Rajpura ’ਚ ਬਣੇਗਾ ਐਂਟੀ ਗੈਂਗਸਟਰ ਟਾਸਕ ਫੋਰਸ ਦਾ ਹੈੱਡ ਕੁਆਰਟਰ; ਪੰਜਾਬ ਦੇ ਸਾਰੇ ਆਪਰੇਸ਼ਨਾਂ ਦਾ ਹੋਵੇਗਾ ਇੱਥੋ ਕੰਮ
ਇਸ ਵਿਸ਼ੇਸ਼ ਯੂਨਿਟ ਦਾ ਅਧਿਕਾਰ ਖੇਤਰ ਪੂਰੇ ਪੰਜਾਬ ਵਿੱਚ ਹੋਵੇਗਾ ਅਤੇ ਇਸਦਾ ਉਦੇਸ਼ ਰਾਜ ਭਰ ਵਿੱਚ ਗੈਂਗਸਟਰ ਗਤੀਵਿਧੀਆਂ ਖਿਲਾਫ ਕਾਰਵਾਈ ਨੂੰ ਤੇਜ਼ ਕਰਨਾ ਹੈ।
ਪੰਜਾਬ ਸਰਕਾਰ ਪਟਿਆਲਾ ਦੇ ਰਾਜਪੁਰਾ ਵਿੱਚ ਇੱਕ ਨਵਾਂ ਸਟੇਟ ਐਂਟੀ-ਗੈਂਗਸਟਰ ਟਾਸਕ ਫੋਰਸ ਪੁਲਿਸ ਸਟੇਸ਼ਨ ਸਥਾਪਤ ਕਰੇਗੀ। ਇਸ ਵਿਸ਼ੇਸ਼ ਯੂਨਿਟ ਦਾ ਅਧਿਕਾਰ ਖੇਤਰ ਪੂਰੇ ਪੰਜਾਬ ਵਿੱਚ ਹੋਵੇਗਾ ਅਤੇ ਇਸਦਾ ਉਦੇਸ਼ ਰਾਜ ਭਰ ਵਿੱਚ ਗੈਂਗਸਟਰ ਗਤੀਵਿਧੀਆਂ 'ਤੇ ਆਪਣੀ ਕਾਰਵਾਈ ਨੂੰ ਤੇਜ਼ ਕਰਨਾ ਹੈ।
ਇਸ ਸਬੰਧੀ ਪੰਜਾਬ ਸਰਕਾਰ ਨੇ ਗਜਟ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਪੰਜਾਬ ਰਾਜਪਾਲ ਵੱਲੋਂ ਨਵਾਂ ਪੁਲਿਸ ਸਟੇਸ਼ਨ ਡਿਕਲੇਅਰ ਕੀਤਾ ਗਿਆ ਹੈ। ਜਿਸ ਨੂੰ ਸਟੇਟ ਐਂਟੀ ਗੈਂਗਸਟਰ ਟਾਸਕ ਫੋਰਸ ਪੁਲਿਸ ਸਟੇਸ਼ਨ ਦਾ ਨਾਂ ਦਿੱਤਾ ਗਿਆ ਹੈ। ਦੱਸ ਦਈਏ ਕਿ ਰਾਜਪੁਰਾ ਦੇ ਏਜੀਟੀਐਫ ਪੁਲਿਸ ਸਟੇਸ਼ਨ ਜ਼ਰੀਏ ਪੰਜਾਬ ਦੇ ਸਾਰੇ ਆਪਰੇਸ਼ਨ ਕੀਤੇ ਜਾਣਗੇ।
ਹਾਲ ਹੀ ਵਿੱਚ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਸਰਹੱਦ ਪਾਰ ਨਾਰਕੋ-ਤਸਕਰੀ ਨੈੱਟਵਰਕ ਨੂੰ ਤਬਾਹ ਕੀਤਾ, ਦੋ ਕਾਰਕੁਨਾਂ ਨੂੰ 21,800 ਰੁਪਏ ਦੇ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ, ਗੌਰਵ ਯਾਦਵ ਨੇ ਐਕਸ 'ਤੇ ਇੱਕ ਪੋਸਟ ਵਿੱਚ ਕਿਹਾ ਕਿ ਇੱਕ ਵੱਡੀ ਸਫਲਤਾ ਵਿੱਚ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਸਰਹੱਦ ਪਾਰ ਨਾਰਕੋ-ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ 7 ਕਿਲੋ 630 ਗ੍ਰਾਮ ਹੈਰੋਇਨ ਦੀ ਖੇਪ, 21,800 ਰੁਪਏ ਦੇ ਡਰੱਗ ਮਨੀ ਸਮੇਤ ਬਰਾਮਦ ਕੀਤੀ।