Punjab Weather Update : ਪੰਜਾਬ ਚ ਹੜ੍ਹਾਂ ਦਾ ਮੁੜ ਖ਼ਤਰਾ ! ਪੰਜਾਬ ਸਮੇਤ ਕਈ ਥਾਵਾਂ ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ , 80 ਸਾਲਾਂ ਦਾ ਰਿਕਾਰਡ ਟੁੱਟਣ ਦੀ ਸੰਭਾਵਨਾ

Punjab Weather Update : ਪੰਜਾਬ, ਜਿਸਨੇ ਹਾਲ ਹੀ ਵਿੱਚ ਭਾਰੀ ਹੜ੍ਹਾਂ ਦੀ ਤਬਾਹੀ ਝੱਲੀ ਹੈ, ਹੁਣ ਇੱਕ ਹੋਰ ਹੜ੍ਹ ਦੇ ਖ਼ਤਰੇ ਦਾ ਸਾਹਮਣਾ ਕਰ ਰਿਹਾ ਹੈ। ਮੌਸਮ ਵਿਭਾਗ ਵੱਲੋਂ 4 ਤੋਂ 7 ਅਕਤੂਬਰ ਤੱਕ ਪੰਜਾਬ, ਹਰਿਆਣਾ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼ ਅਤੇ ਜੰਮੂ ਕਸ਼ਮੀਰ ਵਿੱਚ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ

By  Shanker Badra October 3rd 2025 11:48 AM -- Updated: October 3rd 2025 11:59 AM

Punjab Weather Update : ਪੰਜਾਬ, ਜਿਸਨੇ ਹਾਲ ਹੀ ਵਿੱਚ ਭਾਰੀ ਹੜ੍ਹਾਂ ਦੀ ਤਬਾਹੀ ਝੱਲੀ ਹੈ, ਹੁਣ ਇੱਕ ਹੋਰ ਹੜ੍ਹ ਦੇ ਖ਼ਤਰੇ ਦਾ ਸਾਹਮਣਾ ਕਰ ਰਿਹਾ ਹੈ। ਅਕਤੂਬਰ ਦਾ ਪਹਿਲਾ ਹਫ਼ਤਾ ਪੰਜਾਬ ਲਈ ਚੁਣੌਤੀਪੂਰਨ ਹੋ ਸਕਦਾ ਹੈ। ਇਸ ਸਮੇਂ ਦੌਰਾਨ ਮੀਂਹ ਦੇ 80 ਸਾਲਾਂ ਦਾ ਰਿਕਾਰਡ ਟੁੱਟਣ ਦੀ ਉਮੀਦ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ 'ਚ  ਪੰਜਾਬ, ਹਰਿਆਣਾ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼ ਅਤੇ ਜੰਮੂ ਕਸ਼ਮੀਰ 'ਚ ਬਹੁਤ ਭਾਰੀ ਪੈਣ ਦੀ ਸੰਭਾਵਨਾ ਹੈ। 

ਮੌਸਮ ਵਿਭਾਗ ਵੱਲੋਂ 4 ਤੋਂ 7 ਅਕਤੂਬਰ ਤੱਕ ਪੰਜਾਬ, ਹਰਿਆਣਾ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼ ਅਤੇ ਜੰਮੂ ਕਸ਼ਮੀਰ ਵਿੱਚ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ 4 ਅਕਤੂਬਰ ਦੀ ਰਾਤ ਤੋਂ ਬਾਰਿਸ਼ ਸ਼ੁਰੂ ਹੋਣ ਦੀ ਸੰਭਾਵਨਾ ਹੈ ਅਤੇ 6 ਅਤੇ 7 ਅਕਤੂਬਰ ਨੂੰ ਵੀ ਭਾਰੀ ਮੀਂਹ ਪਵੇਗਾ। ਇਨ੍ਹਾਂ ਦੋ ਦਿਨਾਂ ਦੌਰਾਨ ਪੰਜਾਬ ਵਿੱਚ ਔਸਤਨ 110 ਮਿਲੀਮੀਟਰ, ਜੰਮੂ ਖੇਤਰ ਵਿੱਚ ਲਗਭਗ 120 ਮਿਲੀਮੀਟਰ ਅਤੇ ਹਿਮਾਚਲ ਪ੍ਰਦੇਸ਼ ਵਿੱਚ 160 ਤੋਂ 180 ਮਿਲੀਮੀਟਰ ਮੀਂਹ ਪੈਣ ਦੀ ਉਮੀਦ ਹੈ।

ਮੌਸਮ ਵਿਭਾਗ ਦੀ ਭਵਿੱਖਬਾਣੀ ਤੋਂ ਬਾਅਦ ਵੀਰਵਾਰ ਨੂੰ ਰਣਜੀਤ ਸਾਗਰ ਡੈਮ ਤੋਂ ਰਾਵੀ ਦਰਿਆ ਵਿੱਚ ਵਾਧੂ ਪਾਣੀ ਛੱਡਿਆ ਗਿਆ ਹੈ। ਰਣਜੀਤ ਸਾਗਰ ਡੈਮ ਤੋਂ ਰਾਵੀ ਦਰਿਆ 'ਚ 35 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਜਿਸ ਕਰਕੇ ਇੱਕ ਵਾਰ ਫ਼ਿਰ ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਹੈ। ਪਠਾਨਕੋਟ ਡੀਸੀ ਵੱਲੋਂ ਲੋਕਾਂ ਨੂੰ ਨਹਿਰਾਂ ਅਤੇ ਦਰਿਆਵਾਂ ਦੇ ਕੰਢਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ। 

