Punjab Weather Update : ਪੰਜਾਬ ’ਚ ਤੇਜ਼ ਹਨੇਰੀ ਤੇ ਮੀਂਹ ਪੈਣ ਨਾਲ ਮੁੜ ਬਦਲੇਗਾ ਮੌਸਮ ਦਾ ਮਿਜ਼ਾਜ, ਜਾਣੋ ਮੌਸਮ ਸਬੰਧੀ ਤਾਜ਼ਾ ਅਪਡੇਟ

ਇਸ ਦੇ ਨਾਲ ਹੀ ਦੋ ਦਿਨਾਂ ਦੀ ਬਾਰਿਸ਼ ਤੋਂ ਬਾਅਦ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ ਵਿੱਚ ਥੋੜ੍ਹੀ ਗਿਰਾਵਟ ਆਈ ਹੈ। ਜਿਸ ਕਾਰਨ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ ਅਤੇ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ ਹੈ।

By  Aarti April 20th 2025 08:31 AM

Punjab Weather Update :  ਪੰਜਾਬ ਦੇ ਮੌਸਮ ਨੂੰ ਲੈ ਕੇ ਮੌਸਮ ਵਿਭਾਗ ਨੇ ਮੀਂਹ ਅਤੇ ਤੂਫ਼ਾਨ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਇਸ ਅਨੁਸਾਰ ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। 

ਇਸ ਦੇ ਨਾਲ ਹੀ ਦੋ ਦਿਨਾਂ ਦੀ ਬਾਰਿਸ਼ ਤੋਂ ਬਾਅਦ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ ਵਿੱਚ ਥੋੜ੍ਹੀ ਗਿਰਾਵਟ ਆਈ ਹੈ। ਜਿਸ ਕਾਰਨ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ ਅਤੇ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ ਹੈ। ਮੌਸਮ ਵਿਗਿਆਨ ਕੇਂਦਰ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਅੱਜ ਪੰਜਾਬ ਵਿੱਚ ਮੀਂਹ ਜਾਂ ਤੂਫ਼ਾਨ ਸਬੰਧੀ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਪਰ ਮੀਂਹ ਪੈਣ ਦੀ ਸੰਭਾਵਨਾ ਹੈ। 

ਮੌਸਮ ਵਿਭਾਗ ਮੁਤਾਬਿਕ ਪਿਛਲੇ ਦੋ ਦਿਨਾਂ ਵਿੱਚ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੀਂਹ ਪਿਆ। ਅੱਜ ਪੰਜਾਬ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ, ਪਰ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਅੱਜ ਮੀਂਹ ਪੈ ਸਕਦਾ ਹੈ।

ਇਹ ਵੀ ਪੜ੍ਹੋ : Barnala News : ਬਰਨਾਲਾ ਦੇ ਨੌਜਵਾਨ ਦੀ ਮਨੀਲਾ ਵਿਖੇ ਸੜਕ ਹਾਦਸੇ 'ਚ ਹੋਈ ਮੌਤ, ਮਾਂ 'ਤੇ ਟੁੱਟਿਆ ਦੁੱਖਾਂ ਦਾ ਪਹਾੜ

Related Post