Punjab Weather Update : ਪੰਜਾਬ ਵਿੱਚ 3 ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ, ਤਾਪਮਾਨ ਚ ਆਈ ਗਿਰਾਵਟ
ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ
Punjab Weather Update : ਪੰਜਾਬ ਅਤੇ ਚੰਡੀਗੜ੍ਹ ਵਿਚ ਅੱਜ ਸੰਘਣੀ ਧੁੰਦ ਦੀ ਚਿਤਾਵਨੀ ਜਾਰੀ ਹੈ। ਮੌਸਮ ਵਿਭਾਗ ਦੇ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਅਤੇ ਅੰਮ੍ਰਿਤਸਰ ਵਿਚ ਕੁਝ ਥਾਵਾਂ 'ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਇਸ ਨਾਲ ਸਵੇਰ ਵੇਲੇ ਦਿਸਣਯੋਗਤਾ ਘੱਟ ਸਕਦੀ ਹੈ। ਇਸ ਨਾਲ ਸੜਕ, ਰੇਲ ਅਤੇ ਹਵਾਈ ਆਵਾਜਾਈ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ 22 ਨਵੰਬਰ ਤੱਕ ਸੰਘਣੀ ਧੁੰਦ ਸੰਬੰਧੀ ਚਿਤਾਵਨੀ ਜਾਰੀ ਕੀਤੀ ਹੈ।
ਇਸ ਦੌਰਾਨ ਪੰਜਾਬ ਅਤੇ ਚੰਡੀਗੜ੍ਹ ਵਿਚ ਘੱਟੋ-ਘੱਟ ਤਾਪਮਾਨ 0.2 ਡਿਗਰੀ ਘੱਟ ਗਿਆ ਹੈ। ਤਾਪਮਾਨ ਹੁਣ ਆਮ ਦੇ ਨੇੜੇ ਪਹੁੰਚ ਗਿਆ ਹੈ। ਸੂਬੇ ਵਿਚ ਸਭ ਤੋਂ ਘੱਟ ਤਾਪਮਾਨ ਫਰੀਦਕੋਟ ਵਿਚ 7.2 ਡਿਗਰੀ ਦਰਜ ਕੀਤਾ ਗਿਆ, ਜਦੋਂ ਕਿ ਚੰਡੀਗੜ੍ਹ ਵਿਚ ਘੱਟੋ-ਘੱਟ ਤਾਪਮਾਨ 10.4 ਡਿਗਰੀ ਸੀ।
ਜਿਵੇਂ-ਜਿਵੇਂ ਪੰਜਾਬ ਵਿੱਚ ਸਰਦੀਆਂ ਦਾ ਮੌਸਮ ਨੇੜੇ ਹੁੰਦਾ ਜਾ ਰਿਹਾ ਹੈ, ਧੁੰਦ ਵੀ ਵੱਧਦੀ ਜਾ ਰਹੀ ਹੈ। ਮੌਸਮ ਵਿਭਾਗ ਨੇ ਅੱਜ ਤੋਂ 22 ਨਵੰਬਰ ਤੱਕ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਸਵੇਰੇ ਅਤੇ ਰਾਤ ਨੂੰ ਸੰਘਣੀ ਧੁੰਦ ਲਈ ਅਲਰਟ ਜਾਰੀ ਕੀਤਾ ਹੈ।
ਇਹ ਵੀ ਪੜ੍ਹੋ :
https://www.ptcnews.tv/news-in-punjabi/terrible-fire-near-rajasthanamp039s-khatushyam-temple-4431937
ਮੌਸਮ ਵਿਭਾਗ ਅਨੁਸਾਰ ਸ਼ੁੱਕਰਵਾਰ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਅਤੇ ਅੰਮ੍ਰਿਤਸਰ ਵਿੱਚ ਕੁਝ ਥਾਵਾਂ 'ਤੇ ਸੰਘਣੀ ਧੁੰਦ ਪੈ ਸਕਦੀ ਹੈ। 21 ਨਵੰਬਰ ਨੂੰ ਧੁੰਦ ਦਾ ਘੇਰਾ ਵਧਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਤੋਂ ਇਲਾਵਾ ਇਸ ਦਿਨ ਮੋਹਾਲੀ, ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਵੀ ਸੰਘਣੀ ਧੁੰਦ ਰਹਿਣ ਦੀ ਸੰਭਾਵਨਾ ਹੈ। 22 ਨਵੰਬਰ ਨੂੰ ਵੀ ਇਨ੍ਹਾਂ ਇਲਾਕਿਆਂ ਵਿੱਚ ਧੁੰਦ ਦਾ ਪ੍ਰਭਾਵ ਰਹਿ ਸਕਦਾ ਹੈ। ਇਸ ਤੋਂ ਬਾਅਦ 23 ਨਵੰਬਰ ਤੋਂ ਮੌਸਮ ਵਿੱਚ ਸੁਧਾਰ ਹੋਣ ਦੀ ਉਮੀਦ ਹੈ। ਮੌਸਮ ਵਿਭਾਗ ਨੇ 23, 24 ਅਤੇ 25 ਨਵੰਬਰ ਲਈ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਹੈ।
ਪਿਛਲੇ 24 ਘੰਟਿਆਂ ਦੌਰਾਨ ਸੂਬੇ ਭਰ ਵਿੱਚ ਮੌਸਮ ਖੁਸ਼ਕ ਰਿਹਾ ਅਤੇ ਵੱਧ ਤੋਂ ਵੱਧ ਤਾਪਮਾਨ ਆਮ ਦੇ ਆਸ-ਪਾਸ ਹੀ ਰਿਹਾ। ਬਠਿੰਡਾ ਵਿੱਚ ਵੱਧ ਤੋਂ ਵੱਧ ਤਾਪਮਾਨ 30.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਫਰੀਦਕੋਟ ਵਿੱਚ ਘੱਟੋ-ਘੱਟ ਤਾਪਮਾਨ 7.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਸੂਬੇ ਦਾ ਘੱਟੋ-ਘੱਟ ਤਾਪਮਾਨ 0.2 ਡਿਗਰੀ ਘਟ ਗਿਆ।
ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 26.8 ਡਿਗਰੀ ਸੈਲਸੀਅਸ, ਪਟਿਆਲਾ ਵਿੱਚ 28.4, ਪਠਾਨਕੋਟ ਵਿੱਚ 24.8 ਅਤੇ ਫਰੀਦਕੋਟ ਵਿੱਚ 28.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੰਮ੍ਰਿਤਸਰ ਵਿੱਚ ਘੱਟੋ-ਘੱਟ ਤਾਪਮਾਨ 9.8 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 8.2, ਪਟਿਆਲਾ ਵਿੱਚ 9.3, ਪਠਾਨਕੋਟ ਵਿੱਚ 9.4 ਅਤੇ ਬਠਿੰਡਾ ਵਿੱਚ 9.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।