ਓਧਰ ਜਲ ਸਰੋਤ ਵਿਭਾਗ ਦੇ ਮੁੱਖ ਇੰਜੀਨੀਅਰਾਂ ਅਤੇ ਤਕਨੀਕੀ ਮਾਹਿਰਾਂ ਨੇ ਭਾਰਤ ਮੌਸਮ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਇੱਕ ਵਰਚੁਅਲ ਮੀਟਿੰਗ ਵਿੱਚ ਸਥਿਤੀ ਬਾਰੇ ਚਰਚਾ ਕੀਤੀ। ਇਸ ਦੌਰਾਨ ਭਾਖੜਾ ਬਿਆਸ ਪ੍ਰਬੰਧਨ ਬੋਰਡ (BBMB) ਨੇ ਵੀ ਅੰਦਰੂਨੀ ਵਿਚਾਰ-ਵਟਾਂਦਰੇ ਸ਼ੁਰੂ ਕਰ ਦਿੱਤੇ ਹਨ ਅਤੇ ਰਣਨੀਤੀ ਬਣਾਉਣਾ ਸ਼ੁਰੂ ਕਰ ਦਿੱਤਾ ਹੈ।

ਨਵੀਂ ਚੁਣੌਤੀ ਦੇ ਜਵਾਬ ਵਿੱਚ ਰਾਜ ਸਰਕਾਰ ਨੇ ਰਣਜੀਤ ਸਾਗਰ ਡੈਮ ਨੂੰ ਖਾਲੀ ਕਰਨਾ ਅਤੇ ਰਾਵੀ ਦਰਿਆ ਵਿੱਚ ਹੋਰ ਪਾਣੀ ਛੱਡਣਾ ਸ਼ੁਰੂ ਕਰ ਦਿੱਤਾ ਹੈ। ਦੋ ਦਿਨ ਪਹਿਲਾਂ ਤੱਕ ਰਣਜੀਤ ਸਾਗਰ ਡੈਮ ਤੋਂ 10,000 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਸੀ। ਵੀਰਵਾਰ ਨੂੰ ਦੁਪਹਿਰ 1 ਵਜੇ ਤੋਂ 37,686 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਸੀ। ਮਾਹਿਰਾਂ ਦਾ ਕਹਿਣਾ ਹੈ ਕਿ ਅਕਤੂਬਰ ਵਿੱਚ ਇੰਨੀ ਜ਼ਿਆਦਾ ਬਾਰਿਸ਼ ਕਦੇ ਵੀ ਦਰਜ ਨਹੀਂ ਕੀਤੀ ਗਈ। ਪੰਜਾਬ ਵਿੱਚ ਲਗਭਗ ਪੰਜ ਲੱਖ ਏਕੜ ਫਸਲ ਪਹਿਲਾਂ ਹੀ ਪ੍ਰਭਾਵਿਤ ਹੋ ਚੁੱਕੀ ਹੈ। ਖੇਤਾਂ ਵਿੱਚੋਂ ਰੇਤ ਹਟਾਉਣ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ।

ਪੰਜਾਬ ਸਰਕਾਰ ਨੇ ਹਰਿਆਣਾ ਨੂੰ ਲਿਖਿਆ ਪੱਤਰ

ਪੰਜਾਬ ਸਰਕਾਰ ਨੇ ਵੀਰਵਾਰ ਨੂੰ ਹਰਿਆਣਾ ਦੇ ਜਲ ਸਰੋਤ ਵਿਭਾਗ ਦੇ ਮੁੱਖ ਇੰਜੀਨੀਅਰ ਨੂੰ ਪੱਤਰ ਲਿਖ ਕੇ 6-7 ਅਕਤੂਬਰ ਨੂੰ ਹੋਣ ਵਾਲੇ ਭਾਰੀ ਮੀਂਹ ਦਾ ਹਵਾਲਾ ਦਿੰਦੇ ਹੋਏ ਕੌਸ਼ਲਿਆ ਡੈਮ ਨੂੰ ਨਿਯਮਤ ਕਰਨ ਦੀ ਬੇਨਤੀ ਕੀਤੀ ਹੈ ਤਾਂ ਜੋ ਪਹਾੜਾਂ ਤੋਂ ਆਉਣ ਵਾਲਾ ਪਾਣੀ ਡੈਮ ਵਿੱਚ ਸਟੋਰ ਕੀਤਾ ਜਾ ਸਕੇ ਅਤੇ ਘੱਗਰ ਨਦੀ ਓਵਰਫਲੋ ਨਾ ਹੋਵੇ।

Related Post