ਪੰਜਾਬ ਦੇ ਕਈ ਇਲਾਕਿਆਂ ’ਚ ਪਿਆ ਮੀਂਹ ਡਿੱਗਿਆ ਤਾਪਮਾਨ, ਜਾਣੋ ਅੱਜ ਦੇ ਮੌਸਮ ਦਾ ਹਾਲ

By  Aarti March 2nd 2024 08:38 AM

Punjab Weather Update: ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ 'ਚ ਅੱਜ ਯਾਨੀ 2 ਮਾਰਚ ਦੀ ਸਵੇਰ ਨੂੰ ਹਲਕੀ ਬਾਰਿਸ਼ ਹੋਈ। ਦਿੱਲੀ ਦੇ ਨਾਲ-ਨਾਲ ਐਨਸੀਆਰ ਦੇ ਕੁਝ ਇਲਾਕਿਆਂ ਵਿੱਚ ਮੌਸਮ ਨੇ ਕਰਵਟ ਲੈ ਲਿਆ ਅਤੇ ਐਨਸੀਆਰ ਦੇ ਇਲਾਕਿਆਂ ਵਿੱਚ ਵੀ ਮੀਂਹ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲੀਆਂ। ਕੱਲ੍ਹ ਦੇਰ ਰਾਤ ਵੀ ਦਿੱਲੀ-ਐਨਸੀਆਰ ਦੇ ਕੁਝ ਖੇਤਰਾਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀਆਂ ਗਤੀਵਿਧੀਆਂ ਵੇਖੀਆਂ ਗਈਆਂ।

ਪੰਜਾਬ ਦੇ ਕਈ ਇਲਾਕਿਆਂ ’ਚ ਮੀਂਹ ਪਿਆ। ਜਦਕਿ ਕਿਧਰੇ ਕਿਧਰੇ ਗੜ੍ਹੇਮਾਰੀ ਵੀ ਹੋਈ। ਦੂਜੇ ਪਾਸੇ ਮੌਸਮ ਵਿਭਾਗ ਨੇ ਅੱਜ ਯਾਨੀ 2 ਮਾਰਚ ਨੂੰ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ 'ਚ ਵੱਖ-ਵੱਖ ਥਾਵਾਂ 'ਤੇ ਭਾਰੀ ਮੀਂਹ ਅਤੇ ਬਰਫਬਾਰੀ ਹੋਵੇਗੀ। 

ਇੰਨਾ ਹੀ ਨਹੀਂ 2 ਮਾਰਚ ਨੂੰ ਹਿਮਾਚਲ ਪ੍ਰਦੇਸ਼, ਉਤਰਾਖੰਡ ਅਤੇ ਪੰਜਾਬ ਦੇ ਵੱਖ-ਵੱਖ ਇਲਾਕਿਆਂ 'ਚ ਗੜੇਮਾਰੀ ਹੋਣ ਦੀ ਵੀ ਸੰਭਾਵਨਾ ਹੈ। 2 ਮਾਰਚ ਨੂੰ ਹਰਿਆਣਾ, ਪੂਰਬੀ ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਉੱਤਰੀ ਮੱਧ ਪ੍ਰਦੇਸ਼ ਵਿੱਚ ਮੀਂਹ ਦੇ ਨਾਲ-ਨਾਲ ਗੜੇਮਾਰੀ ਹੋ ਸਕਦੀ ਹੈ। 

ਇਹ ਵੀ ਪੜ੍ਹੋ: ਫੋਨ 'ਤੇ ਗੱਲ ਕਰਦਿਆਂ ਗੁਆਚ ਗਈ ਲੜਕੀ, ਪ੍ਰੇਮੀ ਨੂੰ ਛੱਡ ਕੇ ਕਿਸੇ ਹੋਰ ਨਾਲ...

Related Post