PTC News
Search

ਪੰਜਾਬ ਮਹਿਲਾ ਕਮਿਸ਼ਨ ਨੇ ਚਿਤਕਾਰਾ ਅਤੇ LPU ਵਿਵਾਦ ਤੇ ਲਿਆ ਸੂ-ਮੋਟੋ, DC ਤੇ SSP ਤੋਂ ਜਾਂਚ ਰਿਪੋਰਟ ਤਲਬ

LPU Student Protest : ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਵਿਦਿਆਰਥਣ ਨਾਲ ਕਥਿਤ ਜਬਰ-ਜਨਾਹ ਦੇ ਦਾਅਵਿਆਂ ਅਤੇ ਇੰਟਰਨੈਟ 'ਤੇ ਵੀਡੀਓਜ਼ ਦੇ ਪ੍ਰਸਾਰਣ 'ਤੇ ਸਖ਼ਤ ਰੁਖ਼ ਅਪਣਾਇਆ ਹੈ। ਨਾਲ ਹੀ, ਕੈਂਪਸ ਅੰਦਰ ਵਿਦਿਆਰਥਣਾਂ ਲਈ ਸੁਰੱਖਿਆ ਪ੍ਰਬੰਧਾਂ ਬਾਰੇ ਪੁਲਿਸ ਪ੍ਰਸ਼ਾਸਨ ਤੋਂ ਵਿਸਤ੍ਰਿਤ ਜਵਾਬ ਮੰਗਿਆ ਹੈ।

By  KRISHAN KUMAR SHARMA September 28th 2026 12:11 PM -- Updated: September 28th 2026 12:28 PM

LPU Student Protest : ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਵਾਦ 'ਚ ਹੁਣ ਪੰਜਾਬ ਰਾਜ ਮਹਿਲਾ ਕਮਿਸ਼ਨ (Punjab Women Commission) ਨੇ ਵੀ ਐਂਟਰੀ ਕਰ ਦਿੱਤੀ ਹੈ। ਯੂਨੀਵਰਸਿਟੀ ਦੇ ਹੋਸਟਲ ਵਿੱਚ ਇੱਕ ਵਿਦਿਆਰਥਣ ਨਾਲ ਕਥਿਤ ਜਬਰ-ਜਨਾਹ (Sexual Assault) ਦੇ ਦਾਅਵਿਆਂ ਅਤੇ ਇੰਟਰਨੈਟ 'ਤੇ ਵੀਡੀਓਜ਼ ਦੇ ਪ੍ਰਸਾਰਣ ਦੇ ਮੱਦੇਨਜ਼ਰ ਮਹਿਲਾ ਕਮਿਸ਼ਨ ਨੇ ਸਖ਼ਤ ਰੁਖ਼ ਅਪਣਾਇਆ ਹੈ। ਕਮਿਸ਼ਨ ਨੇ ਕੈਂਪਸ ਦੇ ਅੰਦਰ ਵਿਦਿਆਰਥਣਾਂ ਲਈ ਸੁਰੱਖਿਆ ਪ੍ਰਬੰਧਾਂ ਬਾਰੇ ਪੁਲਿਸ ਪ੍ਰਸ਼ਾਸਨ ਤੋਂ ਵਿਸਤ੍ਰਿਤ ਜਵਾਬ ਮੰਗਿਆ ਹੈ।

LPU ਪ੍ਰਦਰਸ਼ਨ ਦੌਰਾਨ ਫੜੇ Walkie Talkie ਤੇ ਹਥਿਆਰ ਬਾਰੇ ਪੁਲਿਸ ਦਾ ਵੱਡਾ ਖੁਲਾਸਾ ! ਸੁਖਬੀਰ ਸਿੰਘ ਬਾਦਲ ਨੇ ਚੁੱਕੇ ਸਨ ਸਵਾਲ

ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਮਹਿਲਾ ਕਮਿਸ਼ਨ ਨੇ ਕਪੂਰਥਲਾ ਦੇ ਡਿਪਟੀ ਕਮਿਸ਼ਨਰ (DC) ਅਤੇ ਸੀਨੀਅਰ ਪੁਲਿਸ ਕਪਤਾਨ (SSP) ਤੋਂ FIR ਦੀ ਕਾਪੀ, ਵਿਸ਼ੇਸ਼ ਜਾਂਚ ਟੀਮ (SIT) ਬਾਰੇ ਵੇਰਵੇ ਅਤੇ ਹੁਣ ਤੱਕ ਦੀ ਜਾਂਚ ਰਿਪੋਰਟ ਤਲਬ ਕੀਤੀ ਹੈ।

ਪੂਰੀ ਘਟਨਾ ਦੀ ਮੰਗੀ ਰਿਪੋਰਟ

ਮਹਿਲਾ ਕਮਿਸ਼ਨ ਨੇ ਹੁਣ ਤੱਕ ਕੀਤੀ ਗਈ ਪੁਲਿਸ ਕਾਰਵਾਈ ਦੀ ਰਿਪੋਰਟ ਅਤੇ ਪੂਰੀ ਘਟਨਾ ਦੀ ਜਾਂਚ ਰਿਪੋਰਟ ਪੇਸ਼ ਕਰਨ ਲਈ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਹਨ। ਜ਼ਿਕਰਯੋਗ ਹੈ ਕਿ ਐਤਵਾਰ ਰਾਤ ਨੂੰ ਕੈਂਪਸ ਵਿੱਚ ਪੱਥਰਬਾਜ਼ੀ ਅਤੇ ਅੱਗਜ਼ਨੀ ਦੀਆਂ ਹਿੰਸਕ ਘਟਨਾਵਾਂ ਤੋਂ ਬਾਅਦ, ਸੀਨੀਅਰ ਪੁਲਿਸ ਅਧਿਕਾਰੀਆਂ ਨੇ ਭਾਰੀ ਪੁਲਿਸ ਫੋਰਸ ਨਾਲ ਕੈਂਪਸ ਦਾ ਦੌਰਾ ਕੀਤਾ।


ਸ਼ਰਾਰਤੀ ਅਨਸਰਾਂ 'ਤੇ ਪੁਲਿਸ ਦੀ ਨਜ਼ਰ

ਸੀਨੀਅਰ ਪੁਲਿਸ ਅਧਿਕਾਰੀਆਂ ਨੇ ਹੋਸਟਲਾਂ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਨਿੱਜੀ ਤੌਰ 'ਤੇ ਜਾਇਜ਼ਾ ਲਿਆ ਅਤੇ ਉੱਥੇ ਰਹਿਣ ਵਾਲੀਆਂ ਵਿਦਿਆਰਥਣਾਂ ਨਾਲ ਗੱਲ ਕਰਕੇ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਕੁਝ ਸਮਾਜ ਵਿਰੋਧੀ ਅਨਸਰ ਇੰਟਰਨੈੱਟ 'ਤੇ ਜਾਅਲੀ ਅਤੇ ਮਨਘੜਤ ਵੀਡੀਓ ਪ੍ਰਸਾਰਿਤ ਕਰਕੇ ਭੰਬਲਭੂਸਾ ਅਤੇ ਡਰ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਅਜਿਹੇ ਗੁੰਮਰਾਹਕੁੰਨ ਵੀਡੀਓ ਫੈਲਾਉਣ ਵਾਲਿਆਂ 'ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ।

ਚਿਤਕਾਰਾ ਯੂਨੀਵਰਸਿਟੀ 'ਤੇ ਵੀ ਮੰਗਿਆ ਜਵਾਬ (Punjab Women Commission Chitkara University Suo-Moto)

