Jalandhar News : ਅਸ਼ਲੀਲ ਵੀਡੀਓ ਲੀਕ ਮਾਮਲਾ; ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਸੂ-ਮੋਟੋ ਨੋਟਿਸ, SSP ਜਲੰਧਰ ਤੋਂ ਦੋ ਦਿਨਾਂ ਚ ਮੰਗੀ ਰਿਪੋਰਟ

Jalandhar News : ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ- ਲੜਕੀ ਨਾਲ ਵਾਪਰੀ ਘਟਨਾ ਬਹੁਤ ਸ਼ਰਮਨਾਕ ਹੈ ਅਤੇ ਮੁਲਜ਼ਮ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਣਾ ਚਾਹੀਦਾ। ਕਮਿਸ਼ਨ ਨੇ ਇਸ ਮਾਮਲੇ ਵਿੱਚ ਸਬੰਧਤ ਅਧਿਕਾਰੀਆਂ ਅਤੇ ਪੁਲਿਸ ਤੋਂ ਰਿਪੋਰਟ ਤਲਬ ਕੀਤੀ ਹੈ।

By  KRISHAN KUMAR SHARMA August 20th 2025 02:07 PM -- Updated: August 20th 2025 02:13 PM

Punjab Women Commission : ਜਲੰਧਰ 'ਚ ਇੱਕ ਕੁੜੀ ਵੱਲੋਂ ਮੰਗੇਤਰ 'ਤੇ ਆਪਣੀ ਅਸ਼ਲੀਲ ਵੀਡੀਓ ਬਣਾ ਕੇ ਲੀਕ ਕਰਨ ਦੇ ਮਾਮਲੇ ਵਿੱਚ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਸੂ-ਮੋਟੋ ਨੋਟਿਸ ਲਿਆ ਹੈ। ਮਹਿਲਾ ਕਮਿਸ਼ਨ ਨੇ ਮਾਮਲੇ ਵਿੱਚ ਐਸਐਸਪੀ ਜਲੰਧਰ (Jalandhar Police) ਨੂੰ ਦੋ ਦਿਨਾਂ ਅੰਦਰ ਜਾਂਚ ਕਰਕੇ ਰਿਪੋਰਟ ਸੌਂਪਣ ਲਈ ਕਿਹਾ ਹੈ।

ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ- ਲੜਕੀ ਨਾਲ ਵਾਪਰੀ ਘਟਨਾ ਬਹੁਤ ਸ਼ਰਮਨਾਕ ਹੈ ਅਤੇ ਮੁਲਜ਼ਮ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਣਾ ਚਾਹੀਦਾ। ਕਮਿਸ਼ਨ ਨੇ ਇਸ ਮਾਮਲੇ ਵਿੱਚ ਸਬੰਧਤ ਅਧਿਕਾਰੀਆਂ ਅਤੇ ਪੁਲਿਸ ਤੋਂ ਰਿਪੋਰਟ ਤਲਬ ਕੀਤੀ ਹੈ। ਪੁਲਿਸ ਨੂੰ ਜਲਦੀ ਤੋਂ ਜਲਦੀ ਪੂਰੇ ਮਾਮਲੇ ਦੀ ਰਿਪੋਰਟ ਪੇਸ਼ ਕਰਨੀ ਪਵੇਗੀ।

ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ

ਇਲਜ਼ਾਮ ਲਗਾਇਆ ਜਾ ਰਿਹਾ ਹੈ ਕਿ 19 ਸਾਲਾ ਪੀੜਤਾ ਨੂੰ ਪਹਿਲਾਂ ਨਸ਼ੀਲਾ ਪਦਾਰਥ ਦਿੱਤਾ ਗਿਆ ਅਤੇ ਫਿਰ ਬਲਾਤਕਾਰ ਕੀਤਾ ਗਿਆ ਅਤੇ ਵੀਡੀਓ ਬਣਾਈ ਗਈ। ਇਹ ਵੀਡੀਓ ਬਾਅਦ ਵਿੱਚ ਸੋਸ਼ਲ ਮੀਡੀਆ 'ਤੇ ਵਾਇਰਲ ਕੀਤਾ ਗਿਆ, ਜਿਸ ਕਾਰਨ ਪੀੜਤਾ ਅਤੇ ਉਸਦਾ ਪਰਿਵਾਰ ਮਾਨਸਿਕ ਤੌਰ 'ਤੇ ਬਹੁਤ ਦੁਖੀ ਹੈ।


ਕਮਿਸ਼ਨ ਨੇ ਪੁਲਿਸ ਅਤੇ ਪ੍ਰਸ਼ਾਸਨ ਨੂੰ ਪੁੱਛਿਆ ਹੈ ਕਿ ਇੰਨੀ ਗੰਭੀਰ ਘਟਨਾ ਦੇ ਬਾਵਜੂਦ ਸਮੇਂ ਸਿਰ ਕਾਰਵਾਈ ਕਿਉਂ ਨਹੀਂ ਕੀਤੀ ਗਈ। ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਪੁਲਿਸ ਇਸ ਮਾਮਲੇ ਵਿੱਚ ਤੁਰੰਤ ਸਖ਼ਤ ਕਾਰਵਾਈ ਨਹੀਂ ਕਰਦੀ ਹੈ, ਤਾਂ ਕਮਿਸ਼ਨ ਖੁਦ ਅੱਗੇ ਦਖਲ ਦੇਵੇਗਾ।

ਪੰਜਾਬ ਮਹਿਲਾ ਕਮਿਸ਼ਨ ਨੇ ਪੁਲਿਸ ਪ੍ਰਸ਼ਾਸਨ ਨੂੰ 22 ਅਗਸਤ, 2025 ਤੱਕ ਮਾਮਲੇ ਵਿੱਚ ਕੀਤੀ ਗਈ ਕਾਰਵਾਈ ਦੀ ਵਿਸਤ੍ਰਿਤ ਰਿਪੋਰਟ ਕਮਿਸ਼ਨ ਨੂੰ ਸੌਂਪਣ ਦੇ ਹੁਕਮ ਦਿੱਤੇ ਹਨ। ਕਮਿਸ਼ਨ ਨੇ ਕਿਹਾ ਹੈ ਕਿ ਪੀੜਤਾ ਨੂੰ ਇਨਸਾਫ਼ ਦਿਵਾਉਣਾ ਉਨ੍ਹਾਂ ਦੀ ਤਰਜੀਹ ਹੈ ਅਤੇ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ।

Related Post