ਨਹੀਂ ਰੁਕ ਰਿਹਾ ਕੜਾਕੇ ਦੀ ਠੰਢ ਦਾ ਕਹਿਰ, ਜਾਣੋ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ

By  Aarti January 24th 2024 08:48 AM

Punjab Weather Update: ਪੰਜਾਬ ਸਮੇਤ ਉੱਤਰੀ ਭਾਰਤ ਵਿੱਚ ਕੜਾਕੇ ਦੀ ਠੰਢ ਤੋਂ ਰਾਹਤ ਨਹੀਂ ਮਿਲੇਗੀ। ਸਮੇਂ-ਸਮੇਂ 'ਤੇ ਤਾਪਮਾਨ ਵਧਦਾ ਜਾਂ ਡਿੱਗ ਸਕਦਾ ਹੈ, ਪਰ ਇਸਦਾ ਮਤਲਬ ਇਹ ਨਹੀਂ ਹੈ ਕਿ ਸਰਦੀ ਖਤਮ ਹੋ ਰਹੀ ਹੈ। ਮੌਸਮ ਵਿਗਿਆਨੀਆਂ ਮੁਤਾਬਕ ਇਸ ਵਾਰ ਮੌਸਮ ਦਾ ਪੈਟਰਨ ਥੋੜ੍ਹਾ ਬਦਲਿਆ ਹੈ। ਇਸ ਕਾਰਨ 15 ਫਰਵਰੀ ਤੱਕ ਠੰਢ ਪੈ ਸਕਦੀ ਹੈ।

ਪੰਜਾਬ ਦੇ 9 ਜ਼ਿਲ੍ਹਿਆਂ ਵਿੱਚ ਕੜਾਕੇ ਦੀ ਠੰਢ ਰਹੀ

ਦੱਸ ਦਈਏ ਕਿ ਮੰਗਲਵਾਰ ਨੂੰ ਵੀ ਪੰਜਾਬ ਦੇ 9 ਜ਼ਿਲ੍ਹਿਆਂ ਵਿੱਚ ਕੜਾਕੇ ਦੀ ਠੰਢ ਰਹੀ। ਗੁਰਦਾਸਪੁਰ ਸਭ ਤੋਂ ਠੰਢਾ ਰਿਹਾ। ਇੱਥੇ ਘੱਟੋ-ਘੱਟ ਤਾਪਮਾਨ 4.0 ਅਤੇ ਵੱਧ ਤੋਂ ਵੱਧ 9.0 ਡਿਗਰੀ ਸੈਲਸੀਅਸ ਰਿਹਾ। ਬੁੱਧਵਾਰ ਨੂੰ ਬਹੁਤ ਠੰਡੇ ਦਿਨ ਦਾ ਅਲਰਟ ਹੈ। ਵੀਰਵਾਰ ਨੂੰ ਸੰਘਣੀ ਧੁੰਦ ਪੈ ਸਕਦੀ ਹੈ। ਧੁੰਦ ਕਾਰਨ ਅੰਮ੍ਰਿਤਸਰ, ਚੰਡੀਗੜ੍ਹ ਅਤੇ ਦਿੱਲੀ ਦੀਆਂ ਉਡਾਣਾਂ ਵੀ ਪ੍ਰਭਾਵਿਤ ਹੋਈਆਂ।

ਜਾਣੋ ਮੌਸਮ ਵਿਭਾਗ ਦੀ ਭਵਿੱਖਬਾਣੀ

ਮੌਸਮ ਵਿਭਾਗ ਮੁਤਾਬਿਕ ਉੱਤਰੀ ਭਾਰਤ ਦੇ ਸੂਬਿਆਂ ਵਿੱਚ ਅਗਲੇ ਦੋ ਦਿਨਾਂ ਤੱਕ ਠੰਢ ਦੀ ਸਥਿਤੀ ਬਣੀ ਰਹੇਗੀ। ਇਸ ਦੇ ਨਾਲ ਹੀ ਅਗਲੇ 5 ਦਿਨਾਂ ਤੱਕ ਯੂਪੀ, ਪੰਜਾਬ, ਹਰਿਆਣਾ ਅਤੇ ਬਿਹਾਰ ਦੇ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ ਦੇਖੀ ਜਾ ਸਕਦੀ ਹੈ। ਇਸ ਦੇ ਨਾਲ ਹੀ ਹਲਕੀ ਬਾਰਿਸ਼ ਤੋਂ ਬਾਅਦ ਦਿੱਲੀ-ਐਨਸੀਆਰ ਵਿੱਚ ਮੌਸਮ ਸਾਫ਼ ਰਹਿਣ ਦੀ ਉਮੀਦ ਹੈ।

ਇਹ ਵੀ ਪੜ੍ਹੋ: OMG! ਲਾੜਾ, ਲਾੜੀ ਅਤੇ 40 ਮਹਿਮਾਨ ਡਾਂਸ ਕਰਦੇ ਹੋਏ 25 ਫੁੱਟ ਹੇਠਾਂ ਡਿੱਗੇ

Related Post