Punjab Weather : ਮਾਨਸੂਨ ਤੋਂ ਪਹਿਲਾਂ ਹੀ ਬਾਰਿਸ਼ ! ਪੰਜਾਬ ਦੇ 17 ਜ਼ਿਲ੍ਹਿਆਂ ਚ ਮੀਂਹ ਤੇ ਤੇਜ਼ ਹਵਾਵਾਂ ਦਾ ਅਲਰਟ

Punjab Weather : ਅੱਜ ਪੰਜਾਬ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਦੀ ਚੇਤਾਵਨੀ (Rain Alert) ਹੈ। ਸੁਨਾਮ ਵਿੱਚ ਸਵੇਰ ਦੀ ਬਾਰਿਸ਼ ਤੋਂ ਬਾਅਦ ਮੌਸਮ ਸੁਹਾਵਣਾ ਹੋ ਗਿਆ। ਇਸ ਤੋਂ ਪਹਿਲਾਂ ਸੋਮਵਾਰ ਨੂੰ ਮੌਸਮ ਮੁੱਖ ਤੌਰ 'ਤੇ ਖੁਸ਼ਕ ਰਿਹਾ, ਹਾਲਾਂਕਿ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦਰਜ ਕੀਤੀ ਗਈ।

By  KRISHAN KUMAR SHARMA June 16th 2026 09:25 AM -- Updated: June 16th 2026 09:29 AM

Punjab Weather : ਅੱਜ ਪੰਜਾਬ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਦੀ ਚੇਤਾਵਨੀ (Rain Alert) ਹੈ। ਸੁਨਾਮ ਵਿੱਚ ਸਵੇਰ ਦੀ ਬਾਰਿਸ਼ ਤੋਂ ਬਾਅਦ ਮੌਸਮ ਸੁਹਾਵਣਾ ਹੋ ਗਿਆ। ਇਸ ਤੋਂ ਪਹਿਲਾਂ ਸੋਮਵਾਰ ਨੂੰ ਮੌਸਮ ਮੁੱਖ ਤੌਰ 'ਤੇ ਖੁਸ਼ਕ ਰਿਹਾ, ਹਾਲਾਂਕਿ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦਰਜ ਕੀਤੀ ਗਈ।

ਮੀਂਹ ਕਾਰਨ ਵੱਧ ਤੋਂ ਵੱਧ ਤਾਪਮਾਨ 0.4 ਡਿਗਰੀ ਸੈਲਸੀਅਸ ਡਿੱਗ ਗਿਆ, ਜਿਸ ਨਾਲ ਪਾਰਾ ਆਮ ਦੇ ਨੇੜੇ ਆ ਗਿਆ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ 39.4 ਡਿਗਰੀ ਸੈਲਸੀਅਸ ਫਰੀਦਕੋਟ ਵਿੱਚ ਦਰਜ ਕੀਤਾ ਗਿਆ।

ਮੌਸਮ ਵਿਭਾਗ ਵੱਲੋਂ ਮੀਂਹ ਦਾ ਅਲਰਟ

ਮੌਸਮ ਵਿਭਾਗ ਨੇ ਮੰਗਲਵਾਰ ਲਈ ਪੰਜਾਬ ਦੇ 17 ਜ਼ਿਲ੍ਹਿਆਂ ਲਈ ਪੀਲਾ ਅਲਰਟ ਜਾਰੀ ਕੀਤਾ ਹੈ। ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਲੁਧਿਆਣਾ, ਬਰਨਾਲਾ, ਸੰਗਰੂਰ, ਮਾਨਸਾ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਅਤੇ ਗਰਜ-ਤੂਫ਼ਾਨ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

ਬੁੱਧਵਾਰ ਨੂੰ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ

ਮੌਸਮ ਵਿਭਾਗ ਅਨੁਸਾਰ, ਬੁੱਧਵਾਰ ਨੂੰ ਵੀ ਕਈ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। 18 ਜੂਨ ਤੋਂ ਮੌਸਮ ਹੋਰ ਸਰਗਰਮ ਹੋਣ ਦੀ ਉਮੀਦ ਹੈ। ਵਿਭਾਗ ਨੇ 18 ਤੋਂ 20 ਜੂਨ ਤੱਕ ਤਿੰਨ ਦਿਨਾਂ ਲਈ ਪੀਲਾ ਅਲਰਟ ਜਾਰੀ ਕੀਤਾ ਹੈ। ਇਸ ਸਮੇਂ ਦੌਰਾਨ ਤੇਜ਼ ਹਵਾਵਾਂ ਅਤੇ ਮੀਂਹ ਕਾਰਨ ਤਾਪਮਾਨ ਵਿੱਚ 3 ਤੋਂ 4 ਡਿਗਰੀ ਦੀ ਗਿਰਾਵਟ ਆ ਸਕਦੀ ਹੈ।

ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 36.0 ਡਿਗਰੀ, ਲੁਧਿਆਣਾ 35.6 ਡਿਗਰੀ, ਪਟਿਆਲਾ 37.8 ਡਿਗਰੀ, ਪਠਾਨਕੋਟ 37.6 ਡਿਗਰੀ ਅਤੇ ਬਠਿੰਡਾ 37.5 ਡਿਗਰੀ ਦਰਜ ਕੀਤਾ ਗਿਆ। ਘੱਟੋ-ਘੱਟ ਤਾਪਮਾਨ 2.8 ਡਿਗਰੀ ਵਧਿਆ। ਐਸਬੀਐਸ ਨਗਰ ਵਿੱਚ ਸਭ ਤੋਂ ਘੱਟ ਘੱਟੋ-ਘੱਟ ਤਾਪਮਾਨ 22.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

Related Post