IMD Weather Alert: ਪੰਜਾਬ ਸਣੇ ਇਨ੍ਹਾਂ ਸੂਬਿਆਂ ‘ਚ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਪੰਜਾਬ ਵਿੱਚ ਇੱਕ ਵਾਰ ਫਿਰ ਮੌਸਮ ਨੇ ਕਰਵਟ ਲੈ ਲਈ ਹੈ। ਅੱਜ ਸੂਬੇ 'ਚ ਕੁਝ ਥਾਵਾਂ 'ਤੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਜਦਕਿ ਸਵੇਰ ਤੋਂ ਹੀ ਕਈ ਥਾਵਾਂ ‘ਤੇ ਮੀਂਹ ਵੀ ਪੈ ਰਿਹਾ ਹੈ।

By  Aarti July 24th 2023 09:52 AM

IMD Weather Alert: ਪੰਜਾਬ ਵਿੱਚ ਇੱਕ ਵਾਰ ਫਿਰ ਮੌਸਮ ਨੇ ਕਰਵਟ ਲੈ ਲਈ ਹੈ। ਅੱਜ ਸੂਬੇ 'ਚ ਕੁਝ ਥਾਵਾਂ 'ਤੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਜਦਕਿ ਸਵੇਰ ਤੋਂ ਹੀ ਕਈ ਥਾਵਾਂ ‘ਤੇ ਮੀਂਹ ਵੀ ਪੈ ਰਿਹਾ ਹੈ। ਜਿਸ ਕਾਰਨ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੀ। 

ਮੀਡੀਆ  ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਨੇ ਅਗਲੇ ਚਾਰ ਦਿਨਾਂ ਤੱਕ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਚੰਡੀਗੜ੍ਹ ਸਮੇਤ ਪੰਚਕੂਲਾ ਅਤੇ ਮੋਹਾਲੀ 'ਚ 25 ਤੋਂ 27 ਤੱਕ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਐਤਵਾਰ ਨੂੰ ਦਿਨ ਭਰ ਮੌਸਮ ਖੁਸ਼ਕ ਰਿਹਾ।

ਮੀਡੀਆ ਰਿਪੋਰਟਾਂ ਦਾ ਇਹ ਵੀ ਕਹਿਣਾ ਹੈ ਕਿ 24 ਜੁਲਾਈ ਯਾਨੀ ਅੱਜ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 25 ਜੁਲਾਈ ਨੂੰ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਹੈ। ਦਿਨ ਦਾ ਤਾਪਮਾਨ 32 ਅਤੇ ਰਾਤ ਦਾ ਤਾਪਮਾਨ 26 ਡਿਗਰੀ ਰਹੇਗਾ। 26 ਜੁਲਾਈ ਨੂੰ ਵੀ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। 27 ਜੁਲਾਈ ਮੀਂਹ ਦੀ ਭਵਿੱਖਬਾਣੀ ਜਤਾਈ ਹੈ।

ਦੂਜੇ ਪਾਸੇ ਮੌਸਮ ਵਿਭਾਗ ਨੇ ਅਗਲੇ ਚਾਰ ਦਿਨਾਂ ਤੱਕ ਉੱਤਰਾਖੰਡ ਦੇ ਸਾਰੇ ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਅਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਦੇਹਰਾਦੂਨ ਸਮੇਤ 7 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਖੇਤਰੀ ਪਾਰਟੀ ਵਜੋ ਸ਼੍ਰੋਮਣੀ ਅਕਾਲੀ ਦਲ ਦੀ ਭੂਮਿਕਾ ਹਮੇਸ਼ਾ ਸਿੱਖਰ 'ਤੇ ਰਹੇਗੀ ਆਉਣ ਵਾਲੇ ਸਮੇ 'ਚ ਮੁੜ ਮਜਬੂਤ ਅਕਾਲੀ ਸਰਕਾਰ ਬਣੇਗੀ-ਕਰਨੈਲ ਸਿੰਘ ਪੀਰਮੁਹੰਮਦ

Related Post