Punjabi Singer Yo Yo Honey Singh And Karan Aujla ਦੀਆਂ ਵਧੀਆਂ ਮੁਸ਼ਕਿਲਾਂ, ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਸੂ ਮੋਟੋ ਨੋਟਿਸ
ਦੱਸ ਦਈਏ ਕਿ ਪੰਜਾਬ ਮਹਿਲਾ ਕਮਿਸ਼ਨ ਵੱਲੋਂ ਗਾਇਕ ਯੋ-ਯੋ ਹਨੀ ਸਿੰਘ ਅਤੇ ਗਾਇਕ ਕਰਨ ਔਜਲਾ ਦੇ ਖਿਲਾਫ ਸੂ ਮੋਟੋ ਨੋਟਿਸ ਲਿਆ ਹੈ। ਨਾਲ ਹੀ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਪੰਜਾਬ ਦੇ ਡੀਜੀਪੀ ਨੂੰ ਪੱਤਰ ਲਿਖ ਕੇ ਕਾਰਵਾਈ ਦੀ ਮੰਗ ਕੀਤੀ ਗਈ।
Punjabi Singer Yo Yo Honey Singh And Karan Aujla : ਪੰਜਾਬੀ ਗਾਇਕ ਕਰਨ ਔਜਲਾ ਅਤੇ ਯੋਯੋ ਹਨੀ ਸਿੰਘ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਪੰਜਾਬ ਮਹਿਲਾ ਕਮਿਸ਼ਨ ਨੇ ਦੋਵਾਂ ਦੇ ਗੀਤਾਂ ਦਾ ਨੋਟਿਸ ਲਿਆ ਹੈ। ਇਸ ਦੇ ਨਾਲ ਹੀ ਇਸ ਸਬੰਧੀ ਕਾਰਵਾਈ ਲਈ ਪੰਜਾਬ ਦੇ ਡੀਜੀਪੀ ਨੂੰ ਪੱਤਰ ਲਿਖਿਆ ਗਿਆ ਹੈ।
ਦੱਸ ਦਈਏ ਕਿ ਪੰਜਾਬ ਮਹਿਲਾ ਕਮਿਸ਼ਨ ਵੱਲੋਂ ਗਾਇਕ ਯੋ-ਯੋ ਹਨੀ ਸਿੰਘ ਅਤੇ ਗਾਇਕ ਕਰਨ ਔਜਲਾ ਦੇ ਖਿਲਾਫ ਸੂ ਮੋਟੋ ਨੋਟਿਸ ਲਿਆ ਹੈ। ਨਾਲ ਹੀ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਪੰਜਾਬ ਦੇ ਡੀਜੀਪੀ ਨੂੰ ਪੱਤਰ ਲਿਖ ਕੇ ਕਾਰਵਾਈ ਦੀ ਮੰਗ ਕੀਤੀ ਗਈ। ਗਾਇਕ ਹਨੀ ਸਿੰਘ ਅਤੇ ਕਰਨ ਔਜਲਾ ਨੂੰ ਨੋਟਿਸ ’ਚ 11 ਅਗਸਤ ਦਿਨ ਸੋਮਵਾਰ ਨੂੰ ਮਹਿਲਾ ਕਮਿਸ਼ਨ ਵਿਖੇ ਪੇਸ਼ ਹੋਣ ਲਈ ਆਖਿਆ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਮਹਿਲਾ ਕਮਿਸ਼ਨ ਵੱਲੋਂ ਯੋ-ਯੋ ਹਨੀ ਸਿੰਘ ਦੇ ਮਿਲੀਨੀਅਰ ਤੇ ਕਰਨ ਔਜਲਾ ਦੇ ਐਮਐਸ ਗੱਭਰੂ ਗੀਤ ਖਿਲਾਫ ਇਤਰਾਜ ਜਤਾਇਆ ਗਿਆ ਹੈ। ਮਹਿਲਾ ਕਮਿਸ਼ਨ ਨੇ ਇਹਨਾਂ ਦੋਨਾਂ ਗਾਣਿਆਂ ਦੇ ਵਿੱਚ ਔਰਤਾਂ ਦੇ ਸਨਮਾਨ ਖਿਲਾਫ ਸ਼ਬਦਾਵਲੀ ਵਰਤਣ ਦੀ ਗੱਲ ਆਖੀ ਹੈ।
ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਡੀਜੀਪੀ ਨੂੰ ਦੋ ਪੱਤਰ ਲਿਖੇ ਹਨ। ਪਹਿਲੇ ਪੱਤਰ ਵਿੱਚ ਕਿਹਾ ਗਿਆ ਹੈ ਕਿ ਯੋ ਯੋ ਹਨੀ ਸਿੰਘ ਦਾ ਗੀਤ 'ਮਿਲੀਅਨੇਅਰ' ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਗੀਤ ਵਿੱਚ ਉਸਨੇ ਔਰਤਾਂ ਵਿਰੁੱਧ ਬਹੁਤ ਹੀ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਕੀਤੀ ਹੈ।
ਦੂਜੇ ਪੱਤਰ ਵਿੱਚ ਕਮਿਸ਼ਨ ਨੇ ਕਰਨ ਔਜਲਾ ਦੇ ਗੀਤ 'ਐਮਐਮ ਗਬਰੂ' ਦਾ ਜ਼ਿਕਰ ਕੀਤਾ ਹੈ। ਕਮਿਸ਼ਨ ਨੇ ਕਿਹਾ ਕਿ ਇਹ ਗੀਤ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਇਸ ਵਿੱਚ ਵੀ ਔਰਤਾਂ ਲਈ ਗਲਤ ਸ਼ਬਦਾਂ ਦੀ ਵਰਤੋਂ ਕੀਤੀ ਗਈ ਹੈ, ਜੋ ਕਿ ਪੂਰੀ ਤਰ੍ਹਾਂ ਇਤਰਾਜ਼ਯੋਗ ਹੈ।
ਇਹ ਵੀ ਪੜ੍ਹੋ : CRPF vehicle Meets Accident : ਡੂੰਘੀ ਖੱਡ ਵਿੱਚ ਡਿੱਗੀ ਸੀਆਰਪੀਐਫ ਦੀ ਗੱਡੀ, ਦੋ ਜਵਾਨਾਂ ਦੀ ਮੌਤ, 16 ਜ਼ਖਮੀ