Punjab Weather: ਪੰਜਾਬ 'ਚ ਆਉਣ ਵਾਲੇ 24 ਘੰਟਿਆਂ 'ਚ ਜਲ-ਥਲ ਕਰੇਗਾ ਮੀਂਹ! ਮੌਸਮ ਵਿਭਾਗ ਦਾ ਅਲਰਟ ਜਾਰੀ

Punjab Weather: ਸੋਮਵਾਰ ਨੂੰ ਦੁਪਹਿਰ ਬਾਅਦ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਤੇਜ਼ ਹਨੇਰੀ ਦੇ ਨਾਲ ਭਾਰੀ ਮੀਂਹ ਪਿਆ।

By  Amritpal Singh May 29th 2023 07:15 PM -- Updated: May 29th 2023 07:17 PM

Punjab Weather: ਰਾਸ਼ਟਰੀ ਰਾਜਧਾਨੀ ਵਿੱਚ ਸੋਮਵਾਰ ਨੂੰ ਰੁਕ-ਰੁਕ ਕੇ ਬਾਰਿਸ਼ ਦੇ ਨਾਲ ਅੰਸ਼ਕ ਤੌਰ 'ਤੇ ਬੱਦਲਵਾਈ ਰਹਿਣ ਨਾਲ ਤਾਪਮਾਨ ਕੰਟਰੋਲ ਵਿੱਚ ਰਹਿਣ ਦੀ ਸੰਭਾਵਨਾ ਹੈ। ਪੰਜ ਤੋਂ ਛੇ ਦਿਨਾਂ ਤੱਕ ਹੀਟ ਵੇਵ ਦੇ ਹਾਲਾਤ ਵਾਪਸ ਆਉਣ ਦੀ ਸੰਭਾਵਨਾ ਨਹੀਂ ਹੈ। ਭਾਰਤੀ ਮੌਸਮ ਵਿਭਾਗ (IMD) ਦੇ ਖੇਤਰੀ ਭਵਿੱਖਬਾਣੀ ਕੇਂਦਰ ਨੇ ਇਹ ਜਾਣਕਾਰੀ ਦਿੱਤੀ। ਸਫਦਰਜੰਗ ਆਬਜ਼ਰਵੇਟਰੀ ਨੇ ਸੋਮਵਾਰ ਨੂੰ ਘੱਟੋ-ਘੱਟ ਤਾਪਮਾਨ 21.8 ਡਿਗਰੀ ਸੈਲਸੀਅਸ ਦਰਜ ਕੀਤਾ, ਜੋ ਆਮ ਨਾਲੋਂ ਪੰਜ ਡਿਗਰੀ ਘੱਟ ਹੈ। ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਦੇ ਆਸਪਾਸ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਅਗਲੇ 5 ਤੋਂ 6 ਦਿਨਾਂ ਤੱਕ ਦਿੱਲੀ ਦੇ ਲੋਕਾਂ ਨੂੰ ਹੀਟਵੇਵ ਤੋਂ ਰਾਹਤ ਮਿਲੇਗੀ।

ਦੂਜੇ ਪਾਸੇ ਦਿੱਲੀ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਨਾਲ ਦਿੱਲੀ ਦਾ ਤਾਪਮਾਨ ਘੱਟ ਰਹੇਗਾ।ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਕ ਨਵੀਂ ਪੱਛਮੀ ਗੜਬੜੀ ਕਾਰਨ ਦਿੱਲੀ ਦੇ ਕੁਝ ਇਲਾਕਿਆਂ 'ਚ ਤੇਜ਼ ਹਵਾਵਾਂ ਦੇ ਨਾਲ ਮੀਂਹ ਅਤੇ ਗੜੇਮਾਰੀ ਹੋਣ ਦੀ ਸੰਭਾਵਨਾ ਹੈ। ਸੋਮਵਾਰ ਅਤੇ ਮੰਗਲਵਾਰ ਨੂੰ ਮਿਲ ਸਕਦੇ ਹਨ ਦੂਜੇ ਪਾਸੇ 4 ਜੂਨ ਤੱਕ ਨਵੀਂ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਤੋਂ ਹੇਠਾਂ ਦਰਜ ਕੀਤਾ ਜਾਵੇਗਾ। ਭਾਰਤ ਦੇ ਮੌਸਮ ਵਿਭਾਗ ਦੇ ਅੰਕੜਿਆਂ ਦੇ ਅਨੁਸਾਰ, ਸਫਦਰਜੰਗ ਆਬਜ਼ਰਵੇਟਰੀ ਨੇ ਮਈ ਵਿੱਚ ਹੁਣ ਤੱਕ 86.7 ਮਿਲੀਮੀਟਰ ਬਾਰਿਸ਼ ਦਰਜ ਕੀਤੀ ਹੈ। ਰਾਸ਼ਟਰੀ ਰਾਜਧਾਨੀ ਵਿੱਚ ਆਮ ਤੌਰ 'ਤੇ ਇਸ ਮਹੀਨੇ ਦੌਰਾਨ ਔਸਤਨ 19.7 ਮਿਲੀਮੀਟਰ ਬਾਰਿਸ਼ ਹੁੰਦੀ ਹੈ।

ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਤੇਜ਼ ਹਨੇਰੀ ਦੇ ਨਾਲ ਭਾਰੀ ਮੀਂਹ 

ਸੋਮਵਾਰ ਨੂੰ ਦੁਪਹਿਰ ਬਾਅਦ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਤੇਜ਼ ਹਨੇਰੀ ਦੇ ਨਾਲ ਭਾਰੀ ਮੀਂਹ ਪਿਆ। ਭਾਰੀ ਮੀਂਹ ਪੈਣ ਕਾਰਨ ਲੋਕਾਂ ਨੂੰ ਅੱਤ ਗਰਮੀ ਤੋਂ ਰਾਹਤ ਮਿਲੀ। ਚੰਡੀਗੜ੍ਹ-ਮੋਹਾਲੀ ਤੇ ਆਸਪਾਸ ਦੇ ਇਲਾਕਿਆਂ ਵਿੱਚ ਦੁਪਹਿਰ ਬਾਅਦ ਝੱਖੜ ਚੱਲਿਆ ਤੇ ਭਾਰੀ ਮੀਂਹ ਪਿਆ। ਤੇਜ਼ ਮੀਂਹ ਕਾਰਨ ਵਾਹਨਾਂ ਉਤੇ ਜਾ ਰਹੇ ਲੋਕਾਂ ਨੂੰ ਆਪਣੀ ਮੰਜ਼ਿਲ ਉਪਰ ਪੁੱਜ ਲਈ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਕਾਬਿਲੇਗੌਰ ਹੈ ਕਿ ਮੌਸਮ ਵਿਭਾਗ ਨੇ ਪੰਜਾਬ 'ਚ ਭਾਰੀ ਬਾਰਿਸ਼ ਦਾ ਚਿਤਾਵਨੀ ਜਾਰੀ ਕੀਤੀ ਸੀ।

Related Post