Punjab Weather Update: ਪੰਜਾਬ ‘ਚ ਮੁੜ ਬਦਲਿਆ ਮੌਸਮ ਦਾ ਮਿਜ਼ਾਜ, ਜਾਣੋ ਮੌਮਸ ਵਿਭਾਗ ਦੀ ਤਾਜ਼ਾ ਭਵਿੱਖਬਾਣੀ

Punjab Weather: ਮੌਸਮ ਵਿਭਾਗ ਨੇ ਬੁੱਧਵਾਰ ਤੋਂ ਪੰਜ ਦਿਨਾਂ ਲਈ ਪੰਜਾਬ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ।

By  Amritpal Singh August 2nd 2023 01:51 PM

Punjab Weather: ਮੌਸਮ ਵਿਭਾਗ ਨੇ ਬੁੱਧਵਾਰ ਤੋਂ ਪੰਜ ਦਿਨਾਂ ਲਈ ਪੰਜਾਬ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੇ ਤਹਿਤ ਬੁੱਧਵਾਰ ਨੂੰ ਸੂਬੇ ਦੇ ਜ਼ਿਆਦਾਤਰ ਹਿੱਸਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ ਪਰ ਇਸ ਤੋਂ ਬਾਅਦ ਅਗਲੇ ਚਾਰ ਦਿਨਾਂ ਯਾਨੀ 3 ਤੋਂ 6 ਅਗਸਤ ਤੱਕ ਜ਼ਿਆਦਾਤਰ ਜ਼ਿਲਿਆਂ 'ਚ ਤੇਜ਼ ਗਰਜ ਅਤੇ ਬਿਜਲੀ ਦੇ ਨਾਲ ਭਾਰੀ ਮੀਂਹ ਪਵੇਗਾ।


ਇਸ ਦੌਰਾਨ ਤਾਪਮਾਨ ਵਿੱਚ ਦੋ ਤੋਂ ਤਿੰਨ ਡਿਗਰੀ ਦੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ। ਦੂਜੇ ਪਾਸੇ ਮੰਗਲਵਾਰ ਨੂੰ ਸਿਰਫ਼ ਲੁਧਿਆਣਾ ਵਿੱਚ 64.0 ਮਿਲੀਮੀਟਰ ਅਤੇ ਰੋਪੜ ਵਿੱਚ 3.0 ਮਿਲੀਮੀਟਰ ਮੀਂਹ ਪਿਆ। 

ਪੰਜਾਬ ਦੇ ਬਾਕੀ ਜ਼ਿਲ੍ਹਿਆਂ ਵਿੱਚ ਮੌਸਮ ਖੁਸ਼ਕ ਰਿਹਾ, ਇਸ ਕਾਰਨ ਤਾਪਮਾਨ 'ਚ 1.1 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਸਮਰਾਲਾ ਵਿੱਚ ਸਭ ਤੋਂ ਵੱਧ ਤਾਪਮਾਨ 38.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ ਆਮ ਨਾਲੋਂ 1.8 ਡਿਗਰੀ ਵੱਧ ਸੀ।


ਪੰਜਾਬ ਦੇ ਪ੍ਰਮੁੱਖ ਸ਼ਹਿਰਾਂ ਵਿੱਚ ਅੰਮ੍ਰਿਤਸਰ ਦਾ ਤਾਪਮਾਨ 36.1 ਡਿਗਰੀ ਸੈਲਸੀਅਸ, ਲੁਧਿਆਣਾ 33.7 ਡਿਗਰੀ, ਪਟਿਆਲਾ 36.8 ਡਿਗਰੀ, ਬਠਿੰਡਾ 36.6 ਡਿਗਰੀ, ਫਰੀਦਕੋਟ 37.5, ਗੁਰਦਾਸਪੁਰ 35.8, ਐਸਬੀਐਸ ਨਗਰ 34.9, ਬਰਨਾਲਾ 36.8 ਡਿਗਰੀ, ਫਤਿਹਗੜ੍ਹ 33 ਡਿਗਰੀ, ਫਤਿਹਗੜ੍ਹ ਸਾਹਿਬ 34 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਸਭ ਤੋਂ ਘੱਟ ਤਾਪਮਾਨ ਬਲਾਚੌਰ ਵਿੱਚ 25.9 ਡਿਗਰੀ ਰਿਹਾ।

Related Post