PTC News
Search
🔍 Search

ਅੱਗ ਦੀ ਭੱਠੀ ਵਾਂਗ ਤਪ ਰਿਹਾ ਪੰਜਾਬ, ਟੁੱਟਿਆ 66 ਸਾਲ ਪੁਰਾਣਾ ਰਿਕਾਰਡ, ਮੌਸਮ ਵਿਭਾਗ ਨੇ ਜਾਰੀ ਕੀਤੇ ਇਹ ਹੁਕਮ

ਅੱਤ ਦੀ ਗਰਮੀ ਕਾਰਨ ਲੁਧਿਆਣਾ ਸੂਬੇ ਦਾ ਸਭ ਤੋਂ ਗਰਮ ਰਿਹਾ। ਅੱਤ ਦੀ ਗਰਮੀ ਕਾਰਨ ਲੋਕਾਂ ਦਾ ਬੁਰਾ ਹਾਲ ਹੈ। ਇਸ ਗਰਮੀ ਨੇ 66 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ।

By  Aarti June 17th 2024 10:28 AM

Punjab Weather Update: ਪੰਜਾਬ ਸਮੇਤ ਉੱਤਰੀ ਭਾਰਤ ਵਿੱਚ ਗਰਮੀ ਦਾ ਕਹਿਰ ਜਾਰੀ ਹੈ। ਐਤਵਾਰ ਨੂੰ ਪੰਜਾਬ ਦੇ ਚਾਰ ਜ਼ਿਲ੍ਹੇ ਲੁਧਿਆਣਾ, ਪਟਿਆਲਾ, ਚੰਡੀਗੜ੍ਹ ਅਤੇ ਅੰਮ੍ਰਿਤਸਰ ਅੱਤ ਦੀ ਗਰਮੀ ਦੀ ਲਪੇਟ ਵਿੱਚ ਰਹੇ। ਅੱਤ ਦੀ ਗਰਮੀ ਕਾਰਨ ਲੁਧਿਆਣਾ ਸੂਬੇ ਦਾ ਸਭ ਤੋਂ ਗਰਮ ਰਿਹਾ। ਅੱਤ ਦੀ ਗਰਮੀ ਕਾਰਨ ਲੋਕਾਂ ਦਾ ਬੁਰਾ ਹਾਲ ਹੈ। ਇਸ ਗਰਮੀ ਨੇ 66 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ।

ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਭਵਿੱਖਬਾਣੀ ਅਨੁਸਾਰ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਵਿੱਚ 17 ਜੂਨ ਤੱਕ ਅਤੇ ਯੂਪੀ ਦੇ ਜ਼ਿਆਦਾਤਰ ਹਿੱਸਿਆਂ ਵਿੱਚ 17-18 ਜੂਨ ਤੱਕ ਅੱਤ ਦੀ ਗਰਮੀ ਜਾਰੀ ਰਹੇਗੀ। ਫਿਲਹਾਲ ਆਉਣ ਵਾਲੇ ਦਿਨਾਂ ’ਚ ਬਿਲਕੁੱਲ ਵੀ ਰਾਹਤ ਨਾ ਮਿਲਣ ਦੇ ਆਸਾਰ ਹਨ। 

ਦੂਜੇ ਪਾਸੇ ਸਿਹਤ ਵਿਭਾਗ ਨੇ ਹੀਟਵੇਵ ਦੇ ਚੱਲਦੇ ਅਲਰਟ ਜਾਰੀ ਕੀਤਾ ਹੈ। ਜਿਸ ਦੇ ਤਹਿਤ ਦਿਨ 'ਚ 12 ਵਜੇ ਤੋਂ 3 ਵਜੇ ਤੱਕ ਘਰ ਤੋਂ ਬਾਹਰ ਨਹੀਂ ਨਿਕਲਣ ਤੋਂ ਗੁਰੇਜ਼ ਕਰਨ ਲਈ ਕਿਹਾ ਹੈ। 

