ਪੰਜਾਬੀ ਗਾਇਕ ਮਲਕੀਤ ਸਿੰਘ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ, ਹਥਿਆਰਾਂ ਵਾਲੇ ਗੀਤਾਂ ਨੂੰ ਲੈ ਕੇ ਕਹੀ ਇਹ ਵੱਡੀ

By  Pardeep Singh January 30th 2023 09:21 PM

ਅੰਮ੍ਰਿਤਸਰ: ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੰਜਾਬੀ ਗਾਇਕ ਮਲਕੀਤ ਸਿੰਘ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਕਿਹਾ ਹੈ ਕਿ ਜਦੋਂ ਵੀ ਇੰਡੀਆਂ ਆਉਂਦਾ ਹਾਂ ਸਭ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਲੈਦਾ ਹਾਂ।

ਵਿਸਾਖੀ ਮੌਕੇ ਰਿਲੀਜ਼ ਹੋਵੇਗੀ ਨਵੀਂ ਫਿਲਮ

ਸਟਾਰ ਮਲਕੀਤ ਸਿੰਘ ਨੇ ਕਿਹਾ ਹੈ ਕਿ ਵਿਸਾਖੀ ਮੌਕੇ ਇਸ ਵਾਰ ਨਵੀਂ ਫਿਲਮ ਰਿਲੀਜ਼ ਕਰਨ ਜਾ ਰਹੇ ਹਨ। ਉਨਾਂ ਨੇ ਕਿਹਾ ਹੈ ਕਿ ਇਸ ਫਿਲਮ ਵਿੱਚ ਪੰਜਾਬੀ ਵਿਰਾਸਤ ਨੂੰ ਧਿਆਨ ਵਿੱਚ ਰੱਖਦੇ ਹੋਏ ਕੰਮ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਫਿਲਮ ਵਿੱਚ ਕਿਸੇ ਤਰ੍ਹਾਂ ਦੀ ਕੋਈ ਵੀ ਹੁਲੜਬਾਜ਼ੀ ਨੂੰ ਪ੍ਰਮੋਟ ਨਹੀਂ ਕੀਤਾ ਜਾ ਰਿਹਾ ਹੈ।

ਹਥਿਆਰਾਂ ਅਤੇ ਨਸ਼ੇ ਨਾਲ ਸੰਬੰਧਿਤ ਗੀਤਾਂ ਉੱਤੇ ਵੱਡਾ ਬਿਆਨ

ਸਟਾਰ ਮਲਕੀਤ ਸਿੰਘ ਦਾ ਕਹਿਣਾ ਹੈ ਕਿ ਹਥਿਆਰਾਂ ਨੂੰ ਪ੍ਰਮੋਟ ਕਰਨ ਵਾਲੇ ਗੀਤ ਪੰਜਾਬ ਵਿੱਚ ਬੈਨ ਹੋਣੇ ਚਾਹੀਦੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਕਲਾਕਾਰ ਦਾ ਫਰਜ਼ ਹੁੰਦਾ ਹੈ ਕਿ ਉਹ ਨੌਜਵਾਨਾਂ ਨੂੰ ਸੇਧ ਦੇਣ ਲਈ ਚੰਗੇ ਗੀਤ ਗਾਉਣ। ਉਨ੍ਹਾਂ ਦਾ ਕਹਿਣਾ ਹੈ ਕਿ ਨਸ਼ੇ ਅਤੇ ਹਥਿਆਰਾਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਉੱਤੇ ਮੁਕੰਮਲ ਰੋਕ ਲੱਗਣੀ ਚਾਹੀਦੀ ਹੈ।

Related Post