ਪੰਜਾਬੀ ਗਾਇਕ ਸੁਰਿੰਦਰ ਛਿੰਦਾ ਦੇ ਭੋਗ 'ਤੇ ਸਿਆਸੀ ਅਤੇ ਸੰਗੀਤ ਜਗਤ ਦੀਆਂ ਪ੍ਰਮੁੱਖ ਹਸਤੀਆਂ ਹੋਈਆਂ ਸ਼ਾਮਲ

ਛਿੰਦਾ ਦੇ ਭੋਗ ਮੌਕੇ ਸਿਆਸੀ ਅਤੇ ਪੰਜਾਬੀ ਗਾਇਕੀ ਜਗਤ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਪੁੱਜੀਆਂ।

By  Shameela Khan August 4th 2023 01:26 PM -- Updated: August 4th 2023 01:41 PM

Surinder shinda news: ਮਰਹੂਮ ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਦਾ 26 ਜੁਲਾਈ 2023 ਨੂੰ ਦੇਹਾਂਤ ਹੋ ਗਿਆ ਸੀ ਜਿਸ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸਕਾਂ ਵਿੱਚ ਸੋਗ ਦੀ ਲਹਿਰ ਫੈਲ ਗਈ ਸੀ।3 ਦਿਨ ਪਹਿਲਾਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਲਈ ਛਿੰਦਾ ਦੀ ਰਿਹਾਇਸ਼ 'ਤੇ ਪੁੱਜੇ ਸਨ। ਛਿੰਦਾ ਨੇ 26 ਜੁਲਾਈ ਨੂੰ ਡੀਐਮਸੀ ਹਸਪਤਾਲ ਵਿੱਚ ਆਖਰੀ ਸਾਹ ਲਿਆ। ਕੁਝ ਦਿਨ ਪਹਿਲਾਂ ਉਨ੍ਹਾਂ ਨੇ ਹਸਪਤਾਲ 'ਚ ਫੂਡ ਪਾਈਪ ਦਾ ਆਪਰੇਸ਼ਨ ਕਰਵਾਇਆ ਸੀ, ਜਿਸ ਤੋਂ ਬਾਅਦ ਸਰੀਰ 'ਚ ਇਨਫੈਕਸ਼ਨ ਵਧ ਗਈ ਸੀ। ਬੱਚੇ ਨੇ ਤਸਵੀਰ ਬਣਾਕੇ ਦਿੱਤੀ ਸ਼ਰਧਾਜਲੀ:

ਸ਼੍ਰੋਮਣੀ ਗਾਇਕ ਸੁਰਿੰਦਰ ਛਿੰਦਾ ਲੋਕਾਂ ਦੇ ਹਰਮਨ ਪਿਆਰੇ ਗਾਇਕ ਸਨ। ਉਨ੍ਹਾਂ ਨੇ ਹਰ ਉਮਰ ਦੇ ਦਿਲਾਂ  ਵਿੱਚ ਜਗ੍ਹਾ ਬਣਾਈ। ਉਨ੍ਹਾਂ ਦਾ ਇਸ ਦੁਨੀਆਂ ਤੋਂ ਚਲੇ ਜਾਣਾ ਉਨ੍ਹਾਂ ਦੇ ਪ੍ਰਸ਼ੰਸਕਾ ਦੇ ਲਈ ਕਿਸੇ ਸਦਮੇ ਤੋਂ ਘੱਟ ਨਹੀਂ। ਅੱਜ ਉਨ੍ਹਾਂ ਦੇ ਭੋਗ ਦੇ ਮੌਕੇ ਤੇ ਇੱਕ ਨਿੱਕੇ ਜਿਹੇ ਪ੍ਰਸ਼ੰਸਕ ਵੱਲੋ ਉਨ੍ਹਾਂ ਦੀ ਤਸਵੀਰ ਬਣਾਕੇ ਉਨ੍ਹਾਂ ਨੂੰ ਅਲਵਿਦਾ ਕਿਹਾ ਗਿਆ।

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਗਟਾਇਆ ਦੁੱਖ: 

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਛਿੰਦਾ ਦੀ ਫੋਟੋ ਅੱਗੇ ਫੁੱਲ ਮਾਲਾਵਾਂ ਭੇਟ ਕਰਕੇ ਉਨ੍ਹਾਂ ਨੂੰ ਮੱਥਾ ਟੇਕਿਆ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। ਚੰਨੀ ਨੇ ਕਿਹਾ ਕਿ ਛਿੰਦਾ ਪੰਜਾਬੀ ਬੋਲੀ ਦਾ ਮੁੱਲ ਸੀ। ਉਨ੍ਹਾਂ ਦੇ ਜਾਣ ਨਾਲ ਪੂਰੇ ਪੰਜਾਬ ਨੂੰ ਘਾਟਾ ਪਿਆ ਹੈ। ਪੰਜਾਬ ਸਰਕਾਰ ਨੂੰ ਉਨ੍ਹਾਂ ਦੀ ਯਾਦ ਵਿੱਚ ਕੋਈ ਯਾਦਗਾਰ ਸਥਾਪਤ ਕਰਨੀ ਚਾਹੀਦੀ ਹੈ।

ਪੰਜਾਬੀ ਗਾਇਕੀ ਜਗਤ ਦੇ ਮਸ਼ਹੂਰ ਗਾਇਕ ਵੀ ਪਹੁੰਚੇ:

ਪੰਜਾਬੀ ਮਸ਼ਹੂਰ ਗਾਇਕ ਹਂਸ ਰਾਜ ਹਂਸ ਵੀ ਇਸ ਮੌਕੇ ਪਹੁੰਚੇ। ਉਨ੍ਹਾਂ ਨੇ ਗਾਇਕ ਸੁਰਿੰਦਰ ਛਿੰਦਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।  



Related Post