Canada ਚ ਮਸ਼ਹੂਰ ਪੰਜਾਬੀ ਗਾਇਕ ਦੇ ਘਰ ਤੇ ਗੈਂਗਸਟਰਾਂ ਨੇ ਚਲਾਈਆਂ ਤਾੜ-ਤਾੜ ਗੋਲੀਆਂ ,ਮੰਗੀ ਫਿਰੌਤੀ
Punjabi Singer Veer Davinder Firing : ਕੈਨੇਡਾ ਦੇ ਕੈਲਗਰੀ 'ਚ 24 ਜਨਵਰੀ ਨੂੰ ਰਾਤ 10:30 ਵਜੇ ਦੇ ਕਰੀਬ ਮਸ਼ਹੂਰ ਪੰਜਾਬੀ ਗਾਇਕ ਵੀਰ ਦਵਿੰਦਰ ਦੇ ਘਰ ‘ਤੇ ਗੈਂਗਸਟਰਾਂ ਵੱਲੋਂ ਤਾਬੜਤੋੜ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੀ ਸੂਚਨਾ ਮਿਲਣ 'ਤੇ ਕੈਲਗਰੀ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ। ਜਾਣਕਾਰੀ ਮੁਤਾਬਕ ਹਮਲਾਵਰਾਂ ਵਲੋਂ ਵੀਰ ਦਵਿੰਦਰ ਤੋਂ 5 ਲੱਖ ਡਾਲਰ ਦੀ ਫਿਰੌਤੀ ਦੀ ਮੰਗ ਵੀ ਕੀਤੀ ਗਈ ਸੀ
Punjabi Singer Veer Davinder Firing : ਕੈਨੇਡਾ ਦੇ ਕੈਲਗਰੀ 'ਚ 24 ਜਨਵਰੀ ਨੂੰ ਰਾਤ 10:30 ਵਜੇ ਦੇ ਕਰੀਬ ਮਸ਼ਹੂਰ ਪੰਜਾਬੀ ਗਾਇਕ ਵੀਰ ਦਵਿੰਦਰ ਦੇ ਘਰ ‘ਤੇ ਗੈਂਗਸਟਰਾਂ ਵੱਲੋਂ ਤਾਬੜਤੋੜ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੀ ਸੂਚਨਾ ਮਿਲਣ 'ਤੇ ਕੈਲਗਰੀ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ। ਜਾਣਕਾਰੀ ਮੁਤਾਬਕ ਹਮਲਾਵਰਾਂ ਵਲੋਂ ਵੀਰ ਦਵਿੰਦਰ ਤੋਂ 5 ਲੱਖ ਡਾਲਰ ਦੀ ਫਿਰੌਤੀ ਦੀ ਮੰਗ ਵੀ ਕੀਤੀ ਗਈ ਸੀ।
ਗਾਇਕ ਵੀਰ ਦਵਿੰਦਰ ਨੇ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਸਨੂੰ 6 ਜਨਵਰੀ 2026 ਨੂੰ "ਆਂਡਾ (ਬਟਾਲਾ)" ਨਾਮਕ ਵਿਅਕਤੀ ਦਾ ਧਮਕੀ ਭਰਿਆ ਫੋਨ ਆਇਆ ਸੀ। ਇਸ ਤੋਂ ਬਾਅਦ ਅਣਪਛਾਤੇ ਵਿਅਕਤੀਆਂ ਨੇ ਉਸਦੇ ਘਰ 'ਤੇ ਫਾਇਰਿੰਗ ਕੀਤੀ। ਫਿਰੌਤੀ ਮੰਗਣ 'ਤੇ ਵੀਰ ਦਵਿੰਦਰ ਨੇ ਕਿਹਾ ਕਿ ਉਸਦੇ ਕੋਲ ਪੈਸੇ ਨਹੀਂ ਹਨ ਅਤੇ ਉਹ ਪੈਸੇ ਨਹੀਂ ਦੇ ਸਕਦਾ। ਹਮਲਾਵਰ ਨੇ ਧਮਕੀ ਦਿੱਤੀ ਕਿ ਜੇਕਰ ਉਹ ਪੈਸੇ ਨਹੀਂ ਦਿੰਦਾ ਤਾਂ ਉਹ ਉਸਨੂੰ ਮਾਰ ਦੇਵੇਗਾ,ਜਿਸ 'ਤੇ ਵੀਰ ਦਵਿੰਦਰ ਨੇ ਕਿਹਾ ਕਿ "ਉਸਨੂੰ ਮਾਰ ਦਿਓ।
ਜਾਣਕਾਰੀ ਅਨੁਸਾਰ ਗੋਲੀਬਾਰੀ ਦੀ ਘਟਨਾ ਸਮੇਂ ਘਰ ਵਿੱਚ ਕੋਈ ਮੌਜੂਦ ਨਹੀਂ ਸੀ। ਗੋਲੀਆਂ ਬਾਥਰੂਮ ਅਤੇ ਬੈੱਡਰੂਮ ਦੀਆਂ ਕੰਧਾਂ ਵਿੱਚ ਲੱਗੀਆਂ ਹੋਈਆਂ ਸਨ। ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਪਰ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਪੁਲਿਸ ਘਟਨਾ ਦੀ ਜਾਂਚ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਦੋ ਲੋਕ ਆਏ ਸਨ ,ਜਿਨ੍ਹਾਂ 'ਚੋਂ ਇੱਕ ਫਾਇਰਿੰਗ ਕਰ ਰਿਹਾ ਸੀ ਅਤੇ ਦੂਜਾ ਵੀਡੀਓ ਬਣਾ ਰਿਹਾ ਸੀ। ਇਹ ਜਾਣਕਾਰੀ ਖੁਦ ਕਲਾਕਾਰ ਵੀਰ ਦਵਿੰਦਰ ਨੇ ਸਾਂਝੀ ਕੀਤੀ ਹੈ।