ਇੱਥੇ ਦਿਨ ਦਾ ਤਾਪਮਾਨ 47.2 ਡਿਗਰੀ ਸੈਲਸੀਅਸ ਰਿਹਾ ਜੋ ਆਮ ਨਾਲੋਂ ਨੌਂ ਡਿਗਰੀ ਵੱਧ ਸੀ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਅਨੁਸਾਰ 1958 ਤੋਂ ਬਾਅਦ ਪਹਿਲੀ ਵਾਰ ਲੁਧਿਆਣਾ ਵਿੱਚ ਦਿਨ ਦਾ ਤਾਪਮਾਨ ਲਗਾਤਾਰ ਦੋ ਦਿਨਾਂ ਤੋਂ 47 ਤੋਂ 47.2 ਡਿਗਰੀ ਦੇ ਵਿਚਕਾਰ ਰਿਹਾ ਹੈ। ਇਸ ਤੋਂ ਪਹਿਲਾਂ ਸਾਲ 1958 ਵਿੱਚ 17 ਜੂਨ ਨੂੰ ਦਿਨ ਦਾ ਤਾਪਮਾਨ 47.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ।

ਮੌਸਮ ਵਿਭਾਗ ਨੇ ਸੋਮਵਾਰ ਨੂੰ ਵੀ ਅੱਤ ਦੀ ਗਰਮੀ ਦਾ ਰੈੱਡ ਅਲਰਟ ਜਾਰੀ ਕੀਤਾ ਹੈ।ਚੰਡੀਗੜ੍ਹ ਵਿੱਚ ਦਿਨ ਦਾ ਤਾਪਮਾਨ 45.7 ਡਿਗਰੀ ਦਰਜ ਕੀਤਾ ਗਿਆ, ਜੋ ਆਮ ਨਾਲੋਂ 9.1 ਡਿਗਰੀ ਵੱਧ ਸੀ। ਰਾਤ ਦਾ ਤਾਪਮਾਨ 32.9 ਡਿਗਰੀ ਰਿਹਾ। 1958 ਤੋਂ 2023 ਤੱਕ ਕਦੇ ਵੀ ਚੰਡੀਗੜ੍ਹ ਵਿੱਚ ਜੂਨ ਵਿੱਚ ਦਿਨ ਦਾ ਤਾਪਮਾਨ ਇੰਨਾ ਉੱਚਾ ਨਹੀਂ ਹੋਇਆ ਹੈ। 1995 ਵਿੱਚ 8 ਜੂਨ ਨੂੰ 45.6 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਸੀ। ਮੌਸਮ ਵਿਭਾਗ ਮੁਤਾਬਕ 17 ਜੂਨ ਨੂੰ ਆਸਾਮ ਅਤੇ ਮੇਘਾਲਿਆ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਗਰਮੀਆਂ ਵਿੱਚ ਸੈਲਾਨੀਆਂ ਲਈ ਸਵਰਗ ਮੰਨੇ ਜਾਂਦੇ ਪਹਾੜ ਵੀ ਇਸ ਵਾਰ ਗਰਮੀ ਨਾਲ ਝੁਲਸ ਰਹੇ ਹਨ। ਪਿਥੌਰਾਗੜ੍ਹ ਜ਼ਿਲ੍ਹੇ ਵਿੱਚ ਸਮੁੰਦਰ ਤਲ ਤੋਂ 7,200 ਫੁੱਟ ਦੀ ਉਚਾਈ 'ਤੇ ਸਥਿਤ ਗਲੇਸ਼ੀਅਰ ਸ਼ਹਿਰ ਮੁਨਸਿਆਰੀ ਵਿੱਚ ਪਹਿਲੀ ਵਾਰ ਪਾਰਾ 31 ਡਿਗਰੀ ਨੂੰ ਪਾਰ ਕਰ ਗਿਆ ਹੈ।

ਇਹ ਵੀ ਪੜ੍ਹੋ: Retreat Ceremony Time Change: ਅਟਾਰੀ-ਵਾਹਘਾ ਬਾਰਡਰ 'ਤੇ ਰਿਟਰੀਟ ਸੈਰੇਮਨੀ ਦੇ ਸਮੇਂ ’ਚ ਮੁੜ ਹੋਇਆ ਬਦਲਾਅ

Related Post