Punjab Weather Update : ਪੰਜਾਬ ’ਚ ਸੰਘਣੀ ਧੁੰਦ ਦਾ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ ’ਚ ਮੌਸਮ ਦਾ ਹਾਲ

ਮੌਸਮ ਵਿਭਾਗ ਨੇ ਪੰਜਾਬ ਵਿੱਚ ਸੰਘਣੀ ਧੁੰਦ ਲਈ ਰੈੱਡ ਅਲਰਟ ਜਾਰੀ ਕੀਤਾ ਹੈ, ਜੋ ਕਿ ਸ਼ਨੀਵਾਰ ਤੱਕ ਲਾਗੂ ਰਹੇਗਾ, ਜਿਸ ਨਾਲ ਸੜਕ, ਰੇਲ ਅਤੇ ਹਵਾਈ ਆਵਾਜਾਈ ਪ੍ਰਭਾਵਿਤ ਹੋਵੇਗੀ।

By  Aarti January 3rd 2026 09:18 AM

Punjab Weather Update :  ਦੇਸ਼ ਦੇ ਉੱਤਰੀ ਹਿੱਸਿਆਂ ਵਿੱਚ ਠੰਢ ਅਤੇ ਧੁੰਦ ਦਾ ਕਹਿਰ ਜਾਰੀ ਹੈ। ਮੌਸਮ ਵਿਭਾਗ ਨੇ ਅੱਜ ਦਿੱਲੀ, ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਵਿੱਚ ਸੰਘਣੀ ਧੁੰਦ ਲਈ ਰੈੱਡ ਅਲਰਟ ਜਾਰੀ ਕੀਤਾ ਹੈ।

ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਕੁਝ ਇਲਾਕਿਆਂ ਵਿੱਚ ਠੰਢ ਦੀ ਲਹਿਰ ਦੀ ਭਵਿੱਖਬਾਣੀ ਕੀਤੀ ਗਈ ਹੈ। ਪੂਰਬੀ ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼ ਅਤੇ ਬਿਹਾਰ ਦੇ ਕੁਝ ਹਿੱਸਿਆਂ ਵਿੱਚ ਸੋਮਵਾਰ ਤੱਕ ਠੰਢ ਦੀ ਸਥਿਤੀ ਬਣੀ ਰਹੇਗੀ।

ਮੌਸਮ ਵਿਭਾਗ ਨੇ ਪੰਜਾਬ ਦੇ ਛੇ ਜ਼ਿਲ੍ਹਿਆਂ ਲਈ ਰੈੱਡ ਅਲਰਟ ਜਾਰੀ ਕੀਤਾ ਹੈ, ਜਿਸ ਵਿੱਚ ਅਗਲੇ ਕੁਝ ਦਿਨਾਂ ਵਿੱਚ ਸਥਿਤੀ ਹੋਰ ਵਿਗੜਨ ਦੀ ਭਵਿੱਖਬਾਣੀ ਕੀਤੀ ਗਈ ਹੈ। ਇਨ੍ਹਾਂ ਵਿੱਚ ਅੰਮ੍ਰਿਤਸਰ, ਕਪੂਰਥਲਾ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਸ਼ਾਮਲ ਹਨ। ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ, ਰੂਪਨਗਰ, ਮੋਹਾਲੀ ਅਤੇ ਮਲੇਰਕੋਟਲਾ ਸਮੇਤ 17 ਜ਼ਿਲ੍ਹਿਆਂ ਲਈ ਸੰਤਰੀ ਅਲਰਟ ਜਾਰੀ ਕੀਤਾ ਗਿਆ ਹੈ।

ਦੂਜੇ ਪਾਸੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਧੁੰਦ ਕਾਰਨ ਹਵਾਈ ਆਵਾਜਾਈ ਪ੍ਰਭਾਵਿਤ ਹੋਈ। ਏਅਰ ਇੰਡੀਆ ਐਕਸਪ੍ਰੈਸ ਅਤੇ ਮਲੇਸ਼ੀਅਨ ਏਅਰਲਾਈਨਜ਼ ਸਮੇਤ ਕਈ ਅੰਤਰਰਾਸ਼ਟਰੀ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ, ਜਦੋਂ ਕਿ ਦਿੱਲੀ-ਅੰਮ੍ਰਿਤਸਰ ਸੈਕਟਰ 'ਤੇ ਕੁਝ ਉਡਾਣਾਂ ਦੇਰੀ ਨਾਲ ਚੱਲੀਆਂ। ਯਾਤਰੀਆਂ ਨੂੰ ਹਵਾਈ ਅੱਡੇ 'ਤੇ ਲੰਬੀ ਉਡੀਕ ਦਾ ਸਾਹਮਣਾ ਕਰਨਾ ਪਿਆ। ਮੌਸਮ ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਅਗਲੇ ਕੁਝ ਘੰਟਿਆਂ ਤੱਕ ਧੁੰਦ ਬਣੀ ਰਹਿ ਸਕਦੀ ਹੈ।

ਇਹ ਵੀ ਪੜ੍ਹੋ : Kapurthala 'ਚ ਕੈਨੇਡਾ ਤੋਂ ਆਈ ਮਹਿਲਾ ਦਾ ਦਿਨ-ਦਿਹਾੜੇ ਗੋਲ਼ੀਆਂ ਮਾਰ ਕੇ ਕਤਲ ,ਪਤੀ ਅਤੇ ਪੁੱਤਰ ਵਿਦੇਸ਼ 'ਚ ਰਹਿੰਦੇ ਹਨ

Related Post