Punjab Weather : ਪੰਜਾਬ ਚ ਅਜੇ ਹੋਰ ਪਵੇਗੀ ਠੰਢ ! ਧੁੰਦ ਦੀ ਚਾਦਰ ਨੇ ਮੁੜ ਪਸਾਰੇ ਪੈਰ, ਅਲਰਟ ਜਾਰੀ, ਜਾਣੋ ਅਗਲੇ ਤਿੰਨ ਦਿਨਾਂ ਦਾ ਮੌਸਮ
Punjab Weather Update : ਪੰਜਾਬ 'ਚ ਸਰਦੀ ਦਾ ਮੌਸਮ ਅਜੇ ਜਾਂਦਾ ਵਿਖਾਈ ਨਹੀਂ ਦੇ ਰਿਹਾ ਹੈ। ਬੀਤੇ ਦਿਨ ਲਗਾਤਾਰ ਸੂਬੇ 'ਚ ਕਈ ਥਾਂਵਾਂ 'ਤੇ ਭਾਰੀ ਗੜ੍ਹੇਮਾਰੀ, ਮੀਂਹ ਤੇ ਤੇਜ਼ ਠੰਢੀਆਂ ਹਵਾਵਾਂ ਕਾਰਨ ਮੁੜ ਮੌਸਮ ਨੇ ਕਰਵਟ ਲਈ ਹੈ, ਜਿਸ ਕਾਰਨ ਵੱਖ-ਵੱਖ ਹਿੱਸਿਆਂ 'ਚ ਤਾਪਮਾਨ 'ਚ 3.1 ਡਿਗਰੀ ਤੱਕ ਕਮੀ ਦਰਜ ਕੀਤੀ ਗਈ ਹੈ।
Punjab Weather : ਪੰਜਾਬ 'ਚ ਸਰਦੀ ਦਾ ਮੌਸਮ ਅਜੇ ਜਾਂਦਾ ਵਿਖਾਈ ਨਹੀਂ ਦੇ ਰਿਹਾ ਹੈ। ਬੀਤੇ ਦਿਨ ਲਗਾਤਾਰ ਸੂਬੇ 'ਚ ਕਈ ਥਾਂਵਾਂ 'ਤੇ ਭਾਰੀ ਗੜ੍ਹੇਮਾਰੀ, ਮੀਂਹ ਤੇ ਤੇਜ਼ ਠੰਢੀਆਂ ਹਵਾਵਾਂ ਕਾਰਨ ਮੁੜ ਮੌਸਮ ਨੇ ਕਰਵਟ ਲਈ ਹੈ, ਜਿਸ ਕਾਰਨ ਵੱਖ-ਵੱਖ ਹਿੱਸਿਆਂ 'ਚ ਤਾਪਮਾਨ 'ਚ 3.1 ਡਿਗਰੀ ਤੱਕ ਕਮੀ ਦਰਜ ਕੀਤੀ ਗਈ ਹੈ।
ਮੌਸਮ ਵਿਭਾਗ ਵੱਲੋਂ ਵੀ ਅਗਲੇ ਤਿੰਨ ਦਿਨਾਂ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ 30 ਜਨਵਰੀ ਤੱਕ ਸੰਘਣੀ ਧੁੰਦ ਅਤੇ ਸੀਤ ਲਹਿਰ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਦੇ ਨਾਲ ਹੀ ਅੱਜ ਤਿੰਨ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।
ਸੂਬੇ 'ਚ ਮੀਂਹ ਅਤੇ ਗੜੇਮਾਰੀ ਕਾਰਨ ਵੱਧ ਤੋਂ ਵੱਧ ਤਾਪਮਾਨ 3.1 ਡਿਗਰੀ ਘੱਟ ਗਿਆ। ਤਾਪਮਾਨ ਹੁਣ ਆਮ ਨਾਲੋਂ ਲਗਭਗ 4.9 ਡਿਗਰੀ ਘੱਟ ਹੈ, ਜਿਸ ਨਾਲ ਠੰਢ ਹੋਰ ਵੀ ਤੇਜ਼ ਹੋ ਗਈ ਹੈ। ਬਠਿੰਡਾ ਵਿੱਚ ਵੱਧ ਤੋਂ ਵੱਧ ਤਾਪਮਾਨ 18 ਡਿਗਰੀ ਦਰਜ ਕੀਤਾ ਗਿਆ, ਜਦੋਂ ਕਿ ਲੁਧਿਆਣਾ ਵਿੱਚ ਸਭ ਤੋਂ ਘੱਟ ਤਾਪਮਾਨ 7.7 ਡਿਗਰੀ ਦਰਜ ਕੀਤਾ ਗਿਆ।
ਚੰਡੀਗੜ੍ਹ ਮੌਸਮ ਵਿਭਾਗ ਅਨੁਸਾਰ, ਅੱਜ, 31 ਜਨਵਰੀ ਅਤੇ 1 ਫਰਵਰੀ ਨੂੰ ਵੱਖ-ਵੱਖ ਥਾਵਾਂ 'ਤੇ ਹਲਕੀ ਬਾਰਿਸ਼ ਹੋ ਸਕਦੀ ਹੈ, ਜਦਕਿ 2 ਫਰਵਰੀ ਨੂੰ ਸੂਬੇ ਦੇ ਕੁਝ ਇਲਾਕਿਆਂ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਦੱਸਿਆ ਗਿਆ ਹੈ ਕਿ ਅਗਲੇ ਦੋ ਦਿਨਾਂ ਵਿੱਚ ਘੱਟੋ-ਘੱਟ ਤਾਪਮਾਨ 3 ਤੋਂ 5 ਡਿਗਰੀ ਸੈਲਸੀਅਸ ਤੱਕ ਡਿੱਗ ਸਕਦਾ ਹੈ।