Punjab Weather Update : ਪੰਜਾਬ ’ਚ ਬਦਲਿਆ ਮੌਸਮ ਦਾ ਮਿਜਾਜ, 14 ਜ਼ਿਲ੍ਹਿਆਂ ਚ ਮੀਂਹ ਲਈ ਯੈਲੋ ਅਲਰਟ

Punjab Weather Update: ਪੰਜਾਬ ਵਿੱਚ ਮਾਨਸੂਨ ਦਾ ਤੀਜਾ ਦੌਰ ਅੱਜ ਖਤਮ ਹੋ ਰਿਹਾ ਹੈ। ਅੱਜ ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅਗਲੇ 5 ਦਿਨਾਂ ਤੱਕ ਨਾ ਤਾਂ ਕੋਈ ਅਲਰਟ ਹੈ ਅਤੇ ਨਾ ਹੀ ਮੀਂਹ ਪੈਣ ਦੀ ਕੋਈ ਸੰਭਾਵਨਾ ਹੈ। ਜਿਸ ਕਾਰਨ ਹੁਣ ਤਾਪਮਾਨ ਵਿੱਚ ਥੋੜ੍ਹਾ ਵਾਧਾ ਹੋਵੇਗਾ ਪਰ ਹੁੰਮਸ ਜ਼ਿਆਦਾ ਪਰੇਸ਼ਾਨ ਕਰੇਗੀ। ਮੌਸਮ ਵਿਗਿਆਨ ਕੇਂਦਰ ਅਨੁਸਾਰ ਹੁਣ ਤੱਕ ਪੰਜਾਬ ਵਿੱਚ 103.4 ਮਿਲੀਮੀਟਰ ਮੀਂਹ ਪੈ ਚੁੱਕਾ ਹੈ, ਜੋ ਕਿ ਆਮ ਨਾਲੋਂ ਵੱਧ ਹੈ

By  Shanker Badra July 10th 2025 08:40 AM -- Updated: July 10th 2025 08:44 AM
Punjab Weather Update : ਪੰਜਾਬ ’ਚ ਬਦਲਿਆ ਮੌਸਮ ਦਾ ਮਿਜਾਜ, 14 ਜ਼ਿਲ੍ਹਿਆਂ ਚ ਮੀਂਹ ਲਈ ਯੈਲੋ ਅਲਰਟ

Punjab Weather Update: ਪੰਜਾਬ ਵਿੱਚ ਮਾਨਸੂਨ ਦਾ ਤੀਜਾ ਦੌਰ ਅੱਜ ਖਤਮ ਹੋ ਰਿਹਾ ਹੈ। ਅੱਜ ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅਗਲੇ 5 ਦਿਨਾਂ ਤੱਕ ਨਾ ਤਾਂ ਕੋਈ ਅਲਰਟ ਹੈ ਅਤੇ ਨਾ ਹੀ ਮੀਂਹ ਪੈਣ ਦੀ ਕੋਈ ਸੰਭਾਵਨਾ ਹੈ। ਜਿਸ ਕਾਰਨ ਹੁਣ ਤਾਪਮਾਨ ਵਿੱਚ ਥੋੜ੍ਹਾ ਵਾਧਾ ਹੋਵੇਗਾ ਪਰ ਹੁੰਮਸ ਜ਼ਿਆਦਾ ਪਰੇਸ਼ਾਨ ਕਰੇਗੀ। ਮੌਸਮ ਵਿਗਿਆਨ ਕੇਂਦਰ ਅਨੁਸਾਰ ਹੁਣ ਤੱਕ ਪੰਜਾਬ ਵਿੱਚ 103.4 ਮਿਲੀਮੀਟਰ ਮੀਂਹ ਪੈ ਚੁੱਕਾ ਹੈ, ਜੋ ਕਿ ਆਮ ਨਾਲੋਂ ਵੱਧ ਹੈ।

ਮੌਸਮ ਵਿਗਿਆਨ ਕੇਂਦਰ ਅਨੁਸਾਰ ਅੱਜ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਲੁਧਿਆਣਾ, ਮੋਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਸੰਗਰੂਰ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਮੌਸਮ ਆਮ ਰਹੇਗਾ।

