Punjab Weather Update : ਪੰਜਾਬ ਤੇ ਚੰਡੀਗੜ੍ਹ ਚ ਮੁੜ ਬਦਲਿਆ ਮੌਸਮ ਦਾ ਮਿਜਾਜ਼, ਕਈ ਥਾਂਵਾਂ ਤੇ ਮੀਂਹ ਤੇ ਤੇਜ਼ ਹਵਾਵਾਂ ਸ਼ੁਰੂ

ਦੱਸ ਦਈਏ ਕਿ ਪੰਜਾਬ ਦੇ ਕਈ ਥਾਵਾਂ 'ਤੇ ਤੇਜ਼ ਹਵਾਵਾਂ, ਬਿਜਲੀ ਡਿੱਗਣ ਅਤੇ ਮੀਂਹ ਪਵੇਗਾ। ਬੁੱਧਵਾਰ ਨੂੰ ਵੀ ਸੂਬੇ ਭਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਜਾਰੀ ਰਹਿਣ ਦੀ ਉਮੀਦ ਹੈ।

By  Aarti January 27th 2026 10:23 AM -- Updated: January 27th 2026 11:33 AM

Punjab Weather Update :  ਪੰਜਾਬ ਵਿੱਚ ਲਗਾਤਾਰ ਦੋ ਪੱਛਮੀ ਗੜਬੜੀਆਂ ਮੌਸਮ ਦਾ ਕਈ ਥਾਵਾਂ ’ਤੇ ਮਿਜਾਜ਼ ਬਦਲ ਗਿਆ ਹੈ। ਮੌਸਮ ਵਿਭਾਗ ਦੇ ਅਨੁਸਾਰ ਪਹਿਲੀ ਪੱਛਮੀ ਗੜਬੜੀ ਦੇ ਪ੍ਰਭਾਵ ਸੋਮਵਾਰ ਰਾਤ ਨੂੰ ਸ਼ੁਰੂ ਹੋਏ, ਜਿਸ ਨਾਲ ਰਾਜ ਦੇ ਕਈ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ।

ਦੱਸ ਦਈਏ ਕਿ ਪੰਜਾਬ ਦੇ ਕਈ ਥਾਵਾਂ 'ਤੇ ਤੇਜ਼ ਹਵਾਵਾਂ, ਬਿਜਲੀ ਡਿੱਗਣ ਅਤੇ ਮੀਂਹ ਪਵੇਗਾ। ਬੁੱਧਵਾਰ ਨੂੰ ਵੀ ਸੂਬੇ ਭਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਜਾਰੀ ਰਹਿਣ ਦੀ ਉਮੀਦ ਹੈ।

ਰਾਜਪੁਰਾ ਦੇ ਆਸ-ਪਾਸ ਖੇਤਰ ’ਚ ਹਲਕੀ ਹਲਕੀ ਬਾਰਿਸ਼ ਪੈਣੀ ਸ਼ੁਰੂ ਹੋ ਗਈ ਹੈ। ਆਸਮਾਨ ਵਿੱਚ ਬੱਦਲ ਛਾਏ ਹੋਏ ਹਨ। ਰੁਕ-ਰੁਕ ਕੇ ਬਾਰਿਸ਼ ਪੈਣੀ ਸ਼ੁਰੂ ਹੋ ਗਈ ਹੈ। ਅਚਾਨਕ ਮੌਸਮ ਵਿੱਚ ਤਬਦੀਲੀ ਆਈ ਹੈ। ਮੌਸਮ ਠੰਢਾ ਹੋ ਗਿਆ ਹੈ ਰੋਜ਼ਾਨਾ ਕੰਮ ਕਾਰ ’ਤੇ ਜਾਣ ਵਾਲੇ ਲੋਕਾਂ ਨੂੰ ਬੜੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 

ਮੌਸਮ ਵਿਗਿਆਨ ਕੇਂਦਰ ਨੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈਣ ਦੀ ਯੈਲੋ ਅਲਰਟ ਜਾਰੀ ਕੀਤਾ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਸ੍ਰੀ ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਮੁਹਾਲੀ (ਐਸ.ਏ.ਐਸ. ਨਗਰ), ਮਲੇਰਕੋਟਲਾ ਵਿੱਚ ਗਰਜ ਨਾਲ ਤੂਫ਼ਾਨ ਆਉਣ ਦੀ ਸੰਭਾਵਨਾ ਹੈ। 

ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਸੁਰੇਂਦਰ ਪਾਲ ਨੇ ਕਿਹਾ ਕਿ ਅੱਜ ਕਈ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 28 ਜਨਵਰੀ, 31 ਜਨਵਰੀ ਅਤੇ 1 ਫਰਵਰੀ ਨੂੰ ਵੀ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਇਹ ਵੀ ਪੜ੍ਹੋ : Goldy Brar Parents Arrest : ਪੰਜਾਬ ਪੁਲਿਸ ਦਾ ਗੋਲਡੀ ਬਰਾੜ 'ਤੇ ਵੱਡਾ ਐਕਸ਼ਨ, ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਮਾਤਾ-ਪਿਤਾ ਨੂੰ ਕੀਤਾ ਗ੍ਰਿਫ਼ਤਾਰ

Related Post