Punjab Weather Update: ਪੰਜਾਬ ਚ ਹੋਈ ਗੜ੍ਹੇਮਾਰੀ, 17 ਜ਼ਿਲਿਆਂ ਚ ਪਿਆ ਮੀਂਹ

By  Amritpal Singh February 1st 2024 11:34 AM

Punjab Weather: ਉੱਤਰੀ ਭਾਰਤ ਵਿੱਚ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਪਿਛਲੇ 36 ਘੰਟਿਆਂ ਤੋਂ ਪਹਾੜੀ ਖੇਤਰਾਂ ਵਿੱਚ ਬਰਫ਼ਬਾਰੀ ਅਤੇ ਮੈਦਾਨੀ ਇਲਾਕਿਆਂ ਵਿੱਚ ਮੀਂਹ ਪੈ ਰਿਹਾ ਹੈ। ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ 'ਚ ਵੀ ਕਈ ਥਾਵਾਂ 'ਤੇ ਮੀਂਹ ਪਿਆ ਹੈ। ਹਰਿਆਣਾ ਦੇ ਅੰਬਾਲਾ ਅਤੇ ਪੰਜਾਬ ਦੇ ਲੁਧਿਆਣਾ ਅਤੇ ਮੋਹਾਲੀ ਤੇ ਮੋਗਾ ਵਿੱਚ ਗੜੇ ਪਏ ਹਨ।

ਇਸ ਤੋਂ ਇਲਾਵਾ ਹਰਿਆਣਾ ਦੇ ਕੁਰੂਕਸ਼ੇਤਰ, ਕੈਥਲ, ਕਰਨਾਲ, ਸੋਨੀਪਤ, ਜੀਂਦ ਅਤੇ ਪਾਣੀਪਤ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ।

ਇਸ ਦੇ ਨਾਲ ਹੀ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮਲੇਰਕੋਟਲਾ 'ਚ ਬਾਰਿਸ਼ ਦਾ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਹਿਮਾਚਲ ਦੇ ਹੇਠਲੇ ਇਲਾਕਿਆਂ 'ਚ ਅੱਜ ਵੀ ਬਰਫਬਾਰੀ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਦੂਜਾ ਪੱਛਮੀ ਗੜਬੜੀ 3 ਫਰਵਰੀ ਤੋਂ ਸਰਗਰਮ ਹੋ ਜਾਵੇਗੀ।

ਹਿਮਾਚਲ ਵਿੱਚ ਅੱਜ ਚੰਬਾ, ਕੁੱਲੂ, ਮੰਡੀ, ਸ਼ਿਮਲਾ, ਕਾਂਗੜਾ, ਲਾਹੌਲ-ਸਪੀਤੀ, ਕਿਨੌਰ ਅਤੇ ਸਿਰਮੌਰ ਵਿੱਚ ਭਾਰੀ ਮੀਂਹ ਅਤੇ ਬਰਫ਼ਬਾਰੀ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

Related Post