Punjab Weather: ਮੁੜ ਬਦਲ ਸਕਦਾ ਹੈ ਪੰਜਾਬ ’ਚ ਮੌਸਮ ਦਾ ਮਿਜ਼ਾਜ, ਇੱਥੇ ਜਾਣੋ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ

ਪੰਜਾਬ ’ਚ ਇੱਕ ਵਾਰ ਫਿਰ ਤੋਂ ਮੌਸਮ ’ਚ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਸੂਬੇ ’ਚ 13 ਅਕਤੂਬਰ ਤੋਂ ਇੱਕ ਨਵਾਂ ਪੱਛਮੀ ਗੜਬੜੀ ਸਰਗਰਮ ਹੋਣ ਜਾ ਰਿਹਾ ਹੈ।

By  Aarti October 11th 2023 08:36 AM

Punjab Weather: ਪੰਜਾਬ ’ਚ ਇੱਕ ਵਾਰ ਫਿਰ ਤੋਂ ਮੌਸਮ ’ਚ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਸੂਬੇ ’ਚ 13 ਅਕਤੂਬਰ ਤੋਂ ਇੱਕ ਨਵਾਂ ਪੱਛਮੀ ਗੜਬੜੀ ਸਰਗਰਮ ਹੋਣ ਜਾ ਰਿਹਾ ਹੈ। ਜਿਸ ਨਾਲ ਤਾਪਮਾਨ ’ਚ ਭਾਰੀ ਗਿਰਾਵਟ ਦੇਖਣ ਨੂੰ ਮਿਲ ਰਿਹਾ ਹੈ। 

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਮੁਤਾਬਿਕ 14 ਅਤੇ 15 ਅਕਤੂਬਰ ਨੂੰ ਦੋ ਦਿਨ ਪੰਜਾਬ ਵਿੱਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਕਾਰਨ ਪਾਰਾ ਡਿੱਗਣ ਦੇ ਨਾਲ-ਨਾਲ ਮੌਸਮ 'ਚ ਠੰਡ ਵਧਣ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ ਮੰਗਲਵਾਰ ਤੋਂ 13 ਅਕਤੂਬਰ ਤੱਕ ਮੌਸਮ ਖੁਸ਼ਕ ਰਹੇਗਾ।

ਮੌਸਮ ਵਿਭਾਗ ਦਾ ਇਹ ਵੀ ਕਹਿਣਾ ਹੈ ਕਿ ਸ਼ਨੀਵਾਰ ਤੋਂ ਮੌਸਮ 'ਚ ਫੇਰ ਬਦਲਾਅ ਹੋਵੇਗਾ। ਇਹ ਬਦਲਾਅ ਪੱਛਮੀ ਗੜਬੜੀ ਕਾਰਨ ਆਉਣ ਵਾਲਾ ਹੈ। ਸ਼ਨੀਵਾਰ, ਐਤਵਾਰ ਅਤੇ ਸੋਮਵਾਰ ਤਿੰਨੋਂ ਦਿਨ ਮੀਂਹ ਪੈਣ ਦੀ ਸੰਭਾਵਨਾ ਹੈ। ਪੱਛਮੀ ਗੜਬੜੀ ਕਾਰਨ ਤਾਪਮਾਨ ਵਿੱਚ ਵੀ ਗਿਰਾਵਟ ਆਵੇਗੀ। ਸ਼ਨੀਵਾਰ ਤੋਂ ਬਾਅਦ ਤਾਪਮਾਨ 'ਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲੇਗੀ।

ਇਹ ਵੀ ਪੜ੍ਹੋ: ਬਾਬਾ ਨਾਨਕ ਹੋਣ ਦਾ ਦਾਅਵਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਹਾਈਕੋਰਟ ਸਖ਼ਤ; ਕਿਹਾ - ਨਹੀਂ ਰੱਦ ਹੋਵੇਗਾ ਮੁਕੱਦਮਾ

Related Post