ਪ੍ਰਸਿੱਧ ਪੰਜਾਬੀ ਕਵੀ ਪ੍ਰੋਫੈਸਰ ਮਹਿੰਦਰ ਸਿੰਘ ਬਾਗੀ (ਮਿੰਦਰ) ਦਾ ਦੇਹਾਂਤ, ਅੱਜ ਹੋਵੇਗਾ ਅੰਤਿਮ ਸਸਕਾਰ

Professor Mahendra Singh Baghi Passes Away : ਪ੍ਰੋਫੈਸਰ ਮਹਿੰਦਰ ਸਿੰਘ ਬਾਗੀ ਲੰਬੇ ਸਮੇਂ ਤੱਕ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ, ਅਨੰਦਪੁਰ ਸਾਹਿਬ ਵਿੱਚ ਪੰਜਾਬੀ ਦੇ ਪ੍ਰੋਫੈਸਰ ਵਜੋਂ ਸੇਵਾ ਨਿਭਾਉਂਦੇ ਰਹੇ, 2003 ਵਿੱਚ ਪੰਜਾਬੀ ਵਿਭਾਗ ਦੇ ਮੁਖੀ ਵਜੋਂ ਸੇਵਾਮੁਕਤ ਹੋਏ ਸਨ।

By  KRISHAN KUMAR SHARMA January 30th 2026 09:14 AM

Professor Mahendra Singh Baghi Passes Away : ਪ੍ਰਸਿੱਧ ਪੰਜਾਬੀ ਕਵੀ ਪ੍ਰੋਫੈਸਰ ਮਹਿੰਦਰ ਸਿੰਘ ਬਾਗੀ (ਮਿੰਦਰ) ਦਾ ਬੀਤੀ ਦੇਰ ਰਾਤ ਦੇਹਾਂਤ ਹੋ ਗਿਆ। ਲਗਭਗ 84 ਸਾਲ ਦੀ ਉਮਰ ਦੇ ਪ੍ਰੋਫੈਸਰ ਮਿੰਦਰ ਨੇ ਰੋਪੜ ਦੇ ਇੱਕ ਨਿੱਜੀ ਹਸਪਤਾਲ ਵਿੱਚ ਆਖਰੀ ਸਾਹ ਲਏ। ਉਹ ਪਿਛਲੇ ਕੁਝ ਦਿਨਾਂ ਤੋਂ ਹਸਪਤਾਲ ਵਿੱਚ ਦਾਖਲ ਸਨ। ਪੰਜਾਬੀ ਸਾਹਿਤਕ ਜਗਤ ਵਿੱਚ ਪ੍ਰੋਫੈਸਰ ਮਿੰਦਰ ਵਜੋਂ ਜਾਣੇ ਜਾਂਦੇ ਪ੍ਰੋਫੈਸਰ ਮਹਿੰਦਰ ਸਿੰਘ ਬਾਗੀ ਦਾ ਰੋਪੜ ਨੇੜੇ ਅੰਤਿਮ ਸੰਸਕਾਰ ਕੀਤਾ ਗਿਆ।

ਉਨ੍ਹਾਂ ਦਾ ਅੰਤਿਮ ਸੰਸਕਾਰ 30 ਜਨਵਰੀ ਨੂੰ ਦੁਪਹਿਰ 2 ਵਜੇ ਉਨ੍ਹਾਂ ਦੇ ਜੱਦੀ ਪਿੰਡ ਸਰਸਾ ਨੰਗਲ ਵਿੱਚ ਕੀਤਾ ਜਾਵੇਗਾ। ਪ੍ਰੋਫੈਸਰ ਮਹਿੰਦਰ ਸਿੰਘ ਬਾਗੀ ਆਪਣੇ ਪਿੱਛੇ ਪਤਨੀ ਹਰਬੀਰ ਕੌਰ ਅਤੇ ਦੋ ਪੁੱਤਰ ਗੁਰਪ੍ਰੀਤ ਸਿੰਘ ਅਤੇ ਮਨਪ੍ਰੀਤ ਸਿੰਘ ਛੱਡ ਗਏ ਹਨ। ਪ੍ਰੋਫੈਸਰ ਮਹਿੰਦਰ ਸਿੰਘ ਬਾਗੀ ਲੰਬੇ ਸਮੇਂ ਤੱਕ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ, ਅਨੰਦਪੁਰ ਸਾਹਿਬ ਵਿੱਚ ਪੰਜਾਬੀ ਦੇ ਪ੍ਰੋਫੈਸਰ ਵਜੋਂ ਸੇਵਾ ਨਿਭਾਉਂਦੇ ਰਹੇ, 2003 ਵਿੱਚ ਪੰਜਾਬੀ ਵਿਭਾਗ ਦੇ ਮੁਖੀ ਵਜੋਂ ਸੇਵਾਮੁਕਤ ਹੋਏ।

Related Post