Punjab Weather Update : ਪੰਜਾਬ ’ਚ ਇਸ ਵਾਰ ਦੇਰੀ ਨਾਲ ਠੰਢ ਆਉਣ ਦੀ ਸੰਭਾਵਨਾ: ਤਾਪਮਾਨ ਨੇ ਤੋੜੇ ਪਿਛਲੇ ਸਾਲਾਂ ਦੇ ਰਿਕਾਰਡ
ਡਾਕਟਰ ਪਵਨੀਤ ਕੌਰ ਕਿੰਗਰਾ ਨੇ ਕਿਹਾ ਹੈ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਵੀ ਕਿਸੇ ਤਰ੍ਹਾਂ ਦੀ ਬਾਰਿਸ਼ ਦੀ ਸੰਭਾਵਨਾ ਨਹੀਂ ਹੈ। ਉਨ੍ਹਾਂ ਕਿਹਾ ਕਿ ਮੌਸਮ ਖੁਸ਼ਕ ਰਹੇਗਾ ਪਰ ਨਾਲ ਹੀ ਉਨ੍ਹਾਂ ਕਿਹਾ ਕਿ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਲੱਭਦਾ ਹੈ ਕਿ ਠੰਢ ਦੇਰੀ ਨਾਲ ਆਵੇਗੀ।
Punjab Weather Update : ਪੰਜਾਬ ਦੇ ਵਿੱਚ ਮੌਸਮ ਦੇ ਅੰਦਰ ਹਾਲੇ ਵੀ ਤਾਪਮਾਨ ’ਚ ਵਾਧਾ ਨਜ਼ਰ ਆ ਰਿਹਾ ਹੈ। ਦੱਸ ਦਈਏ ਕਿ ਬੀਤੇ ਦਿਨ ਤਾਪਮਾਨ ਲਗਭਗ 32 ਡਿਗਰੀ ਦੇ ਨੇੜੇ ਸੀ ਜੋ ਕਿ ਆਮ ਨਾਲੋਂ ਢਾਈ ਡਿਗਰੀ ਜਿਆਦਾ ਹੈ ਉੱਥੇ ਹੀ ਘੱਟ ਤੋਂ ਘੱਟ ਤਾਪਮਾਨ ਵੀ ਆਮ ਨਾਲੋਂ ਚਾਰ ਤੋਂ ਪੰਜ ਡਿਗਰੀ ਜਿਆਦਾ ਚੱਲ ਰਿਹਾ ਹੈ।
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਮੌਸਮ ਵਿਭਾਗ ਨੇ ਜਾਣਕਾਰੀ ਦਿੱਤੀ ਹੈ ਕਿ ਪਿਛਲੇ 70 ਸਾਲਾਂ ਦੇ ਦੌਰਾਨ ਦੂਜੀ ਵਾਰੀ ਇੰਨ੍ਹਾਂ ਜਿਆਦਾ ਤਾਪਮਾਨ ਹੋਇਆ ਹੈ ਹਾਲਾਂਕਿ ਉਸ ਤੋਂ ਪਹਿਲਾਂ 2024 ਦੇ ਵਿੱਚ ਇਨ੍ਹਾਂ ਤਾਪਮਾਨ ਹੋਇਆ ਸੀ। ਡਾਕਟਰ ਪਵਨੀਤ ਕੌਰ ਕਿੰਗਰਾ ਨੇ ਕਿਹਾ ਹੈ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਵੀ ਕਿਸੇ ਤਰ੍ਹਾਂ ਦੀ ਬਾਰਿਸ਼ ਦੀ ਸੰਭਾਵਨਾ ਨਹੀਂ ਹੈ। ਉਨ੍ਹਾਂ ਕਿਹਾ ਕਿ ਮੌਸਮ ਖੁਸ਼ਕ ਰਹੇਗਾ ਪਰ ਨਾਲ ਹੀ ਉਨ੍ਹਾਂ ਕਿਹਾ ਕਿ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਲੱਭਦਾ ਹੈ ਕਿ ਠੰਢ ਦੇਰੀ ਨਾਲ ਆਵੇਗੀ।
ਹਾਲਾਂਕਿ ਨਵੰਬਰ ਦੀ ਸ਼ੁਰੂਆਤ ਤੋਂ ਪਹਿਲਾਂ ਹੀ ਪੰਜਾਬ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਮੁਤਾਬਿਕ ਉੱਤਰ ਭਾਰਤ ’ਚ ਨਵੀਂ ਪੱਛਮੀ ਗੜਬੜੀ ਦੇ ਚੱਲਦੇ ਪੰਜਾਬ ’ਚ ਸਵੇਰ ਅਤੇ ਰਾਤ ਦੀ ਠੰਢ ਮਹਿਸੂਸ ਕੀਤੀ ਜਾ ਰਹੀ ਹੈ। ਮੌਸਮ ਮਾਹਿਰਾਂ ਨੇ ਭਵਿੱਖਬਾਣੀ ਕੀਤੀ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਰਾਜ ਵਿੱਚ ਠੰਢੀਆਂ ਹਵਾਵਾਂ ਦਾ ਪ੍ਰਭਾਵ ਤੇਜ਼ ਹੋਵੇਗਾ, ਜਿਸ ਨਾਲ ਤਾਪਮਾਨ ਵਿੱਚ ਗਿਰਾਵਟ ਆਉਣ ਦੀ ਉਮੀਦ ਹੈ, ਅਤੇ ਕਈ ਖੇਤਰਾਂ ਵਿੱਚ ਧੁੰਦ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : Former DIG Harcharan Bhullar : ਸੀਬੀਆਈ ਨੇ ਸਾਬਕਾ DIG ਹਰਚਰਨ ਭੁੱਲਰ ਨੂੰ ਮੁੜ 14 ਦਿਨ ਦੀ ਨਿਆਂਇਕ ਹਿਰਾਸਤ 'ਚ ਭੇਜਿਆ