Punjabi Singer Harbhajan Mann ਭਿਆਨਕ ਸੜਕੀ ਹਾਦਸੇ ਦਾ ਹੋਏ ਸ਼ਿਕਾਰ; ਡਿਵਾਈਡਰ ਨਾਲ ਟਕਰਾ ਕੇ ਪਲਟ ਗਈ ਗੱਡੀ !
ਮਿਲੀ ਜਾਣਕਾਰੀ ਮੁਤਾਬਿਕ ਹਰਭਜਨ ਮਾਨ ਦਿੱਲੀ ਵਿੱਚ ਪ੍ਰਦਰਸ਼ਨ ਕਰਨ ਤੋਂ ਬਾਅਦ ਚੰਡੀਗੜ੍ਹ ਵਾਪਸ ਆ ਰਹੇ ਸਨ। ਇਸ ਦੌਰਾਨ, ਪਿਪਲੀ ਫਲਾਈਓਵਰ 'ਤੇ, ਹਰਭਜਨ ਮਾਨ ਦੀ ਕਾਰ ਡਿਵਾਈਡਰ ਨਾਲ ਟਕਰਾ ਗਈ, ਜਿਸ ਕਾਰਨ ਕਾਰ ਪਲਟ ਗਈ।
Punjabi Singer Harbhajan Mann News : ਦੇਸ਼ ਦੇ ਮਸ਼ਹੂਰ ਪੰਜਾਬੀ ਗਾਇਕ ਹਰਭਜਨ ਮਾਨ ਦੀ ਕਾਰ ਸਵੇਰੇ ਕੁਰੂਕਸ਼ੇਤਰ ਦੇ ਪਿਪਲੀ ਫਲਾਈਓਵਰ 'ਤੇ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਹਰਭਜਨ ਮਾਨ ਦਿੱਲੀ ਵਿੱਚ ਪ੍ਰਦਰਸ਼ਨ ਕਰਨ ਤੋਂ ਬਾਅਦ ਚੰਡੀਗੜ੍ਹ ਵਾਪਸ ਆ ਰਹੇ ਸਨ। ਇਸ ਦੌਰਾਨ, ਪਿਪਲੀ ਫਲਾਈਓਵਰ 'ਤੇ, ਹਰਭਜਨ ਮਾਨ ਦੀ ਕਾਰ ਡਿਵਾਈਡਰ ਨਾਲ ਟਕਰਾ ਗਈ, ਜਿਸ ਕਾਰਨ ਕਾਰ ਪਲਟ ਗਈ।
ਇਸ ਦੌਰਾਨ, ਉਨ੍ਹਾਂ ਦੀ ਕਾਰ ਦੇ ਪਿੱਛੇ ਆ ਰਹੇ ਇੱਕ ਸੁਰਜੀਤ ਸਿੰਘ ਨਾਂ ਦੇ ਵਿਅਕਤੀ ਜੋ ਕਿ ਸਬਜ਼ੀ ਮੰਡੀ ਵਿੱਚ ਇੱਕ ਸਬਜ਼ੀ ਵਪਾਰੀ ਹੈ, ਨੇ ਹਰਭਜਨ ਮਾਨ ਅਤੇ ਉਨ੍ਹਾਂ ਨਾਲ ਕਾਰ ਵਿੱਚ ਸਵਾਰ ਚਾਰ ਲੋਕਾਂ ਨੂੰ ਬਚਾਇਆ।
ਮਿਲੀ ਜਾਣਕਾਰੀ ਮੁਤਾਬਿਕ ਹਰਭਜਨ ਮਾਨ ਨੂੰ ਕੋਈ ਸੱਟ ਨਹੀਂ ਲੱਗੀ, ਪਰ ਉਨ੍ਹਾਂ ਦੇ ਸੁਰੱਖਿਆ ਗਾਰਡ ਜ਼ਖਮੀ ਹੋ ਗਏ ਹਨ। ਚਸ਼ਮਦੀਦਾਂ ਅਨੁਸਾਰ, ਹਰਭਜਨ ਮਾਨ ਦੇ ਨਾਲ ਉਨ੍ਹਾਂ ਦਾ ਮੈਨੇਜਰ, ਡਰਾਈਵਰ ਅਤੇ ਸੁਰੱਖਿਆ ਗਾਰਡ ਸਨ, ਯਾਨੀ ਕਿ ਕਾਰ ਵਿੱਚ ਕੁੱਲ ਚਾਰ ਲੋਕ ਸਨ। ਘਟਨਾ ਤੋਂ ਬਾਅਦ, ਹਰਭਜਨ ਮਾਨ ਚੰਡੀਗੜ੍ਹ ਲਈ ਰਵਾਨਾ ਹੋ ਗਏ।
ਇਹ ਵੀ ਪੜ੍ਹੋ : Premananda Maharaj ਦੇ ਹੱਕ 'ਚ ਨਿੱਤਰੀ ਬਾਲੀਵੁੱਡ ਅਦਾਕਾਰਾ ਅੰਕਿਤਾ, ਪੜ੍ਹੋ ''ਅੱਜਕੱਲ੍ਹ ਮੁੰਡੇ-ਕੁੜੀਆਂ ਦੇ ਚਰਿੱਤਰ...'' ਬਾਰੇ ਕੀ ਸੀ ਪੂਰਾ ਬਿਆਨ