ਲੁਧਿਆਣਾ- ਅੰਮ੍ਰਿਤਸਰ ਵਿੱਚ ਸਭ ਤੋਂ ਵੱਧ ਮੀਂਹ ਪਿਆ

ਪੰਜਾਬ ਦੇ 7 ਜ਼ਿਲ੍ਹੇ ਅਜਿਹੇ ਹਨ ,ਜਿੱਥੇ ਆਮ ਨਾਲੋਂ ਘੱਟ ਮੀਂਹ ਦਰਜ ਕੀਤਾ ਗਿਆ ਹੈ। ਇਨ੍ਹਾਂ ਵਿੱਚ ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਮੋਹਾਲੀ, ਸੰਗਰੂਰ, ਬਠਿੰਡਾ ਅਤੇ ਮੁਕਤਸਰ ਸ਼ਾਮਲ ਹਨ। ਇਨ੍ਹਾਂ ਸ਼ਹਿਰਾਂ ਵਿੱਚ 58 ਪ੍ਰਤੀਸ਼ਤ ਘੱਟ ਮੀਂਹ ਦਰਜ ਕੀਤਾ ਗਿਆ ਹੈ। ਦੂਜੇ ਪਾਸੇ, ਲੁਧਿਆਣਾ, ਅੰਮ੍ਰਿਤਸਰ, ਤਰਨਤਾਰਨ ਅਤੇ ਫਰੀਦਕੋਟ ਜ਼ਿਲ੍ਹਿਆਂ ਵਿੱਚ ਆਮ ਨਾਲੋਂ ਕਿਤੇ ਜ਼ਿਆਦਾ ਮੀਂਹ ਦਰਜ ਕੀਤਾ ਗਿਆ ਹੈ। ਜਦੋਂ ਕਿ ਲੁਧਿਆਣਾ ਵਿੱਚ 181.9 ਮਿਲੀਮੀਟਰ ਮੀਂਹ ਪਿਆ ਹੈ, ਅੰਮ੍ਰਿਤਸਰ ਵਿੱਚ 163.4 ਮਿਲੀਮੀਟਰ ਮੀਂਹ ਪਿਆ ਹੈ।

ਦੂਜੇ ਪਾਸੇ ਪੰਜਾਬ ਵਿੱਚ ਇਸ ਸੀਜ਼ਨ ਵਿੱਚ ਔਸਤਨ 13 ਪ੍ਰਤੀਸ਼ਤ ਵੱਧ ਮੀਂਹ ਪਿਆ ਹੈ। 1 ਜੂਨ ਤੋਂ 9 ਜੁਲਾਈ ਤੱਕ, ਸੂਬੇ ਵਿੱਚ 103.4 ਮਿਲੀਮੀਟਰ ਮੀਂਹ ਪਿਆ ਹੈ, ਜਦੋਂ ਕਿ ਆਮ ਤੌਰ 'ਤੇ ਪੰਜਾਬ ਵਿੱਚ 91.7 ਮਿਲੀਮੀਟਰ ਮੀਂਹ ਦਰਜ ਕੀਤਾ ਜਾਂਦਾ ਹੈ।

ਅੱਜ ਸੂਬੇ ਦੇ ਪ੍ਰਮੁੱਖ ਸ਼ਹਿਰਾਂ ਵਿੱਚ ਮੌਸਮ

ਅੰਮ੍ਰਿਤਸਰ- ਅੱਜ ਬੱਦਲਵਾਈ ਰਹੇਗੀ, ਮੀਂਹ ਪੈਣ ਦੀ ਸੰਭਾਵਨਾ ਵੀ ਹੈ। ਤਾਪਮਾਨ 25 ਤੋਂ 30 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ।

ਜਲੰਧਰ- ਅੱਜ ਬੱਦਲਵਾਈ ਰਹੇਗੀ, ਮੀਂਹ ਪੈਣ ਦੀ ਸੰਭਾਵਨਾ ਵੀ ਹੈ। ਤਾਪਮਾਨ 27 ਤੋਂ 31 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਲੁਧਿਆਣਾ- ਅੱਜ ਬੱਦਲਵਾਈ ਰਹੇਗੀ, ਮੀਂਹ ਦੀ ਵੀ ਸੰਭਾਵਨਾ ਹੈ। ਤਾਪਮਾਨ 26 ਤੋਂ 32 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਪਟਿਆਲਾ- ਅੱਜ ਬੱਦਲਵਾਈ ਰਹੇਗੀ, ਮੀਂਹ ਦੀ ਵੀ ਸੰਭਾਵਨਾ ਹੈ। ਤਾਪਮਾਨ 26 ਤੋਂ 31 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਮੋਹਾਲੀ- ਅੱਜ ਬੱਦਲਵਾਈ ਰਹੇਗੀ, ਮੀਂਹ ਦੀ ਵੀ ਸੰਭਾਵਨਾ ਹੈ। ਤਾਪਮਾਨ 26 ਤੋਂ 33 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

Related Post