ਪੰਜਾਬੀ ਅਦਾਕਾਰਾ ਸਰਗੁਣ ਮਹਿਤਾ ਪਤੀ ਰਵੀ ਦੂਬੇ ਨਾਲ ਸ੍ਰੀ ਦਰਬਾਰ ਸਾਹਿਬ ਹੋਈ ਨਤਮਸਤਕ

By  Pardeep Singh February 12th 2023 01:32 PM

ਅੰੰਮਿ੍ਤਸਰ : ਪੰਜਾਬੀ ਅਦਾਕਾਰਾ ਸਰਗੁਣ ਮਹਿਤਾ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ। ਉਹ ਆਪਣੇ ਪਤੀ ਰਵੀ ਦੂਬੇ ਨਾਲ ਇੱਥੇ ਪਹੁੰਚੀ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਨ੍ਹਾਂ ਨੇ ਕਿਹਾ ਕਿ ਪੰਜਾਬੀ ਫਿਲਮ ਇੰਡਸਟਰੀ ਦਾ ਭਵਿੱਖ ਚੜ੍ਹਦੀ ਕਲਾ ਵਿੱਚ ਹੈ। ਉਸ ਨੂੰ ਲੋਕਾਂ ਦਾ ਬਹੁਤ ਪਿਆਰ ਮਿਲਿਆ ਹੈ। ਦੂਜੇ ਪਾਸੇ ਰਵੀ ਦੂਬੇ ਨੇ ਕਿਹਾ ਕਿ ਉਹ ਇੱਥੇ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਆਏ ਹਨ। ਇਸ ਮੌਕੇ ਸਰਗੁਣ ਤੇ ਰਵੀ ਦੂਬੇ ਨੇ ਪਵਿੱਤਰ ਪਰਿਕਰਮਾ ਦੇ ਦਰਸ਼ਨ ਕੀਤੇ ਅਤੇ ਮੁੱਖ ਹਾਲ ਵਿੱਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਮੱਥਾ ਟੇਕਿਆ।

ਇਸ ਮੌਕੇ ਪੰਜਾਬੀ ਅਦਾਕਾਰਾ ਸਰਗੁਣ ਮਹਿਤਾ ਨੇ ਦੱਸਿਆ ਹੈ ਕਿ ਸ੍ਰੀ ਦਰਬਾਰ ਸਾਹਿਬ ਆ ਕੇ ਮਨ ਨੂੰ ਸਕੂਨ ਮਿਲਦਾ ਹੈ ਅਤੇ ਮਨ ਨੂੰ ਸ਼ਕਤੀ ਮਿਲਦੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਵਾਹਿਗੁਰੂ ਮਿਹਰ ਭਰਿਆ ਹੱਥ ਰੱਖੇ।ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬੀ ਫਿਲਮ ਇੰਡਸਟਰੀ ਦਿਨੋ ਦਿਨ ਅੱਗੇ ਵੱਧ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ  ਆਸ ਰੱਖਦੇ ਹਾਂ ਕਿ੍ ਨੌਜਵਾਨ ਪੀੜੀ ਨੂੰ ਅੱਗੇ ਵੱਧਣ ਲਈ ਪ੍ਰੇਰਨਾ ਦੇਣ ਵਾਲੀਆਂ ਫਿਲਮਾਂ ਹੀ ਲੈ ਆਵਾਂਗੇ।

ਉਨ੍ਹਾਂ ਨੇ ਕਿਹਾ ਹੈ ਕਿ ਨੌਜਵਾਨ ਪੀੜੀ ਨੂੰ ਨਸ਼ਿਆ ਤੋਂ ਦੂਰ ਰਹਿਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੀ ਧਰਤੀ ਗੁਰੂ-ਪੀਰਾਂ ਦੀ ਹੈ ਅਤੇ ਇਹ ਸੱਚ ਦੇ ਰਸਤੇ ਉੱਤੇ ਚੱਲਣ ਲਈ ਸ਼ਕਤੀ ਦਿੰਦੀ ਹੈ।

Related Post