Punjab weather : ਪੰਜਾਬ ਚ ਮੁੜ ਵਧਿਆ ਤਾਪਮਾਨ, ਅੱਜ ਇਨ੍ਹਾਂ ਥਾਂਵਾਂ ਤੇ ਮੀਂਹ ਪੈਣ ਦੀ ਸੰਭਾਵਨਾ
Punjab Weather News : ਸੂਬੇ ਦੇ ਕਈ ਜ਼ਿਲ੍ਹਿਆਂ 'ਚ ਮੀਂਹ ਪੈਣ ਤੋਂ ਬਾਅਦ ਮੁੜ ਤਾਪਮਾਨ ਵਧਣ ਲੱਗਾ ਹੈ, ਜਿਸ ਤੋਂ ਬਾਅਦ ਇੱਕ ਵਾਰ ਮੁੜ ਗਰਮੀ ਤੋਂ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ ਹੈ। ਹਾਲਾਂਕਿ ਅੱਜ ਕੁੱਝ ਥਾਂਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਹੈ।
Punjab Weather News : ਪੰਜਾਬ ਵਿੱਚ ਕੁੱਝ ਥਾਂਵਾਂ ਨੂੰ ਛੱਡ ਕੇ ਗਰਮੀ ਦਾ ਪ੍ਰਕੋਪ ਅਜੇ ਵੀ ਬਣਿਆ ਹੋਇਆ ਹੈ। ਸੂਬੇ ਦੇ ਕਈ ਜ਼ਿਲ੍ਹਿਆਂ 'ਚ ਮੀਂਹ ਪੈਣ ਤੋਂ ਬਾਅਦ ਮੁੜ ਤਾਪਮਾਨ ਵਧਣ ਲੱਗਾ ਹੈ, ਜਿਸ ਤੋਂ ਬਾਅਦ ਇੱਕ ਵਾਰ ਮੁੜ ਗਰਮੀ ਤੋਂ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ ਹੈ। ਹਾਲਾਂਕਿ ਅੱਜ ਕੁੱਝ ਥਾਂਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਹੈ।
ਦੱਸ ਦਈਏ ਕਿ ਸ਼ੁੱਕਰਵਾਰ ਦੀ ਤੁਲਨਾ 'ਚ ਸ਼ਨੀਵਾਰ ਨੂੰ ਰਿਕਾਰਡ ਕੀਤੇ ਗਏ ਵੱਧ ਤੋਂ ਵੱਧ ਤਾਪਮਾਨ 'ਚ ਔਸਤ 4 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ। ਸੂਬੇ 'ਚ ਸਭ ਤੋਂ ਵੱਧ ਤਾਪਮਾਨ ਪਠਾਨਕੋਟ ਵਿੱਚ 38.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਉਧਰ, ਮੌਸਮ ਨੂੰ ਲੈ ਕੇ ਅੱਜ ਪੰਜਾਬ ਦੇ ਕੁੱਝ ਖੇਤਰਾਂ 'ਚ ਹਲਕੇ ਮੀਂਹ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਮੌਸਮ ਵਿਗਿਆਨ ਕੇਂਦਰ ਨੇ ਕੁੱਝ ਖੇਤਰਾਂ 'ਚ ਮੀਂਹ ਪੈਣ ਨੂੰ ਲੈ ਕੇ ਭਵਿੱਖਬਾਣੀ ਕੀਤੀ ਹੈ, ਪਰ ਮੀਂਹ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਹਾਲਾਂਕਿ ਮੀਂਹ ਕੁੱਝ ਖੇਤਰਾਂ 'ਚ ਪੈਣ ਬਾਰੇ ਸੰਭਾਵਨਾ ਜਤਾਈ ਗਈ ਹੈ, ਜਿਸ ਕਾਰਨ ਤਾਪਮਾਨ 'ਚ ਨਮੀ ਵਧਣ ਕਾਰਨ ਹੁੰਮਸ ਵਧ ਸਕਦੀ ਹੈ।
ਮੌਸਮ ਵਿਭਾਗ ਅਨੁਸਾਰ ਅੱਜ ਮੋਗਾ, ਅੰਮ੍ਰਿਤਸਰ, ਫਿਰੋਜ਼ਪੁਰ, ਫਰੀਦਕੋਟ ਅਤੇ ਤਰਨਤਾਰਨ ਜ਼ਿਲ੍ਹਿਆਂ ਦੇ ਖੇਤਰਾਂ 'ਚ ਹਲਕੀ ਬਾਰਿਸ਼ ਹੋ ਸਕਦੀ ਹੈ। ਸ਼ਨੀਵਾਰ ਦੀ ਗੱਲ ਕਰੀਏ ਤਾਂ ਸੰਭਾਵਨਾ ਦੇ ਬਾਵਜੂਦ ਪੰਜਾਬ 'ਚ ਕਿਤੇ ਵੀ ਮੀਂਹ ਨਹੀਂ ਪਿਆ, ਜਿਸ ਕਾਰਨ ਲੋਕ ਪਰੇਸ਼ਾਨ ਹਨ, ਕਿਉਂਕਿ ਗਰਮੀ ਮੁੜ ਵਧਣ ਲੱਗੀ ਹੈ।