ਸ੍ਰੀ ਦਰਬਾਰ ਸਾਹਿਬ ਮੱਥਾ ਟੇਕ ਕੇ ਰੂਹ ਨੂੰ ਸਕੂਨ ਮਿਲਿਆ: ਗਾਇਕ ਸਾਰਥੀ ਕੇ

By  KRISHAN KUMAR SHARMA January 28th 2024 03:19 PM

ਅੰਮ੍ਰਿਤਸਰ: ਰੂਹਾਨੀਅਤ ਦਾ ਕੇਂਦਰ ਸ੍ਰੀ ਦਰਬਾਰ ਸਾਹਿਬ ਜਿੱਥੇ ਰੋਜ਼ਾਨਾ ਲੱਖਾਂ ਦੀ ਗਿਣਤੀ 'ਚ ਸ਼ਰਧਾਲੂ ਮੱਥਾ ਟੇਕਦੇ ਹਨ, ਉਥੇ ਹੀ ਐਤਵਾਰ ਪੰਜਾਬੀ ਸਿੰਗਰ (Punjabi Singer) ਸਾਰਥੀ ਕੇ (Sarthi K) ਆਪਣੇ ਸਾਥੀਆਂ ਦੇ ਨਾਲ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ। ਉਨ੍ਹਾਂ ਇਸ ਮੌਕੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ (Punjabi Singer) ਦੇ ਵਿੱਚ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਦਰਬਾਰ ਸਾਹਿਬ ਦੇ ਵਿੱਚ ਬੈਠ ਕੇ ਗੁਰਬਾਣੀ ਕੀਰਤਨ ਵੀ ਸਰਵਣ ਕੀਤਾ।

ਉਪਰੰਤ ਸ੍ਰੀ ਅਕਾਲ ਤਖਤ ਸਾਹਿਬ 'ਤੇ ਨਤਮਸਤਕ ਹੋਏ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਰਥੀ ਕੇ ਨੇ ਦੱਸਿਆ ਕਿ ਅੱਜ ਉਹ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ ਹਨ ਅਤੇ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਜੋ ਸਕੂਨ ਉਨ੍ਹਾਂ ਨੂੰ ਮਿਲਿਆ ਹੈ ਉਹ ਸਕੂਨ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ।

ਉਨ੍ਹਾਂ ਕਿਹਾ ਕਿ ਸੱਚਖੰਡ ਸ਼੍ਰੀ ਦਰਬਾਰ ਸਾਹਿਬ (sri-harimandir-sahib-amritsar) ਦੇ ਵਿੱਚ ਹਰ ਧਰਮ ਦੇ ਲੋਕ ਮੱਥਾ ਟੇਕਣ ਪਹੁੰਚਦੇ ਹਨ, ਖਾਸ ਕਰਕੇ ਜੋ ਵਿਦੇਸ਼ਾਂ ਤੋਂ ਲੋਕ ਪਹੁੰਚਦੇ ਉਹਨਾਂ ਦੀ ਆਸਥਾ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਪ੍ਰਤੀ ਬਹੁਤ ਜ਼ਿਆਦਾ ਦੇਖਣ ਨੂੰ ਮਿਲਦੀ ਹੈ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਹੁਣ ਆਉਣ ਵਾਲੇ ਸਮੇਂ ਵਿੱਚ ਉਹਨਾਂ ਦੇ ਲਗਾਤਾਰ ਹੀ ਬੈਕ ਟੂ ਬੈਕ ਪੰਜਾਬੀ ਗੀਤ ਹੋਣ ਵਾਲੇ ਹਨ ਅਤੇ ਉਸ ਦੇ ਲਈ ਉਹ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਅਰਦਾਸ ਕਰਨ ਪਹੁੰਚੇ ਹਨ ਕਿ ਪਰਮਾਤਮਾ ਉਹਨਾਂ ਨੂੰ ਕਾਮਯਾਬੀ ਦੇਵੇ।

Related Post