Punjab Weather Update : ਪੰਜਾਬ ਚ ਕਈ ਥਾਂਵਾਂ ਤੇ ਹਲਕਾ ਮੀਂਹ, ਮੌਸਮ ਹੋਇਆ ਸਾਫ਼, ਮੌਸਮ ਵਿਭਾਗ ਨੇ ਜਾਰੀ ਕੀਤਾ ਆਰੇਂਜ ਅਲਰਟ

Punjab Rain Alert : ਅੱਜ (ਵੀਰਵਾਰ) ਨਵੇਂ ਸਾਲ ਦੇ ਪਹਿਲੇ ਦਿਨ ਹਲਕੀ ਬਾਰਿਸ਼ ਅਤੇ ਸੀਤ ਲਹਿਰ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਨੇ ਇਸ ਸਬੰਧ ਵਿੱਚ ਆਰੇਂਜ ਚੇਤਾਵਨੀ ਜਾਰੀ ਕੀਤਾ ਹੈ। ਹਾਲਾਂਕਿ, ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਵਿੱਚ 0.2 ਡਿਗਰੀ ਦਾ ਵਾਧਾ ਹੋਇਆ, ਜਦਕਿ ਗੁਰਦਾਸਪੁਰ 5.2 ਡਿਗਰੀ ਤਾਪਮਾਨ ਨਾਲ ਸਭ ਤੋਂ ਠੰਡਾ ਰਿਹਾ।

By  KRISHAN KUMAR SHARMA January 1st 2026 08:21 AM -- Updated: January 1st 2026 08:33 AM

Punjab Weather Update : ਮੌਸਮ ਵਿਭਾਗ ਦੀ ਭਵਿੱਖਬਾਣੀ ਦੇ ਮੱਦੇਨਜ਼ਰ ਪੰਜਾਬ 'ਚ ਦੇਰ ਰਾਤ ਕਈ ਥਾਂਵਾਂ 'ਤੇ ਮੀਂਹ ਦੀਆਂ ਖ਼ਬਰਾਂ ਹਨ। ਰਾਜਪੁਰਾ ਅਤੇ ਮੋਹਾਲੀ ਵਿੱਚ 'ਚ ਨਵੇਂ ਸਾਲ ਦੀ ਸਵੇਰ ਦੀ ਸ਼ੁਰੂਆਤ ਹਲਕੇ ਮੀਂਹ ਨਾਲ ਹੋਈ। ਮੀਂਹ ਨਾਲ ਧੁੰਦ ਵਿੱਚ ਵੀ ਫ਼ਰਕ ਪਿਆ ਹੈ ਅਤੇ ਆਸਮਾਨ ਸਾਫ਼ ਹੋਇਆ ਹੈ। ਲੋਕਾਂ ਨੂੰ ਅੱਜ (ਵੀਰਵਾਰ) ਨਵੇਂ ਸਾਲ ਦੇ ਪਹਿਲੇ ਦਿਨ ਹਲਕੀ ਬਾਰਿਸ਼ ਅਤੇ ਸੀਤ ਲਹਿਰ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਨੇ ਇਸ ਸਬੰਧ ਵਿੱਚ ਆਰੇਂਜ ਚੇਤਾਵਨੀ ਜਾਰੀ ਕੀਤਾ ਹੈ। ਹਾਲਾਂਕਿ, ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਵਿੱਚ 0.2 ਡਿਗਰੀ ਦਾ ਵਾਧਾ ਹੋਇਆ, ਜਦਕਿ ਗੁਰਦਾਸਪੁਰ 5.2 ਡਿਗਰੀ ਤਾਪਮਾਨ ਨਾਲ ਸਭ ਤੋਂ ਠੰਡਾ ਰਿਹਾ।

ਸਮ ਵਿਗਿਆਨੀਆਂ ਨੇ ਨਵੇਂ ਸਾਲ ਦੀ ਆਮਦ ’ਤੇ 1 ਜਨਵਰੀ ਨੂੰ ਸੂਬੇ ਵਿੱਚ ਕਈ ਥਾਵਾਂ ’ਤੇ ਹਲਕਾ ਮੀਂਹ ਪੈਣ ਅਤੇ ਜ਼ਿਆਦਾਤਰ ਥਾਵਾਂ ’ਤੇ ਸੰਘਣੀ ਧੁੰਦ ਤੇ ਸੀਤ ਲਹਿਰ ਚੱਲਣ ਦੀ ਪੇਸ਼ੀਨਗੋਈ ਕੀਤੀ ਹੈ। ਤਿੰਨ ਜਨਵਰੀ ਤੱਕ ਔਰੇਂਜ ਅਤੇ 4 ਤੋਂ 6 ਜਨਵਰੀ ਤੱਕ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਪਿਛਲੇ 24 ਘੰਟਿਆਂ ਦੌਰਾਨ ਅੰਮ੍ਰਿਤਸਰ ਅਤੇ ਚੰਡੀਗੜ੍ਹ ਵਿੱਚ ਦ੍ਰਿਸ਼ਟੀ ਜ਼ੀਰੋ, ਲੁਧਿਆਣਾ ਵਿੱਚ 10 ਮੀਟਰ, ਪਟਿਆਲਾ ਵਿੱਚ 20 ਮੀਟਰ ਅਤੇ ਹਲਵਾਰਾ, ਗੁਰਦਾਸਪੁਰ, ਪਠਾਨਕੋਟ, ਬਠਿੰਡਾ ਵਿੱਚ 50 ਮੀਟਰ ਤੋਂ ਘੱਟ ਰਹੀ। ਇਸ ਨਾਲ ਹਵਾਈ ਅਤੇ ਰੇਲ ਆਵਾਜਾਈ ਪ੍ਰਭਾਵਿਤ ਹੋਈ ਹੈ।

ਇਨ੍ਹਾਂ ਜ਼ਿਲ੍ਹਿਆਂ 'ਚ ਹੋ ਸਕਦੀ ਹੈ ਬਾਰਿਸ਼

ਮੌਸਮ ਵਿਭਾਗ ਦੇ ਅਨੁਸਾਰ, ਉੱਤਰੀ ਪਾਕਿਸਤਾਨ ਅਤੇ ਅਫਗਾਨਿਸਤਾਨ ਦੇ ਉੱਪਰਲੇ ਵਾਯੂਮੰਡਲ ਵਿੱਚ ਇਸ ਸਮੇਂ ਇੱਕ ਪੱਛਮੀ ਗੜਬੜੀ ਸਰਗਰਮ ਹੈ। ਮੱਧ ਅਸਮਾਨ ਵਿੱਚ ਇੱਕ ਲੰਮਾ ਏਅਰ ਬੈਂਡ ਬਣ ਗਿਆ ਹੈ, ਜਿਸ ਕਾਰਨ ਮੌਸਮ ਵਿੱਚ ਤਬਦੀਲੀ ਆਉਣ ਦੀ ਸੰਭਾਵਨਾ ਹੈ। ਦੱਖਣੀ ਪੰਜਾਬ ਅਤੇ ਆਲੇ ਦੁਆਲੇ ਦੇ ਖੇਤਰਾਂ ਵਿੱਚ ਉੱਚਾਈ 'ਤੇ ਤੇਜ਼ ਹਵਾਵਾਂ ਚੱਲ ਰਹੀਆਂ ਹਨ।

ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸਏਐਸ ਨਗਰ (ਮੋਹਾਲੀ) ਵਿੱਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਤਰਨਤਾਰਨ, ਫਰੀਦਕੋਟ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਵਿੱਚ ਵੀ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

Related Post