Punjab Weather Update : ਪੰਜਾਬ ਦੇ ਲੋਕਾਂ ਨੂੰ ਮੁੜ ਸਤਾਉਣ ਲੱਗੀ ਹੁੰਮਸ ਭਰੀ ਗਰਮੀ ! ਜਾਣੋ ਕਦੋਂ ਮਿਲੇਗੀ ਰਾਹਤ

ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਿੱਚ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ, ਜਿਸ ਕਾਰਨ ਮੌਸਮ ਵਿੱਚ ਬਦਲਾਅ ਆਇਆ ਹੈ। ਐਸਬੀਐਸ ਨਗਰ, ਫਿਰੋਜ਼ਪੁਰ ਅਤੇ ਮੋਗਾ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ ਜਦੋਂ ਕਿ ਹੋਰ ਜ਼ਿਲ੍ਹਿਆਂ ਵਿੱਚ ਨਮੀ ਵਾਲੀ ਗਰਮੀ ਰਹੀ। ਮੌਸਮ ਵਿਭਾਗ ਅਨੁਸਾਰ, 27 ਜੁਲਾਈ ਤੱਕ ਨਮੀ ਵਾਲੀ ਗਰਮੀ ਰਹੇਗੀ ਅਤੇ 28 ਤੋਂ 30 ਜੁਲਾਈ ਤੱਕ ਮੌਨਸੂਨ ਦੇ ਦੁਬਾਰਾ ਸਰਗਰਮ ਹੋਣ ਦੀ ਸੰਭਾਵਨਾ ਹੈ, ਜਿਸ ਕਾਰਨ ਕੁਝ ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਹੋ ਸਕਦੀ ਹੈ।

By  Aarti July 27th 2025 08:32 AM

Punjab Weather Update :  ਭਾਰਤੀ ਮੌਸਮ ਵਿਭਾਗ ਵੱਲੋਂ ਅੱਜ ਪੰਜਾਬ ਦੇ ਮੌਸਮ ਸਬੰਧੀ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਅਨੁਮਾਨ ਹੈ ਕਿ ਹਿਮਾਚਲ ਨਾਲ ਲੱਗਦੇ ਕੁਝ ਇਲਾਕਿਆਂ ਵਿੱਚ ਹਲਕੀ ਬੂੰਦਾ-ਬਾਂਦੀ ਹੋ ਸਕਦੀ ਹੈ। ਰਾਜ ਦੇ ਕੁਝ ਹਿੱਸਿਆਂ ਵਿੱਚ ਹਲਕੇ ਬੱਦਲ ਛਾਏ ਰਹੇ, ਜਿਸ ਕਾਰਨ ਤਾਪਮਾਨ ਥੋੜ੍ਹਾ ਘਟਿਆ ਹੈ।

ਹਾਲਾਂਕਿ ਮੌਸਮ ਵਿਭਾਗ ਨੇ 27 ਜੁਲਾਈ ਤੱਕ ਨਮੀ ਵਾਲੀ ਗਰਮੀ ਸਹਿਣੀ ਪਵੇਗੀ। ਇਸ ਤੋਂ ਬਾਅਦ 28 ਤੋਂ 30 ਜੁਲਾਈ ਤੱਕ ਪੰਜਾਬ ਵਿੱਚ ਮੁੜ ਮਾਨਸੂਨ ਵਰ੍ਹੇਗਾ। ਕੁਝ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ, ਜਦੋਂ ਕਿ ਕੁਝ ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਜੁਲਾਈ ਦੀ ਸ਼ੁਰੂਆਤ ਵਿੱਚ ਚੰਗੀ ਬਾਰਿਸ਼ ਤੋਂ ਬਾਅਦ, ਮਾਨਸੂਨ ਲਗਾਤਾਰ ਕਮਜ਼ੋਰ ਹੋ ਰਿਹਾ ਹੈ। 7 ਜੁਲਾਈ ਤੋਂ ਬਾਅਦ, ਆਮ ਨਾਲੋਂ ਘੱਟ ਬਾਰਿਸ਼ ਦਰਜ ਕੀਤੀ ਜਾ ਰਹੀ ਹੈ। ਜੇਕਰ ਅਸੀਂ 1 ਜੁਲਾਈ ਤੋਂ 26 ਜੁਲਾਈ ਤੱਕ ਦੇ ਅੰਕੜਿਆਂ 'ਤੇ ਨਜ਼ਰ ਮਾਰੀਏ, ਤਾਂ ਰਾਜ ਵਿੱਚ ਸਿਰਫ 115.6 ਮਿਲੀਮੀਟਰ ਬਾਰਿਸ਼ ਹੋਈ ਹੈ, ਜੋ ਕਿ ਆਮ ਤੌਰ 'ਤੇ 134.5 ਮਿਲੀਮੀਟਰ ਹੋਣੀ ਚਾਹੀਦੀ ਸੀ। ਇਹ ਆਮ ਨਾਲੋਂ 14 ਪ੍ਰਤੀਸ਼ਤ ਘੱਟ ਹੈ।

ਕਾਬਿਲੇਗੌਰ ਹੈ ਕਿ ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਸ਼ਨੀਵਾਰ ਨੂੰ ਵੀ ਐਸਬੀਐਸ ਨਗਰ, ਫਿਰੋਜ਼ਪੁਰ ਅਤੇ ਮੋਗਾ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ। ਐਸਬੀਐਸ ਨਗਰ ਵਿੱਚ 10.8 ਮਿਲੀਮੀਟਰ, ਫਿਰੋਜ਼ਪੁਰ ਵਿੱਚ 7.5 ਮਿਲੀਮੀਟਰ ਅਤੇ ਮੋਗਾ ਵਿੱਚ 5.5 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਜਦੋਂ ਕਿ ਹੋਰ ਜ਼ਿਲ੍ਹਿਆਂ ਵਿੱਚ ਦਿਨ ਭਰ ਨਮੀ ਵਾਲੀ ਗਰਮੀ ਰਹੀ।

ਇਹ ਵੀ ਪੜ੍ਹੋ : Punjab News : PRTC ,ਪਨਬੱਸ ਤੇ ਪੰਜਾਬ ਰੋਡਵੇਜ਼ ਦੇ ਕੱਚੇ ਕਾਮਿਆਂ ਦਾ ਭਗਵੰਤ ਮਾਨ ਸਰਕਾਰ ਨੂੰ ਅਲਟੀਮੇਟਮ ,ਆਖੀ ਵੱਡੀ ਗੱਲ

Related Post