Punjab Weather Update : ਪਹਾੜਾਂ ਤੇ ਮੀਂਹ ਅਤੇ ਬਰਫ਼ਬਾਰੀ ਨੇ ਪੰਜਾਬ ਨੂੰ ਦਿੱਤੀ ਠੰਢ : 5 ਦਿਨਾਂ ਤੱਕ ਮੌਸਮ ਸਾਫ਼ ਰਹਿਣ ਦੀ ਉਮੀਦ

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਹਾਲ ਹੀ ਵਿੱਚ ਪਹਾੜਾਂ ਵਿੱਚ ਹੋਈ ਬਾਰਿਸ਼ ਅਤੇ ਬਰਫ਼ਬਾਰੀ ਨੇ ਸੂਬੇ ’ਚ ਠੰਢ ਦਾ ਮੌਸਮ ਵਧਾਉਣ ਵਿੱਚ ਯੋਗਦਾਨ ਪਾਇਆ ਹੈ।

By  Aarti October 11th 2025 09:47 AM

Punjab Weather Update : ਪੰਜਾਬ ਸਣੇ ਪੂਰੇ ਉੱਤਰ ਭਾਰਤ ’ਚ ਸ਼ਾਮ ਅਤੇ ਸਵੇਰ ਦੀ ਹਲਕੀ ਹਲਕੀ ਠੰਢ ਮਹਿਸੂਸ ਹੋਣ ਲੱਗੀ ਹੈ।  ਉੱਥੇ ਹੀ ਮੌਸਮ ਵਿਭਾਗ ਮੁਤਾਬਕ ਪੰਜਾਬ ਵਿੱਚ 16 ਅਕਤੂਬਰ ਤੱਕ ਮੌਸਮ ਸਾਫ਼ ਰਹਿਣ ਦੀ ਉਮੀਦ ਹੈ। ਪਿਛਲੇ 24 ਘੰਟਿਆਂ ਵਿੱਚ 0.7 ਡਿਗਰੀ ਦੇ ਵਾਧੇ ਦੇ ਬਾਵਜੂਦ, ਰਾਜ ਦਾ ਤਾਪਮਾਨ ਆਮ ਨਾਲੋਂ 3.3 ਡਿਗਰੀ ਘੱਟ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਹਾਲ ਹੀ ਵਿੱਚ ਪਹਾੜਾਂ ਵਿੱਚ ਹੋਈ ਬਾਰਿਸ਼ ਅਤੇ ਬਰਫ਼ਬਾਰੀ ਨੇ ਸੂਬੇ ’ਚ ਠੰਢ ਦਾ ਮੌਸਮ ਵਧਾਉਣ ਵਿੱਚ ਯੋਗਦਾਨ ਪਾਇਆ ਹੈ।

ਇਸ ਤੋਂ ਇਲਾਵਾ ਪੰਜਾਬ ਵਿੱਚ ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 32.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੰਮ੍ਰਿਤਸਰ ਵਿੱਚ 29.7 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 29.6 ਡਿਗਰੀ ਸੈਲਸੀਅਸ, ਪਟਿਆਲਾ ਵਿੱਚ 30.9 ਡਿਗਰੀ ਸੈਲਸੀਅਸ ਅਤੇ ਪਠਾਨਕੋਟ ਵਿੱਚ 30 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਫਰੀਦਕੋਟ ਵਿੱਚ 30.4 ਡਿਗਰੀ ਸੈਲਸੀਅਸ, ਗੁਰਦਾਸਪੁਰ ਵਿੱਚ 27 ਡਿਗਰੀ ਸੈਲਸੀਅਸ ਅਤੇ ਐਸਬੀਐਸ ਨਗਰ ਵਿੱਚ 29 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅਬੋਹਰ ਵਿੱਚ ਸਭ ਤੋਂ ਘੱਟ ਤਾਪਮਾਨ 12.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੱਸ ਦਈਏ ਕਿ ਹੌਲੀ ਹੌਲੀ ਪੰਜਾਬ ਦੇ ਤਾਪਮਾਨ ’ਚ ਗਿਰਾਵਟ ਦਰਜ ਕੀਤੀ ਜਾ ਰਹੀ ਹੈ। 

ਖੁਸ਼ਕ ਮੌਸਮ, ਤਾਪਮਾਨ ਵਿੱਚ ਗਿਰਾਵਟ

ਮੌਸਮ ਵਿਭਾਗ ਦੇ ਅਨੁਸਾਰ ਇਸ ਹਫ਼ਤੇ 16 ਅਕਤੂਬਰ ਤੱਕ ਪੰਜਾਬ ਵਿੱਚ ਮੀਂਹ ਪੈਣ ਦੀ ਉਮੀਦ ਨਹੀਂ ਹੈ। ਉੱਤਰੀ ਅਤੇ ਪੂਰਬੀ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 28-30 ਡਿਗਰੀ ਸੈਲਸੀਅਸ ਅਤੇ ਬਾਕੀ ਰਾਜ ਵਿੱਚ 30-32 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਉਮੀਦ ਹੈ।

ਇਹ ਵੀ ਪੜ੍ਹੋ : IPS Puran Kumar ਖੁਦਕੁਸ਼ੀ ਮਾਮਲੇ ’ਤੇ ਹਰਿਆਣਾ ਦੇ ਵਧੀਕ ਮੁੱਖ ਸਕੱਤਰ ਡੀ. ਸੁਰੇਸ਼ ਕੁਮਾਰ ਦਾ ਵੱਡਾ ਬਿਆਨ

Related Post