ਇਸ ਦੇ ਨਾਲ ਹੀ ਮਹਿਲਾ ਕਮਿਸ਼ਨ ਵੱਲੋਂ ਚਿਤਕਾਰਾ ਯੂਨੀਵਰਸਿਟੀ ਦੇ ਸਬੰਧ ਵਿੱਚ ਵੀ ਸੂ-ਮੋਟੋ ਨੋਟਿਸ ਲਿਆ ਗਿਆ ਹੈ। ਮਹਿਲਾ ਕਮਿਸ਼ਨ ਨੇ ਇਸ ਮਾਮਲੇ ਵਿੱਚ ਵਿਦਿਆਰਥਣਾਂ ਦੀ ਸੁਰੱਖਿਆ, ਕਥਿਤ ਤੌਰ 'ਤੇ ਵਿਦਿਆਰਥਣਾਂ ਦੇ ਲਾਪਤਾ ਹੋਣ ਨਾਲ ਸਬੰਧਤ ਸ਼ਿਕਾਇਤਾਂ ਅਤੇ ਸੋਸ਼ਲ ਮੀਡੀਆ 'ਤੇ ਵਾਇਰਲ ਖ਼ਬਰਾਂ ਦੀ ਸੱਚਾਈ ਨੂੰ ਲੈ ਕੇ ਪੁਲਿਸ ਤੋਂ ਵਿਸਥਾਰਤ ਜਾਣਕਾਰੀ ਮੰਗੀ ਹੈ।

ਕਮਿਸ਼ਨ ਨੇ ਅਧਿਕਾਰੀਆਂ ਤੋਂ ਮੁੱਖ ਤੌਰ 'ਤੇ ਚਾਰ ਨੁਕਤਿਆਂ 'ਤੇ ਰਿਪੋਰਟ ਮੰਗੀ ਹੈ। ਜਿਨਾ ਵਿਚ ਯੂਨੀਵਰਸਿਟੀ ਕੈਂਪਸ ਜਾਂ ਹੋਸਟਲ ਵਿੱਚ ਕਿਸੇ ਵਿਦਿਆਰਥਣ ਦੇ ਲਾਪਤਾ ਹੋਣ ਜਾਂ ਕਿਸੇ ਅਣਸੁਖਾਵੀਂ ਘਟਨਾ ਨੂੰ ਲੈ ਕੇ ਪੁਲਿਸ ਕੋਲ ਕੋਈ ਸ਼ਿਕਾਇਤ ਦਰਜ ਹੋਈ ਹੈ ਜਾਂ ਨਹੀਂ, ਅਤੇ ਉਸ 'ਤੇ ਕੀ ਕਾਰਵਾਈ ਕੀਤੀ ਗਈ।ਵਿਦਿਆਰਥੀਆਂ ਦੇ ਰੋਸ ਪ੍ਰਦਰਸ਼ਨ ਨੂੰ ਲੈ ਕੇ ਯੂਨੀਵਰਸਿਟੀ ਪ੍ਰਬੰਧਕਾਂ ਵੱਲੋਂ ਕੀਤੇ ਗਏ ਯਤਨਾਂ ਦੀ ਜਾਣਕਾਰੀ। ਮੀਡੀਆ ਅਤੇ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਖ਼ਬਰਾਂ/ਅਫ਼ਵਾਹਾਂ ਦੀ ਸੱਚਾਈ ਦੀ ਜਾਂਚ ਸਬੰਧੀ ਪੁਲਿਸ ਕਾਰਵਾਈ ਅਤੇ ਤੱਥ-ਆਧਾਰਿਤ ਰਿਪੋਰਟ। ਵਿਦਿਆਰਥਣਾਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਭਵਿੱਖ ਵਿੱਚ ਅਜਿਹੀ ਸਥਿਤੀ ਰੋਕਣ ਲਈ ਯੂਨੀਵਰਸਿਟੀ ਵੱਲੋਂ ਚੁੱਕੇ ਗਏ ਕਦਮਾਂ ਦੀ ਜਾਣਕਾਰੀ।

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਸਬੰਧਤ ਅਧਿਕਾਰੀਆਂ ਨੂੰ ਪਰਸੋਂ 30 ਸਤੰਬਰ ਤੱਕ ਰਿਪੋਰਟ ਕਮਿਸ਼ਨ ਅੱਗੇ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ।

ਇਹ ਵੀ ਪੜ੍ਹੋ...

LPU Student Protest : ਵਿਦਿਆਰਥਣਾਂ ਨੇ 'ਜ਼ਬਰ-ਜਨਾਹ' ਦੀ ਘਟਨਾ ਤੋਂ ਕੀਤਾ ਇਨਕਾਰ ! LPU ਵੱਲੋਂ ਜਾਰੀ ਕੀਤੀ ਵੀਡੀਓ ਦਾ ਕੀ ਹੈ ਸੱਚ ?

Related Post