ਸੜਕੀ ਹਾਦਸੇ 'ਚ ਪੰਜਾਬੀ ਗਾਇਕ ਰਣਜੀਤ ਬਾਵਾ ਦੇ ਪੀ.ਏ ਦੀ ਮੌਤ

ਪੰਜਾਬੀ ਗਾਇਕ ਰਣਜੀਤ ਬਾਵਾ ਦੇ ਪੀਏ ਡਿਪਟੀ ਵੋਹਰਾ ਦੀ ਸੜਕ ਹਾਦਸੇ ’ਚ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਿਕ ਚੰਡੀਗੜ੍ਹ ਤੋਂ ਬਟਾਲਾ ਵਾਪਿਸ ਆਉਂਦੇ ਹੋਏ ਇਹ ਹਾਦਸਾ ਵਾਪਰਿਆ ਸੀ।

By  Aarti January 9th 2023 09:16 AM -- Updated: January 9th 2023 09:59 AM

ਬਟਾਲਾ: ਪੰਜਾਬੀ ਗਾਇਕ ਰਣਜੀਤ ਬਾਵਾ ਦੇ ਪੀਏ ਡਿਪਟੀ ਵੋਹਰਾ ਦੀ ਸੜਕ ਹਾਦਸੇ ’ਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਰਣਜੀਤ ਬਾਵਾ ਦਾ ਪੀਏ ਡਿਪਟੀ ਵੋਹਰਾ ਦੇਰ ਰਾਤ ਚੰਡੀਗੜ ਤੋਂ ਬਟਾਲਾ ਵਾਪਸ ਆ ਰਿਹਾ ਸੀ ਕਿ ਰਸਤੇ ’ਚ ਉਨ੍ਹਾਂ ਦੇ ਨਾਲ ਇਹ ਹਾਦਸਾ ਵਾਪਰਿਆ ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ।

ਮਿਲੀ ਜਾਣਕਾਰੀ ਮੁਤਾਬਿਕ ਡਿਪਟੀ ਬੋਹਰਾ ਬਟਾਲਾ ਦਾ ਰਹਿਣ ਵਾਲਾ ਸੀ ਅਤੇ ਚੰਡੀਗੜ੍ਹ ਤੋਂ ਬਟਾਲਾ ਹੀ ਵਾਪਸ ਆ ਰਿਹਾ ਸੀ। ਬੀਤੇ ਦਿਨ ਸਵੇਰੇ ਹੀ ਵੋਹਰਾ ਨੇ ਸੋਸ਼ਲ ਮੀਡੀਆ ’ਤੇ ਆਪਣੇ ਜਨਮ ਦਿਨ ਦੀ ਪੋਸਟ ਪਾਈ ਸੀ। 

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਡਿਪਟੀ ਵੋਹਰਾ ਦੀ ਗੱਡੀ ਪਿੰਡ ਲਿੱਧੜਾਂ ਨੇੜੇ ਪਿੱਲਰ ਨਾਲ ਟਕਰਾ ਗਈ ਜਿਸ ਕਾਰਨ ਇਹ ਹਾਦਸਾ ਵਾਪਰਿਆ। ਮਾਮਲੇ ਸਬੰਧੀ ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਤਲਾਹ ਮਿਲੀ ਸੀ ਕਿ ਬੀਤੀ ਰਾਤ ਇੱਕ ਤੇਜ਼ ਰਫਤਾਰ ਗੱਡੀ ਲਿੱਧੜਾਂ ਨੇੜੇ ਪੁਲ਼ ਦੇ ਪਿੱਲਰ ਨਾਲ ਟਕਰਾ ਕੇ ਪਲਟ ਗਈ ਅਤੇ ਬੁਰੀ ਤਰ੍ਹਾਂ ਨੁਕਸਾਨੀ ਗਈ। ਇਸ ਹਾਦਸੇ ਦੇ ਕਾਰਨ ਕਾਰ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ: ਕੜਾਕੇ ਦੀ ਠੰਢ ਤੇ ਸੰਘਣੀ ਧੁੰਦ ਕਾਰਨ ਪੰਜਾਬ ਸਣੇ ਇਨ੍ਹਾਂ ਸੂਬਿਆਂ ’ਚ ਰੈੱਡ ਅਲਰਟ ਜਾਰੀ

Related Post