Punjab Weather ਕੇਰਲ ਤੋਂ ਮਹਾਰਾਸ਼ਟਰ ਤੱਕ ਬਾਰਿਸ਼, ਪਰ ਇੱਥੇ ਪੈ ਰਹੀ ਹੈ ਭਿਆਨਕ ਗਰਮੀ

Punjab Weather: ਜੂਨ ਦੇ ਸ਼ੁਰੂ 'ਚ ਹੋਈ ਬਾਰਿਸ਼ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਪਰ ਪਿਛਲੇ ਕੁਝ ਦਿਨਾਂ ਤੋਂ ਗਰਮੀ ਦਾ ਕਹਿਰ ਜਾਰੀ ਹੈ।

By  Amritpal Singh June 11th 2023 09:26 AM -- Updated: June 11th 2023 10:07 AM

Punjab Weather: ਜੂਨ ਦੇ ਸ਼ੁਰੂ 'ਚ ਹੋਈ ਬਾਰਿਸ਼ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਪਰ ਪਿਛਲੇ ਕੁਝ ਦਿਨਾਂ ਤੋਂ ਗਰਮੀ ਦਾ ਕਹਿਰ ਜਾਰੀ ਹੈ। ਦੇਸ਼ ਦੀ ਰਾਜਧਾਨੀ ਯੂਪੀ ਸਮੇਤ ਕਈ ਰਾਜਾਂ ਵਿੱਚ ਤੇਜ਼ ਧੁੱਪ ਨੇ ਲੋਕਾਂ ਨੂੰ ਪਰੇਸ਼ਾਨ ਕੀਤਾ ਹੋਇਆ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਹਫ਼ਤਿਆਂ ਵਿੱਚ ਵੀ ਗਰਮੀ ਦਾ ਪ੍ਰਕੋਪ ਜਾਰੀ ਰਹੇਗਾ।

ਮੌਸਮ ਵਿਭਾਗ ਅਨੁਸਾਰ ਰਾਸ਼ਟਰੀ ਰਾਜਧਾਨੀ ਦਿੱਲੀ 'ਚ 11 ਜੂਨ ਐਤਵਾਰ ਨੂੰ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਦਿਨ ਭਰ ਤੇਜ਼ ਗਰਮ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਯੂਪੀ ਵਿੱਚ ਵੀ ਗਰਮੀ ਦਾ ਮੌਸਮ ਸ਼ੁਰੂ ਹੋ ਗਿਆ ਹੈ। ਐਤਵਾਰ ਨੂੰ ਸੂਬੇ 'ਚ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਰਹਿਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਨੇ ਅਗਲੇ ਤਿੰਨ ਤੋਂ ਚਾਰ ਦਿਨਾਂ ਤੱਕ ਬਿਹਾਰ, ਝਾਰਖੰਡ, ਪੱਛਮੀ ਬੰਗਾਲ, ਉੜੀਸਾ, ਉੱਤਰ ਪ੍ਰਦੇਸ਼ ਵਿੱਚ ਹੀਟਵੇਵ ਦੀ ਗੱਲ ਕਹੀ ਹੈ। ਹਾਲਾਂਕਿ ਇਸ ਤੋਂ ਬਾਅਦ ਤਾਪਮਾਨ 'ਚ ਗਿਰਾਵਟ ਆ ਸਕਦੀ ਹੈ। ਇਸ ਦੇ ਨਾਲ ਹੀ ਮਾਨਸੂਨ ਕੇਰਲ 'ਚ ਦਾਖਲ ਹੋ ਗਿਆ ਹੈ। ਜਿਸ ਕਾਰਨ ਕਈਆਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ।

ਚੱਕਰਵਾਤੀ ਤੂਫ਼ਾਨ ਕਾਰਨ ਵਿਭਾਗ ਨੇ ਰਾਜਸਥਾਨ ਵਿੱਚ ਵੀ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਨੇ ਰਾਜ ਦੇ ਚੁਰੂ, ਸੀਕਰ, ਨਾਗੌਰ, ਜੈਪੁਰ, ਭਰਤਪੁਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਇਸ ਤੋਂ ਇਲਾਵਾ 50 ਤੋਂ 60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ।

ਬਰਫ ਦੀ ਸੰਭਾਵਨਾ

ਮੌਸਮ ਵਿਭਾਗ ਦੇ ਅੰਕੜਿਆਂ ਮੁਤਾਬਕ ਉੱਤਰਾਖੰਡ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ 'ਚ ਬਰਫਬਾਰੀ ਅਤੇ ਹਲਕੀ ਬਾਰਿਸ਼ ਜਾਰੀ ਰਹੇਗੀ। ਬਰਫ਼ਬਾਰੀ ਅਤੇ ਮੀਂਹ ਕਾਰਨ ਅੱਜ ਉੱਤਰਾਖੰਡ ਵਿੱਚ ਵੀ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਰਾਜ ਦੇ ਚਮੋਲੀ, ਰੁਦਰਪ੍ਰਯਾਗ, ਉੱਤਰਕਾਸ਼ੀ ਵਿੱਚ ਭਾਰੀ ਬਾਰਿਸ਼ ਦੇ ਨਾਲ ਗੜੇ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਤੋਂ ਇਲਾਵਾ 70 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾ ਚੱਲਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ 

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਅਨੁਸਾਰ ਆਉਣ ਵਾਲੇ 4 ਦਿਨਾਂ ਦੌਰਾਨ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਵਿੱਚ ਮੌਸਮ ਵਿਭਾਗ ਵੱਲੋਂ 12 ਅਤੇ 13 ਜੂਨ ਨੂੰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸ਼ਨੀਵਾਰ ਅਤੇ ਐਤਵਾਰ ਨੂੰ ਪੰਜਾਬ ਦੇ ਕੁਝ ਇਲਾਕਿਆਂ 'ਚ ਮੀਂਹ ਪੈ ਸਕਦਾ ਹੈ, ਜਦਕਿ 12 ਜੂਨ ਨੂੰ ਤੇਜ ਹਨੇਰੀ ਦੇ ਨਾਲ ਨਾਲ ਮੀਂਹ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।


Related Post