Punjab Weather Update : ਪੰਜਾਬ ’ਚ ਮੁੜ ਵਧੀ ਠੰਢ; ਹੁਣ 26 ਫਰਵਰੀ ਤੋਂ ਬਾਅਦ ਬਦਲੇਗਾ ਮੌਸਮ ਦਾ ਮਿਜ਼ਾਜ

ਮੌਸਮ ਵਿਭਾਗ ਅਨੁਸਾਰ ਸ਼ੁੱਕਰਵਾਰ ਤੋਂ 25 ਫਰਵਰੀ ਤੱਕ ਮੌਸਮ ਖੁਸ਼ਕ ਰਹੇਗਾ। 26 ਫਰਵਰੀ ਤੋਂ ਮੌਸਮ ਫਿਰ ਬਦਲ ਜਾਵੇਗਾ। ਇਸ ਦੇ ਨਾਲ ਹੀ, ਅੱਜ ਮੌਸਮ ਵਿਭਾਗ ਵੱਲੋਂ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਜਿਸ ਤੋਂ ਬਾਅਦ ਅੱਜ ਤਾਪਮਾਨ ਵਿੱਚ ਥੋੜ੍ਹਾ ਵਾਧਾ ਹੋਣ ਦੀ ਸੰਭਾਵਨਾ ਹੈ।

By  Aarti February 21st 2025 09:24 AM

Punjab Weather Update :  ਪਿਛਲੇ 24 ਘੰਟਿਆਂ ਵਿੱਚ ਹੋਈ ਬਾਰਿਸ਼ ਤੋਂ ਬਾਅਦ ਪੰਜਾਬ ਵਿੱਚ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 4.7 ਡਿਗਰੀ ਸੈਲਸੀਅਸ ਦੀ ਗਿਰਾਵਟ ਆਈ ਹੈ। ਹਾਲਾਂਕਿ ਇਹ ਰਾਜ ਵਿੱਚ ਆਮ ਨਾਲੋਂ 1.8 ਡਿਗਰੀ ਸੈਲਸੀਅਸ ਘੱਟ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 25.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਮੌਸਮ ਵਿਭਾਗ ਅਨੁਸਾਰ ਸ਼ੁੱਕਰਵਾਰ ਤੋਂ 25 ਫਰਵਰੀ ਤੱਕ ਮੌਸਮ ਖੁਸ਼ਕ ਰਹੇਗਾ। 26 ਫਰਵਰੀ ਤੋਂ ਮੌਸਮ ਫਿਰ ਬਦਲ ਜਾਵੇਗਾ। ਇਸ ਦੇ ਨਾਲ ਹੀ, ਅੱਜ ਮੌਸਮ ਵਿਭਾਗ ਵੱਲੋਂ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਜਿਸ ਤੋਂ ਬਾਅਦ ਅੱਜ ਤਾਪਮਾਨ ਵਿੱਚ ਥੋੜ੍ਹਾ ਵਾਧਾ ਹੋਣ ਦੀ ਸੰਭਾਵਨਾ ਹੈ।

ਵੀਰਵਾਰ ਸਵੇਰੇ ਤੇਜ਼ ਤੂਫਾਨ ਅਤੇ ਮੀਂਹ ਨਾਲ ਮੌਸਮ ਵਿੱਚ ਬਦਲਾਅ ਤੋਂ ਬਾਅਦ ਲੋਕਾਂ ਨੇ ਇੱਕ ਵਾਰ ਫਿਰ ਠੰਢ ਤੋਂ ਬਚਣ ਲਈ ਗਰਮ ਕੱਪੜੇ ਕੱਢ ਲਏ ਹਨ। ਵੀਰਵਾਰ ਨੂੰ ਸਵੇਰੇ 4 ਵਜੇ ਤੋਂ ਦੋ ਘੰਟੇ ਰੁਕ-ਰੁਕ ਕੇ ਹੋਈ ਬਾਰਿਸ਼ ਕਾਰਨ ਠੰਢ ਵਧ ਗਈ ਅਤੇ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ। ਮੌਸਮ ਵਿਭਾਗ ਨੇ ਪਹਿਲਾਂ ਹੀ ਮੀਂਹ ਅਤੇ ਤੂਫਾਨ ਦੀ ਸੰਭਾਵਨਾ ਦੀ ਭਵਿੱਖਬਾਣੀ ਕੀਤੀ ਸੀ, ਜੋ ਕਿ ਸਹੀ ਸਾਬਤ ਹੋਈ।

ਉੱਥੇ ਹੀ ਦੂਜੇ ਪਾਸੇ ਮੌਸਮ ਵਿੱਚ ਅਚਾਨਕ ਬਦਲਾਅ ਆਉਣ ਕਾਰਨ ਵਾਇਰਲ ਇਨਫੈਕਸ਼ਨ ਦਾ ਖ਼ਤਰਾ ਵੱਧ ਗਿਆ ਹੈ। ਡਾਕਟਰਾਂ ਅਨੁਸਾਰ, ਠੰਡ ਅਤੇ ਨਮੀ ਕਾਰਨ ਵਾਇਰਸ ਵਧੇਰੇ ਸਰਗਰਮ ਹੋ ਜਾਂਦੇ ਹਨ, ਜਿਸ ਕਾਰਨ ਖੰਘ, ਜ਼ੁਕਾਮ ਅਤੇ ਬੁਖਾਰ ਦੇ ਮਾਮਲੇ ਵਧਣੇ ਸ਼ੁਰੂ ਹੋ ਗਏ ਹਨ।

ਇਹ ਵੀ ਪੜ੍ਹੋ : Delhi Minister Portfolios Allotted : ਕੌਣ ਕਰੇਗਾ ਯਮੁਨਾ ਨੂੰ ਸਾਫ਼; ਦਿੱਲੀ ਦੇ ਪ੍ਰਦੂਸ਼ਣ ਘਟਾਉਣ ਦੀ ਕੌਣ ਲਵੇਗਾ ਜ਼ਿੰਮੇਵਾਰੀ, ਜਾਣੋ ਕਿਹੜੇ ਮੰਤਰੀ ਕੋਲ ਹੈ ਕਿਹੜਾ ਮੰਤਰਾਲਾ

Related Post