਰ ਤੋਂ ਅਗਲੇ 3 ਦਿਨਾਂ ਤੱਕ ਕੁਝ ਥਾਵਾਂ 'ਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਦੇ ਨਾਲ ਗਰਜ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਕੁਝ ਇਲਾਕਿਆਂ ਵਿਚ ਗੜੇਮਾਰੀ ਵੀ ਸੰਭਵ ਹੈ। ਇਸ ਨਾਲ ਮੌਸਮ ਵਿਚ ਬਦਲਾਅ ਆ ਸਕਦਾ ਹੈ। ਸਵੇਰੇ ਅਤੇ ਸ਼ਾਮ ਨੂੰ ਹਲਕੀ ਠੰਢ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : 

Cyclone Arnab : ਆਂਧਰਾ ਪ੍ਰਦੇਸ਼ ਦੇ ਤੱਟ ਨਾਲ ਟਕਰਾਇਆ ਤੂਫਾਨ ਅਰਨਬ, ਕਈ ਇਲਾਕਿਆਂ ਵਿੱਚ ਭਾਰੀ ਮੀਂਹ ਤੇ ਤੂਫ਼ਾਨ

ਚੰਡੀਗੜ੍ਹ ਮੌਸਮ ਵਿਭਾਗ ਦੇ ਅਨੁਸਾਰ ਪੰਜਾਬ ਵਿਚ ਵੱਧ ਤੋਂ ਵੱਧ ਤਾਪਮਾਨ 0.7 ਡਿਗਰੀ ਵਧਿਆ ਹੈ। ਇਸ ਦੇ ਬਾਵਜੂਦ ਤਾਪਮਾਨ ਆਮ ਦੇ ਨੇੜੇ ਹੈ। ਸੂਬੇ ਵਿਚ ਸਭ ਤੋਂ ਵੱਧ ਤਾਪਮਾਨ 32.7 ਡਿਗਰੀ, ਬਠਿੰਡਾ ਵਿਚ ਦਰਜ ਕੀਤਾ ਗਿਆ। ਬੰਗਾਲ ਦੀ ਖਾੜੀ ਵਿਚ ਬਣਿਆ ਚੱਕਰਵਾਤ ਅਰਨਬ ਵੀ ਮੌਸਮ ਨੂੰ ਪ੍ਰਭਾਵਿਤ ਕਰ ਸਕਦਾ ਹੈ।

ਜਾਣਕਾਰੀ ਅਨੁਸਾਰ ਨਵੀਂ ਪੱਛਮੀ ਗੜਬੜੀ ਕਾਰਨ ਉੱਤਰ-ਪੱਛਮੀ ਭਾਰਤ ਦੇ ਮੌਸਮ ਵਿੱਚ ਮੁੜ ਤਬਦੀਲੀ ਆਉਣ ਦੀ ਉਮੀਦ ਹੈ। ਇਹ ਸਿਸਟਮ 27 ਅਕਤੂਬਰ ਦੀ ਰਾਤ ਤੋਂ ਸਰਗਰਮ ਹੋ ਸਕਦਾ ਹੈ। ਉੱਤਰੀ ਹਰਿਆਣਾ ਉੱਪਰ ਪਹਿਲਾਂ ਤੋਂ ਮੌਜੂਦ ਪੱਛਮੀ ਗੜਬੜੀ ਵੀ ਮੌਸਮ ਨੂੰ ਪ੍ਰਭਾਵਿਤ ਕਰ ਰਹੀ ਹੈ।

ਇਸੇ ਦੌਰਾਨ ਬੰਗਾਲ ਦੀ ਖਾੜੀ ਵਿੱਚ ਸਰਗਰਮ ਚੱਕਰਵਾਤੀ ਤੂਫ਼ਾਨ ‘ਅਰਨਬ’ ਦੇ ਅੱਜ ਸਵੇਰੇ ਆਂਧਰਾ ਪ੍ਰਦੇਸ਼ ਅਤੇ ਯਾਨਮ ਦੇ ਤੱਟ ਨਾਲ ਟਕਰਾਉਣ ਦੀ ਗਤੀ ਬਹੁਤ ਤੇਜ਼ ਹੋ ਗਈ ਹੈ। ਇਹ ਚੱਕਰਵਾਤ ਪੰਜਾਬ ਦੇ ਮੌਸਮ ਤੋਂ ਵੱਖਰਾ ਮੌਸਮੀ ਸਿਸਟਮ ਹੈ।




Related Post