Khanna News : ਗਾਇਕਾ ਨਿਕਲੀ ਚਿੱਟੇ ਦੀ ਸਪਲਾਇਰ , ਪੁਲਿਸ ਨੇ 8 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ
Khanna News : ਖੰਨਾ ਪੁਲਿਸ ਨੂੰ ਖੰਨਾ ਵਿੱਚ ਚਲਾਏ ਜਾ ਰਹੇ ਆਪ੍ਰੇਸ਼ਨ ਪ੍ਰਹਾਰ-2 ਦੇ ਹਿੱਸੇ ਵਜੋਂ ਇੱਕ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਮਾਛੀਵਾੜਾ ਇਲਾਕੇ ਦੀ ਧਾਰਮਿਕ ਤੇ ਸੱਭਿਆਚਾਰਕ ਗੀਤ ਪੇਸ਼ ਕਰਨ ਵਾਲੀ ਗਾਇਕਾ ਪਰਮਜੀਤ ਕੌਰ ਪੰਮੀ ਵਾਸੀ ਰਹੀਮਾਬਾਦ ਖੁਰਦ ਅਤੇ ਉਸਦੇ ਭਰਾ ਸਰਵਣ ਸਿੰਘ ਮਿਰਜ਼ਾ ਨੂੰ 8 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਦੋਵੇਂ ਲੰਬੇ ਸਮੇਂ ਤੋਂ ਇੱਕ ਨਸ਼ਾ ਤਸਕਰੀ ਨੈੱਟਵਰਕ ਵਿੱਚ ਸ਼ਾਮਲ ਸਨ ਅਤੇ ਇਲਾਕੇ ਵਿੱਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰ ਰਹੇ ਸਨ
Khanna News : ਖੰਨਾ ਪੁਲਿਸ ਨੂੰ ਖੰਨਾ ਵਿੱਚ ਚਲਾਏ ਜਾ ਰਹੇ ਆਪ੍ਰੇਸ਼ਨ ਪ੍ਰਹਾਰ-2 ਦੇ ਹਿੱਸੇ ਵਜੋਂ ਇੱਕ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਮਾਛੀਵਾੜਾ ਇਲਾਕੇ ਦੀ ਧਾਰਮਿਕ ਤੇ ਸੱਭਿਆਚਾਰਕ ਗੀਤ ਪੇਸ਼ ਕਰਨ ਵਾਲੀ ਗਾਇਕਾ ਪਰਮਜੀਤ ਕੌਰ ਪੰਮੀ ਵਾਸੀ ਰਹੀਮਾਬਾਦ ਖੁਰਦ ਅਤੇ ਉਸਦੇ ਭਰਾ ਸਰਵਣ ਸਿੰਘ ਮਿਰਜ਼ਾ ਨੂੰ 8 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਦੋਵੇਂ ਲੰਬੇ ਸਮੇਂ ਤੋਂ ਇੱਕ ਨਸ਼ਾ ਤਸਕਰੀ ਨੈੱਟਵਰਕ ਵਿੱਚ ਸ਼ਾਮਲ ਸਨ ਅਤੇ ਇਲਾਕੇ ਵਿੱਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰ ਰਹੇ ਸਨ।
ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਪਰਮਜੀਤ ਕੌਰ ਪੰਮੀ ਵਿਰੁੱਧ 2023 ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਮਾਮਲਾ ਦਰਜ ਕੀਤਾ ਗਿਆ ਸੀ। ਉਸ ਸਮੇਂ ਉਸ ਵਿਰੁੱਧ ਗੈਰ-ਇਰਾਦਤਨ ਕਤਲ ਦਾ ਮਾਮਲਾ ਵੀ ਦਰਜ ਕੀਤਾ ਗਿਆ ਸੀ। ਇਹ ਦੱਸਿਆ ਗਿਆ ਸੀ ਕਿ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਉਸਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਸੀ। ਉਹ ਕੁਝ ਮਹੀਨਿਆਂ ਬਾਅਦ ਜ਼ਮਾਨਤ 'ਤੇ ਰਿਹਾਅ ਹੋ ਕੇ ਬਾਹਰ ਆਈ ਸੀ ਪਰ ਜ਼ਮਾਨਤ 'ਤੇ ਬਾਹਰ ਆਉਣ ਤੋਂ ਬਾਅਦ ਉਸਨੇ ਨਸ਼ਾ ਤਸਕਰੀ ਨੈੱਟਵਰਕ ਨੂੰ ਮੁੜ ਐਕਟਿਵ ਕਰ ਦਿੱਤਾ।
