Punjab Weather Today: ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ

Punjab Weather Today: ਦੇਸ਼ ਦੇ ਕੁਝ ਹਿੱਸਿਆਂ ਵਿੱਚ ਅਜੇ ਵੀ ਬਾਰਸ਼ ਜਾਰੀ ਹੈ।

By  Amritpal Singh September 24th 2023 01:49 PM

Punjab Weather Today: ਦੇਸ਼ ਦੇ ਕੁਝ ਹਿੱਸਿਆਂ ਵਿੱਚ ਅਜੇ ਵੀ ਬਾਰਸ਼ ਜਾਰੀ ਹੈ। ਮੌਸਮ ਵਿਭਾਗ ਅਨੁਸਾਰ 30 ਸਤੰਬਰ ਤੱਕ ਦੇਸ਼ ਦੇ ਕਈ ਰਾਜਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇੰਨਾ ਹੀ ਨਹੀਂ ਕਈ ਇਲਾਕਿਆਂ 'ਚ ਬਿਜਲੀ ਡਿੱਗਣ ਦੀ ਵੀ ਸੰਭਾਵਨਾ ਹੈ। ਰਾਜਧਾਨੀ ਦਿੱਲੀ 'ਚ ਅੱਜ ਯਾਨੀ 24 ਸਤੰਬਰ ਨੂੰ ਬੱਦਲਵਾਈ ਰਹਿ ਸਕਦੀ ਹੈ ਅਤੇ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅੱਜ IMD ਨੇ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਯੂਪੀ, ਬਿਹਾਰ ਸਮੇਤ ਹੋਰ ਰਾਜਾਂ ਵਿੱਚ ਮੀਂਹ ਦੀ ਸੰਭਾਵਨਾ ਜਤਾਈ ਹੈ।

ਅੱਜ ਕਿੱਥੇ ਮੀਂਹ ਪਵੇਗਾ?

ਦਿੱਲੀ-ਐੱਨਸੀਆਰ 'ਚ ਸ਼ਨੀਵਾਰ ਨੂੰ ਮੀਂਹ ਤੋਂ ਬਾਅਦ ਗਰਮੀ ਅਤੇ ਹੁੰਮਸ ਤੋਂ ਰਾਹਤ ਮਿਲੀ। ਮੌਸਮ ਵਿਭਾਗ ਅਨੁਸਾਰ ਰਾਜਧਾਨੀ ਵਿੱਚ ਹਲਕੀ ਬਾਰਿਸ਼ ਹੋਂਣ ਦੀ ਸੰਭਾਵਨਾ ਹੈ। ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ। ਸ਼ਨੀਵਾਰ ਨੂੰ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਇੱਕ ਡਿਗਰੀ ਵੱਧ ਅਤੇ ਘੱਟੋ-ਘੱਟ ਤਾਪਮਾਨ ਆਮ ਨਾਲੋਂ ਤਿੰਨ ਡਿਗਰੀ ਵੱਧ ਸੀ। ਮਹਾਰਾਸ਼ਟਰ ਦੇ ਨਾਗਪੁਰ 'ਚ ਹੜ੍ਹ ਤੋਂ ਬਾਅਦ ਸਥਿਤੀ ਕਾਬੂ ਤੋਂ ਬਾਹਰ ਹੈ, ਜਿਸ ਕਾਰਨ 10 ਹਜ਼ਾਰ ਘਰ ਨੁਕਸਾਨੇ ਗਏ ਹਨ। ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਪੀੜਤਾਂ ਨੂੰ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। IMD ਨੇ ਨਾਗਪੁਰ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ।

ਪੰਜਾਬ ਵਿੱਚ ਐਤਵਾਰ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਅੱਧੇ ਤੋਂ ਵੱਧ ਪੰਜਾਬ ਵਿੱਚ ਬੱਦਲ ਛਾਏ ਹੋਏ ਹਨ। ਮੌਸਮ ਵਿਭਾਗ ਨੇ 7 ਜ਼ਿਲ੍ਹਿਆਂ ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਫਰੀਦਕੋਟ, ਤਰਨਤਾਰਨ, ਮੋਗਾ ਅਤੇ ਫ਼ਿਰੋਜ਼ਪੁਰ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅੱਜ ਪੱਛਮੀ ਅਤੇ ਪੂਰਬੀ ਮਾਲਵੇ ਵਿੱਚ ਵੀ ਯੈਲੋ ਅਲਰਟ ਜਾਰੀ ਕੀਤਾ ਹੈ।

ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਮਾਲਵੇ ਵਿੱਚ ਹੋਰ ਮੀਂਹ ਪੈਣ ਦੀ ਸੰਭਾਵਨਾ ਹੈ, ਜਦੋਂ ਕਿ ਪੰਜਾਬ ਦੇ ਹੋਰਨਾਂ ਹਿੱਸਿਆਂ ਵਿੱਚ ਮੀਂਹ ਪੈਣ ਕਾਰਨ ਪਿਛਲੇ ਦਿਨ ਦੇ ਮੁਕਾਬਲੇ ਮੌਸਮ ਵਿੱਚ ਕੋਈ ਬਹੁਤੀ ਤਬਦੀਲੀ ਨਹੀਂ ਆਈ ਹੈ। ਕੱਲ੍ਹ ਵਾਂਗ ਅੱਜ ਵੀ ਪੰਜਾਬ ਵਿੱਚ ਮੌਸਮ ਸੁਹਾਵਣਾ ਰਹੇਗਾ। ਸੂਬੇ 'ਚ ਸੋਮਵਾਰ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਹੈ ਪਰ ਇਹ ਸੰਭਾਵਨਾਵਾਂ ਬਹੁਤ ਘੱਟ ਹਨ।

ਮੌਸਮ ਵਿਭਾਗ ਅਨੁਸਾਰ ਐਤਵਾਰ (24 ਸਤੰਬਰ) ਨੂੰ ਉੱਤਰ ਪ੍ਰਦੇਸ਼, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰ-ਪੂਰਬੀ ਰਾਜਸਥਾਨ, ਉੱਤਰੀ ਮੱਧ ਪ੍ਰਦੇਸ਼, ਅੰਦਰੂਨੀ ਕਰਨਾਟਕ ਅਤੇ ਆਂਧਰਾ ਪ੍ਰਦੇਸ਼ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਪੱਛਮੀ ਬੰਗਾਲ, ਸਿੱਕਮ, ਬਿਹਾਰ, ਝਾਰਖੰਡ ਦੇ ਕੁਝ ਹਿੱਸਿਆਂ, ਮਹਾਰਾਸ਼ਟਰ ਅਤੇ ਅੰਡੇਮਾਨ ਨਿਕੋਬਾਰ ਦੀਪ ਸਮੂਹ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ।

ਇਨ੍ਹਾਂ ਰਾਜਾਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ

ਆਈਐਮਡੀ ਦੀ ਭਵਿੱਖਬਾਣੀ ਦੇ ਅਨੁਸਾਰ, ਅੱਜ ਪੱਛਮੀ ਅਸਾਮ, ਮੇਘਾਲਿਆ, ਦੱਖਣੀ ਮੱਧ ਪ੍ਰਦੇਸ਼, ਪੂਰਬੀ ਗੁਜਰਾਤ, ਦੱਖਣ-ਪੂਰਬੀ ਰਾਜਸਥਾਨ ਅਤੇ ਲਕਸ਼ਦੀਪ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ ਕੁਝ ਥਾਵਾਂ 'ਤੇ ਭਾਰੀ ਮੀਂਹ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਉੱਤਰ-ਪੂਰਬੀ ਭਾਰਤ, ਉੜੀਸਾ, ਛੱਤੀਸਗੜ੍ਹ, ਪੰਜਾਬ, ਛੱਤੀਸਗੜ੍ਹ, ਤੇਲੰਗਾਨਾ ਅਤੇ ਤਾਮਿਲਨਾਡੂ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ ਇੱਕ ਜਾਂ ਦੋ ਤੇਜ਼ ਬਾਰਿਸ਼ ਹੋ ਸਕਦੀ ਹੈ।

Related Post