ਜਾਣਕਾਰੀ ਅਨੁਸਾਰ ਪਰਮਜੀਤ ਕੌਰ ਪੰਮੀ ਅਤੇ ਉਸਦਾ ਭਰਾ ਆਪਣੇ ਘਰ ਦੇ ਵਿਚਾਕਰ ਇੱਕ ਡੇਰਾ ਵੀ ਚਲਾਉਂਦੇ ਸੀ, ਜਿੱਥੇ ਲੋਕ ਇਕੱਠੇ ਹੁੰਦੇ ਸਨ। ਉੱਥੇ ਨਸ਼ੀਲੇ ਪਦਾਰਥਾਂ ਦਾ ਸੇਵਨ ਕੀਤਾ ਜਾਂਦਾ ਸੀ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਧੰਦਾ ਵੀ ਚਲਾਇਆ ਜਾ ਰਿਹਾ ਸੀ। ਪੁਲਿਸ ਨੂੰ ਉਨ੍ਹਾਂ ਵਿਰੁੱਧ ਲੰਬੇ ਸਮੇਂ ਤੋਂ ਸ਼ਿਕਾਇਤਾਂ ਮਿਲ ਰਹੀਆਂ ਸਨ ਅਤੇ ਇਨਪੁੱਟ ਦੇ ਆਧਾਰ 'ਤੇ ਇਹ ਕਾਰਵਾਈ ਕੀਤੀ ਗਈ ਸੀ।
ਇਸ ਸਬੰਧ ਵਿੱਚ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਐਸਐਸਪੀ ਡਾ. ਦਰਪਨ ਆਹਲੂਵਾਲੀਆ ਨੇ ਕਿਹਾ ਕਿ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਜਾਰੀ ਰਹੇਗੀ। ਉਨ੍ਹਾਂ ਸਪੱਸ਼ਟ ਤੌਰ 'ਤੇ ਕਿਹਾ ਕਿ ਅਜਿਹੇ ਅਪਰਾਧੀਆਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਤਨਦੇਹੀ ਨਾਲ ਕੰਮ ਕਰ ਰਹੀ ਹੈ ਅਤੇ ਭਵਿੱਖ ਵਿੱਚ ਵੀ ਅਜਿਹੀਆਂ ਕਾਰਵਾਈਆਂ ਜਾਰੀ ਰਹਿਣਗੀਆਂ।
ਦੱਸ ਦਈਏ ਕਿ 30 ਜੁਲਾਈ ਨੂੰ ਖੰਨਾ ਦੇ ਮਾਛੀਵਾੜਾ ਸਾਹਿਬ ਦੇ ਕਬਰਿਸਤਾਨ 'ਚੋਂ ਬਾਂਹ 'ਤੇ ਸਰਿੰਜ ਬੰਨ੍ਹੀ ਇੱਕ ਨੌਜਵਾਨ ਦੀ ਲਾਸ਼ ਮਿਲੀ ਸੀ। ਮ੍ਰਿਤਕ ਦੀ ਪਛਾਣ ਕੁਲਦੀਪ ਸਿੰਘ ਵਾਸੀ ਪਿੰਡ ਮਾਣੇਵਾਲ ਵਜੋਂ ਹੋਈ ਸੀ। ਉਸ ਦੀ ਮੌਤ ਨਸ਼ੇ ਦਾ ਟੀਕਾ ਲਗਾਉਣ ਕਾਰਨ ਹੋਈ ਸੀ। ਇਸ ਮਾਮਲੇ ਵਿੱਚ ਪੁਲਿਸ ਨੇ ਗਾਇਕਾ ਪਰਮਜੀਤ ਕੌਰ ਪੰਮੀ ਵਾਸੀ ਰਹੀਮਾਬਾਦ ਖੁਰਦ ਤੇ ਉਸ ਦੇ ਸਾਥੀ ਜਗਦੀਸ਼ ਸਿੰਘ ਦੀਸ਼ਾ ਵਾਸੀ ਲੱਖੋਵਾਲ ਕਲਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਕੁਲਦੀਪ ਸਿੰਘ ਦੀ ਕਾਲ ਡਿਟੇਲ ਤੋਂ ਬਾਅਦ ਪੁਲਿਸ ਨੂੰ ਲੀਡ ਮਿਲੀ ਸੀ। ਇਸ ਤੋਂ ਬਾਅਦ ਲਿੰਕ ਜੁੜਦਾ ਰਿਹਾ ਤੇ ਪਰਦਾਫਾਸ਼ ਹੋ ਗਿਆ।